ਕੋਰੋਨਾ ਨਾਲ ਦੁਨੀਆਂ ਭਰ 'ਚ ਖਤਰਾ ਬਰਕਰਾਰ, ਰੋਜ਼ਾਨਾ ਮੁੜ ਵਧੇ ਤਿੰਨ ਲੱਖ ਤੋਂ ਵੱਧ ਕੇਸ
Published : Oct 14, 2020, 10:09 am IST
Updated : Oct 14, 2020, 10:11 am IST
SHARE ARTICLE
Coronavirus updates
Coronavirus updates

ਭਾਰਤ ਤੇ ਅਮਰੀਕਾ ਤੋਂ ਬਾਅਦ ਬ੍ਰਿਟੇਨ, ਰੂਸ, ਅਰਜਨਟੀਨਾ, ਫਰਾਂਸ, ਬ੍ਰਾਜ਼ੀਲ 'ਚ ਸਭ ਤੋਂ ਜ਼ਿਆਦਾ ਕੋਰੋਨਾ ਮਾਮਲੇ ਸਾਹਮਣੇ ਆਏ ਹਨ।

ਨਵੀਂ ਦਿੱਲੀ- ਦੇਸ਼ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੇ ਚਲਦੇ ਵੱਡੀ ਸੰਖਿਆਂ 'ਚ ਲੋਕ ਕੋਰੋਨਾ ਵਾਇਰਸ ਤੋਂ ਪੀੜਤ ਹੋ ਰਹੇ ਹਨ। ਦੁਨੀਆਂ ਦੀ ਗੱਲ ਕਰੀਏ ਜੇ ਰੋਜਾਨਾ ਇਕ ਦਿਨ 'ਚ ਤਿੰਨ ਲੱਖ ਤੋਂ ਜ਼ਿਆਦਾ ਕੇਸ ਸਾਹਮਣੇ ਆ ਰਹੇ ਹਨ। ਦੁਨੀਆਂ 'ਚ ਕੋਰੋਨਾ ਵਾਇਰਸ ਦੇ ਪਿਛਲੇ 24 ਘੰਟਿਆਂ 'ਚ 3.13 ਲੱਖ ਮਾਮਲੇ ਸਾਹਮਣੇ ਆਏ ਹਨ। ਜਦਕਿ ਇਸ ਖਤਰਨਾਕ ਬਿਮਾਰੀ ਨਾਲ 4,974 ਲੋਕਾਂ ਦੀ ਮੌਤ ਹੋਈ ਹੈ।

Corona virus cases in India Corona virus cases in Indiaਵਿਦੇਸ਼ ਕੋਰੋਨਾ ਕੇਸ ਰਿਪੋਰਟ 
ਬੀਤੇ 24 ਘੰਟਿਆਂ 'ਚ ਭਾਰਤ ਤੇ ਅਮਰੀਕਾ ਤੋਂ ਬਾਅਦ ਬ੍ਰਿਟੇਨ, ਰੂਸ, ਅਰਜਨਟੀਨਾ, ਫਰਾਂਸ, ਬ੍ਰਾਜ਼ੀਲ 'ਚ ਸਭ ਤੋਂ ਜ਼ਿਆਦਾ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ ਸਭ ਤੋਂ ਜ਼ਿਆਦਾ ਮੌਤਾਂ ਭਾਰਤ 'ਚ ਹੋਈਆਂ ਹਨ।

corona vaccinecorona ਕੋਰੋਨਾ ਨਾਲ ਪ੍ਰਭਾਵਿਤ ਮੁਲਕਾਂ 'ਚੋਂ ਅਮਰੀਕਾ ਅਜੇ ਵੀ ਪਹਿਲੇ ਨੰਬਰ 'ਤੇ ਹੈ। ਸਭ ਤੋਂ ਜ਼ਿਆਦਾ ਕੋਰੋਨਾ ਪ੍ਰਭਾਵਿਤ ਮੁਲਕਾਂ 'ਚ ਭਾਰਤ ਦੂਜੇ ਨੰਬਰ 'ਤੇ ਹੈ। ਰਾਹਤ ਦੀ ਗੱਲ ਇਹ ਹੈ ਕਿ ਦੋ ਕਰੋੜ, 88 ਲੱਖ ਮਰੀਜ਼ ਠੀਕ ਹੋ ਚੁੱਕੇ ਹਨ। ਪੂਰੀ ਦੁਨੀਆਂ 'ਚ 84 ਲੱਖ ਤੋਂ ਜ਼ਿਆਦਾ ਐਕਟਿਵ ਕੇਸ ਹਨ। ਜਿੱਥੇ ਹੁਣ ਤਕ 80 ਲੱਖ, 89 ਹਜ਼ਾਰ ਲੋਕ ਕੋਰੋਨਾ ਦਾ ਸ਼ਿਕਾਰ ਹੋ ਚੁੱਕੇ ਹਨ। 

ਤਰਨਤਾਰਨ ਕੇਸ 
ਬੀਤੇ ਦਿਨ ਪੰਜਾਬ ਦੇ ਜ਼ਿਲ੍ਹੇ ਦੀ ਗੱਲ ਕਰੀਏ ਤੇ ਕੋਰੋਨਾ ਵਾਇਰਸ ਦੇ 18 ਨਵੇਂ ਮਰੀਜ਼ ਸਾਹਮਣੇ ਆਏ ਹਨ। ਅੰਮਿ੍ਤਸਰ ਦੇ ਮੈਡੀਕਲ ਕਾਲਜ ਤੋਂ ਆਈਆਂ ਦੋ ਰਿਪੋਰਟਾਂ ਵਿਚ ਇੰਨ੍ਹਾਂ ਮਰੀਜਾਂ ਦੀ ਪੁਸ਼ਟੀ ਹੋਈ ਹੈ। ਹਾਲਾਂਕਿ 718 ਨਮੂਨਿਆਂ ਦੀ ਜਾਂਚ ਰਿਪੋਰਟ ਨੈਗੇਟਿਵ ਰਹੀ ਹੈ। ਜ਼ਿਲ੍ਹਾ ਤਰਨਤਾਰਨ ਨਾਲ ਸਬੰਧਤ ਹੁਣ ਤਕ ਕੋਰੋਨਾ ਵਾਇਰਸ ਤੋਂ ਪੀੜਤ 1587 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।

coronaviruscoronavirusਪਟਿਆਲਾ ਕੋਰੋਨਾ ਕੇਸ
ਜ਼ਿਲ੍ਹੇ ਵਿਚ 40 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ ਜਦੋਂਕਿ ਦੋ ਦੀ ਮੌਤ ਹੋ ਗਈ ਹੈ। ਜ਼ਿਲ੍ਹੇ ਵਿਚ ਅੱਜ ਪ੍ਰਰਾਪਤ 1425 ਦੇ ਕਰੀਬ ਰਿਪੋਰਟਾਂ ਵਿਚੋਂ 40 ਕੋਵਿਡ ਪੋਜਟਿਵ ਪਾਏ ਗਏ ਹਨ। ਇਸ ਤਰਾਂ ਹੁਣ ਜ਼ਿਲ੍ਹੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 12,232 ਹੋ ਗਈ ਹੈ। ਅੱਜ ਜਿਲੇ ਦੇ 86 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ,ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 11,350 ਹੋ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement