ਆਸਟ੍ਰੇਲੀਆ 'ਚ ਭਾਰਤੀ ਵਿਦਿਆਰਥੀ 'ਤੇ ਹਮਲਾ, 11 ਵਾਰ ਕੀਤਾ ਗਿਆ ਚਾਕੂ ਨਾਲ ਹਮਲਾ
Published : Oct 14, 2022, 10:52 am IST
Updated : Oct 14, 2022, 12:44 pm IST
SHARE ARTICLE
photo
photo

ਜ਼ਖਮੀ ਰੂਪ ਵਿਚ ਵਿਦਿਆਰਥੀ ਨੂੰ ਹਸਪਤਾਲ ਕਰਵਾਇਆ ਗਿਆ ਦਾਖਲ

 

ਆਗਰਾ: ਆਸਟ੍ਰੇਲੀਆ ਦੀ ਨਿਊ ਸਾਊਥ ਵੇਲਜ਼ ਯੂਨੀਵਰਸਿਟੀ ਵਿਚ ਪੜ੍ਹਦਾ ਇਕ ਭਾਰਤੀ ਵਿਦਿਆਰਥੀ ਨਸਲੀ ਹਿੰਸਾ ਦਾ ਸ਼ਿਕਾਰ ਹੋ ਗਿਆ ਹੈ। ਇਸ ਹਮਲੇ 'ਚ ਉਸ 'ਤੇ ਚਾਕੂਆਂ ਨਾਲ ਵਾਰ ਕੀਤੇ ਗਏ ਹਨ। ਹਮਲਾਵਰ ਨੇ ਵਿਦਿਆਰਥੀ 'ਤੇ ਚਾਕੂ ਨਾਲ 11 ਵਾਰ ਕੀਤੇ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। 28 ਸਾਲਾ ਸ਼ੁਭਮ ਗਰਗ ਮਕੈਨੀਕਲ ਇੰਜਨੀਅਰਿੰਗ ਵਿੱਚ ਪੀਐਚਡੀ ਦਾ ਵਿਦਿਆਰਥੀ ਹੈ।

ਫਿਲਹਾਲ ਉਹ ਹਸਪਤਾਲ 'ਚ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਨੂੰ ਨਸਲੀ ਹਮਲਾ ਕਰਾਰ ਦਿੰਦਿਆਂ ਆਗਰਾ ਵਿੱਚ ਰਹਿੰਦੇ ਉਸ ਦੇ ਮਾਤਾ-ਪਿਤਾ ਨੇ ਕਿਹਾ ਕਿ ਉਹ ਪਿਛਲੇ ਸੱਤ ਦਿਨਾਂ ਤੋਂ ਆਸਟ੍ਰੇਲੀਆ ਦਾ ਵੀਜ਼ਾ ਲੈਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਅਜੇ ਤੱਕ ਨਹੀਂ ਮਿਲ ਸਕੇ। TOI ਦੇ ਅਨੁਸਾਰ, ਸ਼ੁਭਮ ਨੇ IIT ਮਦਰਾਸ ਤੋਂ ਆਪਣੀ ਬੈਚਲਰ ਆਫ਼ ਟੈਕਨਾਲੋਜੀ ਅਤੇ ਮਾਸਟਰ ਆਫ਼ ਸਾਇੰਸ ਦੀ ਡਿਗਰੀ ਪੂਰੀ ਕੀਤੀ ਅਤੇ 1 ਸਤੰਬਰ ਨੂੰ ਆਸਟ੍ਰੇਲੀਆ ਚਲਾ ਗਿਆ।

ਪਰਿਵਾਰਕ ਮੈਂਬਰਾਂ ਮੁਤਾਬਕ ਸ਼ੁਭਮ ਦੇ ਚਿਹਰੇ, ਛਾਤੀ ਅਤੇ ਪੇਟ 'ਤੇ ਕਈ ਜ਼ਖਮ ਹਨ। ਇੱਕ 27 ਸਾਲਾ ਸ਼ੱਕੀ ਨੂੰ ਅਪਰਾਧ ਦੇ ਸਿਲਸਿਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ ਅਤੇ 'ਕਤਲ ਦੀ ਕੋਸ਼ਿਸ਼' ਦਾ ਦੋਸ਼ ਲਗਾਇਆ ਗਿਆ ਹੈ। ਸ਼ੁਭਮ ਦੇ ਪਿਤਾ ਰਾਮਨਿਵਾਸ ਗਰਗ ਨੇ ਕਿਹਾ ਕਿ ਸ਼ੁਭਮ ਦੇ ਆਸਟ੍ਰੇਲੀਆ ਵਿਚਲੇ ਦੋਸਤਾਂ ਨੇ ਪੁਸ਼ਟੀ ਕੀਤੀ ਹੈ ਕਿ ਨਾ ਤਾਂ ਉਹ ਅਤੇ ਨਾ ਹੀ ਸ਼ੁਭਮ ਹਮਲਾਵਰ ਨੂੰ ਜਾਣਦੇ ਸਨ। ਇਹ ਇੱਕ ਨਸਲੀ ਹਮਲਾ ਜਾਪਦਾ ਹੈ

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਰਾ-ਭਰਜਾਈ ਤੋਂ ਦੁਖੀ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਹਾਕੀ ਦੀ ਸੀ ਨੈਸ਼ਨਲ ਪਲੇਅਰ ਪੁਲਿਸ ਨੇ ਭਰਾ ਨੂੰ ਕੀਤਾ ਗ੍ਰਿਫ਼ਤਾਰ

06 May 2024 4:04 PM

Rajpura ਵਿਖੇ Kisan ਦੀ ਹੋਈ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਤਾ ਅਲਟੀਮੇਟਮ, ਦੋ ਦਿਨਾਂ ਸਮਾਂ ਦਿੰਦੇ ਹਾਂ, ਨਹੀਂ ਤਾਂ

06 May 2024 1:42 PM

Breaking News: T20 World Cup ਦੇ ਮੈਚਾਂ ਦੌਰਾਨ ਅੱ+ਤਵਾਦੀ ਹਮਲਿਆਂ ਦੀ ਧਮਕੀ, Cricket ਜਗਤ ਲਈ ਪਰੇਸ਼ਾਨ ਕਰਨ ਵਾਲੀ

06 May 2024 1:13 PM

Cabinet Minister Dr. Baljit Kaur ਬੇਬਾਕ Interview Badal ‘ਤੇ ਧਰਿਆ ਤਵਾ, ਇਹਨਾਂ ਲੁੱਟਣ ਵਾਲਿਆਂ ਤੋਂ ਮਸਾਂ...

06 May 2024 12:55 PM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

06 May 2024 10:58 AM
Advertisement