
ਜਾਂਚ 'ਚ ਜੁਟੀ ਪੁਲਿਸ
ਨਵੀਂ ਦਿੱਲੀ : ਮਾਸਕੋ ਤੋਂ ਦਿੱਲੀ ਆ ਰਹੀ ਫਲਾਈਟ 'ਚ ਬੰਬ ਹੋਣ ਦੀ ਸੂਚਨਾ ਮਿਲਣ 'ਤੇ ਹੜਕੰਪ ਮਚ ਗਿਆ। ਜਿਸ ਤੋਂ ਬਾਅਦ ਫਲਾਈਟ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ।
ਦੱਸਿਆ ਜਾਂਦਾ ਹੈ ਕਿ ਦੇਰ ਰਾਤ 11:15 'ਤੇ ਸੂਚਨਾ ਮਿਲੀ ਸੀ, ਜਿਸ 'ਚ ਦੱਸਿਆ ਗਿਆ ਸੀ ਕਿ ਮਾਸਕੋ ਤੋਂ ਬਾਅਦ ਦੁਪਹਿਰ 3:20 'ਤੇ ਏਅਰਪੋਰਟ ਦੇ ਟੀ-3 'ਤੇ ਆਉਣ ਵਾਲੀ ਫਲਾਈਟ 'ਚ ਬੰਬ ਹੈ। ਟੀਮ ਨੂੰ ਦੁਪਹਿਰ 2.30 ਵਜੇ ਦੇ ਕਰੀਬ ਅਲਰਟ ਕੀਤਾ ਗਿਆ, ਜਿਸ ਤੋਂ ਬਾਅਦ ਬੰਬ ਨਿਰੋਧਕ ਦਸਤੇ ਅਤੇ ਹੋਰ ਬਚਾਅ ਟੀਮਾਂ ਅੱਗੇ ਵਧੀਆਂ ਅਤੇ ਜਹਾਜ਼ ਰਨਵੇਅ 29 'ਤੇ ਉਤਾਰਿਆ ਗਿਆ।
ਹਾਲਾਂਕਿ ਚੈਕਿੰਗ ਦੌਰਾਨ ਕੋਈ ਬੰਬ ਨਹੀਂ ਮਿਲਿਆ, ਜਿਸ ਤੋਂ ਬਾਅਦ ਯਾਤਰੀਆਂ ਅਤੇ ਸੁਰੱਖਿਆ ਏਜੰਸੀਆਂ ਨੇ ਸੁੱਖ ਦਾ ਸਾਹ ਲਿਆ। ਦੱਸ ਦੇਈਏ ਕਿ ਫਲਾਈਟ ਵਿੱਚ 386 ਯਾਤਰੀ ਅਤੇ 16 ਕਰੂ ਮੈਂਬਰ ਸਨ ਜੋ ਪੂਰੀ ਤਰ੍ਹਾਂ ਸੁਰੱਖਿਅਤ ਹਨ। ਇਸ ਦੇ ਨਾਲ ਹੀ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਸੂਚਨਾ ਕਿਸ ਨੇ ਅਤੇ ਕਿੱਥੋਂ ਭੇਜੀ ਸੀ।