
ਪ੍ਰਦੂਸ਼ਣ ਦਾ ਮੁੱਦਾ ਪਾਕਿਸਤਾਨ ਦੀਆਂ ਅਦਾਲਤਾਂ ਵਿਚ ਵੀ ਪਹੁੰਚ ਗਿਆ ਹੈ।
ਲਾਹੌਰ: ਪਾਕਿਸਤਾਨ ਦੇ ਲਾਹੌਰ ਨੂੰ ਦੁਨੀਆਂ ਦਾ ਸੱਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਐਲਾਨ ਕਰ ਦਿਤਾ ਗਿਆ ਹੈ, ਕਿਉਂਕਿ ਇੱਥੇ ਹੁਣ ਤੱਕ ਦਾ ਸਭ ਤੋਂ ਵੱਧ ਧੂੰਏਂ ਦਾ ਪੱਧਰ ਰਿਕਾਰਡ ਕੀਤਾ ਗਿਆ ਹੈ। ਇੱਥੇ ਸਾਹ ਲੈਣ ਵਿਚ ਵੀ ਮੁਸ਼ਕਲ ਹੋ ਰਹੀ ਹੈ।
Pakistan's Lahore declared the most polluted city in the world
ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 700 ਤੋਂ ਉਪਰ ਚਲਾ ਗਿਆ ਹੈ। ਸਥਾਨਕ ਮੀਡੀਆ ਨੇ ਦੱਸਿਆ ਕਿ ਏ.ਕਿਊ.ਆਈ. ਦੇ ਬਾਰੇ ਵਿਚ ਵੀਰਵਾਰ ਤਕ ਦੀ ਜਾਣਕਾਰੀ ਦਿਤੀ ਗਈ ਹੈ। ਇਸ ਵਿਚ ਵੀਰਵਾਰ 12 ਵਜੇ ਦੇ ਬਾਅਦ ਲਾਹੌਰ ਦਾ ਏ.ਕਿਊ.ਆਈ. 700 ਤੋਂ ਜ਼ਿਆਦਾ ਹੋ ਗਿਆ ਸੀ।
Pakistan's Lahore declared the most polluted city in the world
ਉਥੇ ਹੀ ਵੱਖ-ਵੱਖ ਸਥਾਨਾਂ ਵਿਚ ਏ.ਕਿਊ.ਆਈ. 500 ਤੋਂ ਜ਼ਿਆਦਾ ਸੀ। ਇਹ ਜਾਣਕਾਰੀ ਨਿਊਜ਼ ਏਜੰਸੀ ਏ.ਐਨ.ਆਈ. ਨੇ ਸਮਾ ਟੀਵੀ ਦੇ ਹਵਾਲੇ ਤੋਂ ਦਿਤੀ ਹੈ। ਪਿਛਲੇ ਸਾਲ ਵੀ ਦੁਨੀਆ ਦੇ ਸਭ ਤੋਂ ਜ਼ਿਆਦਾ ਪ੍ਰਦੁਸ਼ਿਤ ਸ਼ਹਿਰਾਂ ਦੀ ਸੂਚੀ ਵਿਚ ਪਾਕਿਸਤਾਨ ਦਾ ਲਾਹੌਰ ਪਹਿਲੇ ਸਥਾਨ ’ਤੇ ਰਿਹਾ ਸੀ।
Pakistan's Lahore declared the most polluted city in the world
ਇਸ ਦੌਰਾਨ ਪ੍ਰਦੂਸ਼ਣ ਦਾ ਮੁੱਦਾ ਪਾਕਿਸਤਾਨ ਦੀਆਂ ਅਦਾਲਤਾਂ ਵਿਚ ਵੀ ਪਹੁੰਚ ਗਿਆ ਹੈ। ਲਾਹੌਰ ਹਾਈਕੋਰਟ ਵਿਚ ਸ਼ੁਕਰਵਾਰ ਨੂੰ ਵਾਤਾਵਰਣ ਪ੍ਰਦੂਸ਼ਣ ਨਾਲ ਸਬੰਧਤ ਇਕ ਮਾਮਲੇ ਦੀ ਸੁਣਵਾਈ ਹੋਈ। ਜੱਜ ਨੇ ਕਿਹਾ ਕਿ ਅਧਿਕਾਰੀਆਂ ਨੇ ਪ੍ਰਦੂਸ਼ਣ ਨੂੰ ਰੋਕਣ ਦੇ ਸਬੰਧ ਵਿਚ ਕੋਈ ਉਪਾਅ ਨਹੀਂ ਕੀਤੇ ਹਨ। ਟੀਵੀ ਚੈਨਲ ਨੇ ਜੱਜ ਦੇ ਹਵਲੇ ਤੋਂ ਕਿਹਾ ਕਿ ਇਸ ਪੂਰੇ ਮਾਮਲੇ ਨੂੰ ਜਾਣਨ ਜੱਜ ਖ਼ੁਦ ਜਾਣਗੇ। ਜੱਜ ਨੇ ਕਿਹਾ ਹੈ ਕਿ ਸਾਡਾ ਦੇਸ਼ ਹਰ ਚੀਜ਼ ਨਾਲ ਚੰਗੀ ਤਰ੍ਹਾਂ ਵਾਕਿਫ਼ ਹੈ।