ਹਿੰਦੂ ਸਾਂਸਦ ਤੁਲਸੀ ਲੜ ਸਕਦੀ ਹੈ ਅਮਰੀਕੀ ਰਾਸ਼ਟਰਪਤੀ ਦੀ ਚੋਣ
Published : Dec 14, 2018, 12:18 pm IST
Updated : Apr 10, 2020, 11:18 am IST
SHARE ARTICLE
Tulsi
Tulsi

ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਭਾਰਤੀ ਮੂਲ ਦੇ ਲੋਕਾਂ ਨੇ ਵਿਦੇਸ਼ਾਂ ਵਿਚ ਜਾ ਕੇ ਅਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਤੁਲਸੀ ਗਬਾਰਡ....

ਨਵੀਂ ਦਿੱਲੀ (ਭਾਸ਼ਾ) : ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਭਾਰਤੀ ਮੂਲ ਦੇ ਲੋਕਾਂ ਨੇ ਵਿਦੇਸ਼ਾਂ ਵਿਚ ਜਾ ਕੇ ਅਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਤੁਲਸੀ ਗਬਾਰਡ ਵਿਚ ਅਜਿਹੇ ਲੋਕਾਂ ਵਿਚੋਂ ਇਕ ਹੈ। ਅਮਰੀਕਾ ਦੀ ਇਹ ਪਹਿਲੀ ਹਿੰਦੂ ਸਾਂਸਦ ਤੁਲਸੀ ਗਬਾਰਡ 2020 ਵਿਚ ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜਨ 'ਤੇ ਵਿਚਾਰ ਬਣਾ ਰਹੀ ਹੈ। ਅਮਰੀਕੀ ਸੰਸਦ ਵਿਚ ਚਾਰ ਕਾਰਜਕਾਲ ਤੋਂ ਹਵਾਈ ਦੀ ਨੁਮਾਇੰਦਗੀ ਕਰ ਰਹੀ ਡੈਮੋਕ੍ਰੇਟਿਕ ਸਾਂਸਦ ਗਬਾਰਡ ਨੇ ਪਹਿਲੀ ਵਾਰ ਰਾਸ਼ਟਰਪਤੀ ਚੋਣ ਲੜਨ ਦੇ ਸੰਕੇਤ ਦਿਤੇ ਹਨ।

ਨਿਊਜ਼ ਏਜੰਸੀ ਭਾਸ਼ਾ ਮੁਤਾਬਕ ਗਬਾਰਡ ਨੇ ਬੀਤੇ ਦਿਨ ਰਾਸ਼ਟਰਪਤੀ ਚੋਣ ਵਿਚ ਉਤਰਨ ਨਾਲ ਸਬੰਧਤ ਇਕ ਸਵਾਲ ਦੇ ਜਵਾਬ ਵਿਚ ਦਸਿਆ ਕਿ ਉਹ ਇਸ 'ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ। ਤੁਲਸੀ ਦਾ ਕਹਿਣੈ ਕਿ ਉਹ ਅਪਣੇ ਦੇਸ਼ ਦੀ ਸਥਿਤੀ ਨੂੰ ਲੈ ਕੇ ਚਿੰਤਤ ਹੈ। ਇਸ ਲਈ ਉਹ ਬਹੁਤ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ। ਜੇਕਰ ਤੁਲਸੀ ਗਬਾਰਡ ਰਾਸ਼ਟਰਪਤੀ ਚੋਣ 'ਚ ਉਤਰਨ ਦਾ ਐਲਾਨ ਕਰਦੀ ਹੈ ਤਾਂ ਉਹ ਅਮਰੀਕਾ ਵਿਚ ਰਾਸ਼ਟਰਪਤੀ ਦੀ ਚੋਣ ਲੜਨ ਵਾਲੀ ਪਹਿਲੀ ਹਿੰਦੂ ਉਮੀਦਵਾਰ ਹੋਵੇਗੀ।

ਦਸ ਦਈਏ ਕਿ ਅਮਰੀਕਾ ਵਿਚ ਰਾਸ਼ਟਰਪਤੀ ਦੀ ਚੋਣ ਨਵੰਬਰ 2020 'ਚ ਹੋਵੇਗੀ, ਪਰ ਰਾਸ਼ਟਰਪਤੀ ਟਰੰਪ ਨੂੰ ਚੁਣੌਤੀ ਦੇਣ ਤੋਂ ਪਹਿਲਾਂ ਤੁਲਸੀ ਨੂੰ ਉਸ ਸਾਲ ਦੇ ਸ਼ੁਰੂ 'ਚ ਅਪਣੇ ਡੈਮੋਕ੍ਰੇਟਿਕ ਪਾਰਟੀ ਦੇ ਆਗੂਆਂ ਦੇ ਵਿਰੁਧ ਲੜਨਾ ਹੋਵੇਗਾ। ਉਂਝ ਤੁਲਸੀ ਨੇ ਪਿਛਲੇ ਕੁਝ ਹਫ਼ਤੇ ਤੋਂ ਇਸ ਮੁੱਦੇ 'ਤੇ ਪ੍ਰਤੀਕਿਰਿਆ ਜਾਣਨ ਲਈ ਅਪਣੀ ਪਾਰਟੀ ਦੇ ਆਗੂਆਂ ਨਾਲ ਗੱਲ ਕਰਨੀ ਸ਼ੁਰੂ ਕਰ ਦਿਤੀ ਹੈ,ਅਤੇ ਉਹ ਭਾਰਤੀ ਮੂਲ ਦੇ ਅਮਰੀਕੀ ਲੋਕਾਂ ਨਾਲ ਸੰਪਰਕ ਕਰ ਰਹੀ ਹੈ। 2020 'ਚ ਚੁਣੇ ਜਾਣ 'ਤੇ ਉਹ ਅਮਰੀਕਾ ਦੀ ਸਭ ਤੋਂ ਨੌਜਵਾਨ ਅਤੇ ਪਹਿਲੀ ਮਹਿਲਾ ਰਾਸ਼ਟਰਪਤੀ ਬਣ ਸਕਦੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement