ਇਸ ਵੇਲੇ ਦੀ ਵੱਡੀ ਖਬਰ, ਕਰਤਾਰਪੁਰ ਸਾਹਿਬ ’ਚ ਵਾਪਰਿਆ ਇਹ ਵੱਡਾ ਹਾਦਸਾ! 
Published : Dec 14, 2019, 9:32 am IST
Updated : Dec 14, 2019, 9:48 am IST
SHARE ARTICLE
Kartarpur Sahib Sikh Sangat
Kartarpur Sahib Sikh Sangat

ਜਾਣਕਾਰੀ ਮੁਤਾਬਕ ਖਰੜ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ...

ਡੇਰਾ ਬਾਬਾ ਨਾਨਕ: ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਈ ਇਕ ਸ਼ਰਧਾਲੂ ਬੀਬੀ ਮੀਂਹ ਵਿਚ ਕੰਪਲੈਕਸ ’ਚ ਤਿਲਕ ਕੇ ਡਿੱਗ ਪਈ ਤੇ ਜ਼ਖਮੀਂ ਹੋ ਗਈ। ਉਂਝ ਲਗਾਤਾਰ ਮੀਂਹ ਪੈਣ ਦੇ ਬਾਵਜੂਦ ਕਰਤਾਰਪੁਰ ਲਾਂਘੇ ਰਾਹੀਂ 35ਵੇਂ ਦਿਨ 438 ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰ ਕੀਤੇ।

Kartarpur Sahib Kartarpur Sahib ਜਾਣਕਾਰੀ ਮੁਤਾਬਕ ਖਰੜ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਗਈ ਸ਼ਰਧਾਲੂ ਬੀਬੀ ਭਜਨ ਕੌਰ ਮੀਂਹ ਕਾਰਣ ਗੁਰਦੁਆਰਾ ਕੰਪਲੈਕਸ ਵਿਖੇ ਤਿਲਕ ਗਈ, ਜਿਸ ਨੂੰ ਤੁਰੰਤ ਐਂਬੂਲੈਂਸ ਰਾਹੀਂ ਭਾਰਤੀ ਸਰਹੱਦ ਦੀ ਜ਼ੀਰੋ ਲਾਈਨ ਤੱਕ ਪਹੁੰਚਾਇਆ ਗਿਆ ਅਤੇ ਬੀ. ਐੱਸ. ਐੱਫ. ਵੱਲੋਂ ਜ਼ਖਮੀ ਸ਼ਰਧਾਲੂ ਨੂੰ ਕਰਤਾਰਪੁਰ ਸਾਹਿਬ ਟਰਮੀਨਲ ਵਿਖੇ ਲਿਆਂਦਾ ਗਿਆ।

kartarpur sahib kartarpur sahibਕਰਤਾਰਪੁਰ ਸਾਹਿਬ ਟਰਮੀਨਲ ‘ਤੇ ਤਾਇਨਾਤ ਸਿਹਤ ਕਰਮਚਾਰੀਆਂ ਵੱਲੋਂ 108 ਐਂਬੂਲੈਂਸ ਰਾਹੀਂ ਜ਼ਖਮੀ ਸ਼ਰਧਾਲੂ ਬੀਬੀ ਨੂੰ ਤੁਰੰਤ ਡੇਰਾ ਬਾਬਾ ਨਾਨਕ ਸਥਿਤ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਪਤਾ ਲੱਗਾ ਕਿ ਉਸ ਦੀ ਖੱਬੀ ਬਾਂਹ ਅਤੇ ਚੂਲੇ ‘ਤੇ ਸੱਟ ਲੱਗੀ ਹੈ, ਜਿਸ ਦਾ ਇਲਾਜ ਕਰ ਕੇ ਉਸ ਨੂੰ ਛੁੱਟੀ ਦੇ ਦਿੱਤੀ ਗਈ। ਦਸ ਦਈਏ ਕਿ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਵਾਜ਼ੇ ਸਿੱਖ ਸੰਗਤਾਂ ਲਈ ਹਮੇਸ਼ਾ ਲਈ ਖੁੱਲ੍ਹ ਚੁੱਕੇ ਹਨ।

Kartarpur Sahib Kartarpur Sahibਹੁਣ ਤਕ ਬਹੁਤ ਸਾਰੀਆਂ ਸੰਗਤਾਂ ਨੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਲਏ ਹਨ ਤੇ ਕੋਈ ਕਰ ਰਹੇ ਹਨ। ਦਸ ਦਈਏ ਕਿ ਇਸ ਤੋ ਪਹਿਲਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸਰਹੱਦ 'ਤੇ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ , ਭਾਰਤ ਦੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਹਰਦੀਪ ਪੁਰੀ ਮੌਜੂਦ ਰਹੇ।

Kartarpur SahibKartarpur Sahib ਇਸ ਮੌਕੇ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਗੋਂਵਾਲ ਵੀ ਮੌਜੂਦ ਸਨ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਐਸਐਮ ਕੁਰੈਸ਼ੀ ਸਮੇਤ ਕਈ ਮੰਤਰੀ ਅਤੇ ਪਾਕ ਪੰਜਾਬ ਦੇ ਰਾਜਪਾਲ ਵੀ ਸਮਾਗਮ ਵਿੱਚ ਹਾਜ਼ਰ ਹਨ। ਇਮਰਾਨ ਖਾਨ ਨੇ ਕਿਹਾ ਭਾਰਤ ਤੇ ਪਾਕਿਸਤਾਨ ਦੁਨੀਆਂ ਤੋਂ ਸਿੱਖਣ ਅਤੇ ਦੋਵੇਂ ਪਾਸੇ ਮਜ਼ਬੂਤ ਇਰਾਦਾ ਰੱਖ ਕੇ ਅੱਗੇ ਵਧਣ ਅਤੇ ਲੋਕਾਂ ਦੀ ਗੁਰਬਤ ਤੇ ਖੁਸ਼ਹਾਲੀ ਲਈ ਮਿਲ ਕੇ ਕੰਮ ਕਰਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement