Covid-19 Update: ਵਾਪਸੀ ਕਰ ਰਿਹਾ ਕੋਰੋਨਾ? ਇਨ੍ਹਾਂ ਦੇਸ਼ਾਂ ਨੇ ਹਵਾਈ ਅੱਡਿਆਂ 'ਤੇ ਲਾਗੂ ਕੀਤੇ ਸਖ਼ਤ ਨਿਯਮ
Published : Dec 14, 2023, 9:00 pm IST
Updated : Dec 14, 2023, 9:00 pm IST
SHARE ARTICLE
Coronavirus Update
Coronavirus Update

ਪੂਰਬੀ ਏਸ਼ੀਆ ਦੀਆਂ ਸਰਕਾਰਾਂ ਨੇ ਲੋਕਾਂ ਨੂੰ ਹਵਾਈ ਅੱਡਿਆਂ 'ਤੇ ਦੁਬਾਰਾ ਮਾਸਕ ਪਹਿਨਣ ਅਤੇ ਬੁਖਾਰ ਵਰਗੇ ਲੱਛਣ ਹੋਣ 'ਤੇ ਯਾਤਰਾ ਨਾ ਕਰਨ ਦੀ ਅਪੀਲ ਕੀਤੀ ਹੈ।

Covid-19 Update: ਦੇਸ਼ ਅਤੇ ਦੁਨੀਆਂ ਵਿਚ ਕੋਰੋਨਾ ਇਕ ਵਾਰ ਫਿਰ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਦੇ ਮੱਦੇਨਜ਼ਰ, ਦੱਖਣ-ਪੂਰਬੀ ਏਸ਼ੀਆ ਦੀਆਂ ਸਰਕਾਰਾਂ ਕੋਵਿਡ -19 ਦੇ ਫੈਲਾਅ ਨੂੰ ਰੋਕਣ ਲਈ ਸਾਵਧਾਨੀ ਦੇ ਉਪਾਅ ਕਰ ਰਹੀਆਂ ਹਨ। ਕਈ ਥਾਵਾਂ 'ਤੇ ਕੋਵਿਡ-19 ਨੂੰ ਕੰਟਰੋਲ ਕਰਨ ਲਈ ਪੁਰਾਣੇ ਉਪਾਅ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਸ ਵਿਚ ਹਵਾਈ ਅੱਡੇ 'ਤੇ ਲੋਕਾਂ ਲਈ ਤਾਪਮਾਨ ਸਕੈਨਰ ਅਤੇ ਮਾਸਕ ਪਹਿਨਣਾ ਲਾਜ਼ਮੀ ਹੈ।

ਪੂਰਬੀ ਏਸ਼ੀਆ ਦੀਆਂ ਸਰਕਾਰਾਂ ਨੇ ਲੋਕਾਂ ਨੂੰ ਹਵਾਈ ਅੱਡਿਆਂ 'ਤੇ ਦੁਬਾਰਾ ਮਾਸਕ ਪਹਿਨਣ ਅਤੇ ਬੁਖਾਰ ਵਰਗੇ ਲੱਛਣ ਹੋਣ 'ਤੇ ਯਾਤਰਾ ਨਾ ਕਰਨ ਦੀ ਅਪੀਲ ਕੀਤੀ ਹੈ। ਬੀਬੀਸੀ ਦੀ ਰੀਪੋਰਟ ਅਨੁਸਾਰ ਸਰਕਾਰਾਂ ਦਾ ਟੀਚਾ ਕੋਵਿਡ ਦੇ ਰੂਪਾਂ, ਜੋ ਫਲੂ, ਨਮੂਨੀਆ ਅਤੇ ਸਾਹ ਦੀਆਂ ਹੋਰ ਬੀਮਾਰੀਆਂ ਦਾ ਕਾਰਨ ਬਣਦੇ ਹਨ, ਦੇ ਪ੍ਰਸਾਰ ਨੂੰ ਘੱਟ ਕਰਨਾ ਹੈ।

ਇਸ ਤੋਂ ਪਹਿਲਾਂ, ਸਿੰਗਾਪੁਰ ਦੇ ਸਿਹਤ ਮੰਤਰਾਲੇ ਨੇ ਕੋਵਿਡ -19 ਦੇ ਤੇਜ਼ੀ ਨਾਲ ਫੈਲਣ ਬਾਰੇ ਚਿੰਤਾ ਜ਼ਾਹਰ ਕੀਤੀ ਸੀ। ਮੰਤਰਾਲੇ ਨੇ ਮੰਨਿਆ ਸੀ ਕਿ ਕੋਵਿਡ 19 ਦੇ ਮਾਮਲਿਆਂ ਵਿਚ ਵਾਧੇ ਦੇ ਕਈ ਕਾਰਨ ਹੋ ਸਕਦੇ ਹਨ। ਸਰਕਾਰ ਨੇ ਇਹ ਵੀ ਚਿੰਤਾ ਜ਼ਾਹਰ ਕੀਤੀ ਕਿ ਸਾਲ ਦੇ ਅੰਤ ਵਿਚ ਯਾਤਰਾ ਅਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਯਾਤਰਾ ਅਤੇ ਭਾਈਚਾਰਕ ਸੰਪਰਕ ਵਿਚ ਵਾਧਾ ਹੋਇਆ ਹੈ। ਅਜਿਹੇ 'ਚ ਜੇਕਰ ਕੋਵਿਡ-19 'ਤੇ ਕਾਬੂ ਨਾ ਪਾਇਆ ਗਿਆ ਤਾਂ ਇਹ ਤੇਜ਼ੀ ਨਾਲ ਫੈਲ ਸਕਦਾ ਹੈ।

ਸਟਰੇਟਸ ਟਾਈਮਜ਼ ਅਖਬਾਰ ਨੇ ਬੁਧਵਾਰ ਨੂੰ ਰੀਪੋਰਟ ਦਿਤੀ ਕਿ ਜਾਂਚ ਲਈ ਇੰਡੋਨੇਸ਼ੀਆ ਵਿਚ ਕੁੱਝ ਥਾਵਾਂ 'ਤੇ ਥਰਮਲ ਸਕੈਨਰ ਲਗਾਏ ਗਏ ਹਨ। ਇਨ੍ਹਾਂ ਵਿਚ ਜਕਾਰਤਾ ਅੰਤਰਰਾਸ਼ਟਰੀ ਹਵਾਈ ਅੱਡਾ ਅਤੇ ਬਾਟਮ ਫੈਰੀ ਟਰਮੀਨਲ ਵੀ ਸ਼ਾਮਲ ਹਨ। ਇਥੇ ਵੀ, ਸਿਹਤ ਮੰਤਰਾਲੇ ਨੇ ਲੋਕਾਂ ਨੂੰ ਉਨ੍ਹਾਂ ਖੇਤਰਾਂ ਦੀ ਯਾਤਰਾ ਨੂੰ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ ਜਿਥੇ ਕੋਵਿਡ -19 ਦੇ ਕੇਸ ਵੱਧ ਰਹੇ ਹਨ। ਇਸ ਦੇ ਨਾਲ, ਮਲੇਸ਼ੀਆ ਵਿਚ, ਕੋਵਿਡ ਦੇ ਮਾਮਲੇ ਇਕ ਹਫ਼ਤੇ ਵਿਚ ਲਗਭਗ ਦੁੱਗਣੇ ਹੋ ਗਏ ਹਨ। ਮਲੇਸ਼ੀਆ ਵਿਚ ਅਧਿਕਾਰੀਆਂ ਨੇ ਕਿਹਾ ਹੈ ਕਿ ਸਥਿਤੀ ਕਾਬੂ ਵਿਚ ਹੈ ਅਤੇ ਸਿਹਤ ਸਹੂਲਤਾਂ 'ਤੇ ਕੋਈ ਬੋਝ ਨਹੀਂ ਹੈ।

(For more news apart from Face Mask Mandatory At Airports in Singapore and Indonesia, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement