ਇੰਡੋਨੇਸ਼ੀਆ ‘ਚ ਭੂਚਾਲ ਨੇ ਮਚਾਈ ਤਬਾਹੀ, 600 ਜਖ਼ਮੀ 15 ਮਰੇ
Published : Jan 15, 2021, 3:15 pm IST
Updated : Jan 15, 2021, 3:15 pm IST
SHARE ARTICLE
Indioneshia
Indioneshia

ਦੱਖਣੀ ਪੂਰਬੀ ਏਸ਼ੀਆਈ ਦੇਸ਼ ਇਡੋਨੇਸ਼ੀਆ ਦੇ ਸੁਲਾਵੇਸੀ ਦੀਪ ‘ਤੇ ਜਬਰਦਸਤ ਭੂਚਾਲ...

ਜਕਾਰਤਾ: ਦੱਖਣੀ ਪੂਰਬੀ ਏਸ਼ੀਆਈ ਦੇਸ਼ ਇਡੋਨੇਸ਼ੀਆ ਦੇ ਸੁਲਾਵੇਸੀ ਦੀਪ ‘ਤੇ ਜਬਰਦਸਤ ਭੂਚਾਲ ਨਾਲ 15 ਲੋਕਾਂ ਦੀ ਮੌਤ ਹੋ ਗਈ ਹੈ। ਭੂਚਾਲ ਤੋਂ ਬਾਅਦ ਹੋਈ ਤਬਾਹੀ ਨਾਲ ਹਜਾਰਾਂ ਲੋਕਾਂ ਨੂੰ ਰਾਤ ਸਮੇਂ ਅਪਣੇ ਘਰ ਛੱਡਣੇ ਪਏ। ਭੂਚਾਲ ਅਤੇ ਲੈਂਡਸਲਾਈਡ ਦੀ ਘਟਨਾ ਵਿਚ ਘੱਟ ਤੋਂ ਘੱਟ 600 ਲੋਕਾਂ ਜਖ਼ਮੀ ਹੋਏ ਹਨ। ਮੰਨਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦਾ ਅੰਕੜਾ ਵਧ ਸਕਦਾ ਹੈ।

EarthquakeEarthquake

ਰਿਕਸਟ ਪੈਮਾਨੇ ‘ਤੇ ਇਸ ਭੂਚਾਲ ਦੀ ਤੀਬਰਤਾ 6.2 ਮਾਪੀ ਗਈ ਹੈ। ਇੰਡੋਨੇਸ਼ੀਆ ਦੇ ਅਧਿਕਾਰੀਆਂ ਨੇ ਦੇੱਸਿਆ ਕਿ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਅਤੇ 600 ਲੋਕ ਜਖ਼ਮੀ ਹੋਏ ਹਨ। ਉਨ੍ਹਾਂ ਨੇ ਦੱਸਿਆ ਕਿ ਉਹ ਪ੍ਰਭਾਵਿਤ ਇਲਾਕਿਆਂ ਵਿਚੋਂ ਜਾਣਕਾਰੀ ਹਾਸਲ ਕਰ ਰਹੇ ਹਨ। ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਡਰ ਜਤਾਇਆ ਜਾ ਰਿਹਾ ਹੈ।

EarthquakeEarthquake

ਰਾਸ਼ਟਰੀ ਆਪਦਾ ਘਟਾਉਣ ਵਾਲੀ ਏਜੰਸੀ ਵੱਲੋਂ ਜਾਰੀ ਕੀਤੀ ਗਈ ਇਕ ਵੀਡੀਓ ਵਿਚ ਇਕ ਬੱਚੀ ਇਕ ਘਰ ਦੇ ਮਲਬੇ ਵਿਚ ਫਸੀ ਅਤੇ ਮਦਦ ਦੀ ਗੁਹਾਰ ਲਗਾਉਂਦੀ ਨਜ਼ਰ ਆ ਰਹੀ ਹੈ। ਬੱਚੀ ਇਹ ਵੀ ਕਹਿੰਦੀ ਦਿਖੀ ਕਿ ਉਸਦੀ ਮਾਂ ਜਿਉਂਦੀ ਹੈ ਪਰ ਬਾਹਰ ਨਹੀਂ ਨਿਕਲ ਰਹੀ। ਉਥੇ ਹੀ ਬਚਾਅ ਕਰਮਚਾਰੀਆਂ ਨੇ ਉਸਨੂੰ ਕਿਹਾ ਕਿ ਉਹ ਉਸਦੀ ਮਦਦ ਕਰਨ ਦੀ ਪੂਰੀ ਕੋਸ਼ਇਸ਼ ਕਰ ਰਹੇ ਹਨ। ਰਿਪੋਰਟ ਅਨੁਸਾਰ ਭੂਚਾਲ ਨਾਲ ਇਕ ਹਸਪਤਾਲ ਦਾ ਹਿੱਸਾ ਹਾਦਸਾਗ੍ਰਸਤ ਹੋ ਗਿਆ ਅਤੇ ਮਰੀਜਾਂ ਨੂੰ ਬਾਹਰ ਅਸਥਾਈ ਐਮਰਜੈਂਸੀ ਤੰਬੂਆਂ ਵਿਚ ਪਹੁੰਚਾਇਆ ਗਿਆ।

 earthquakeearthquake

ਅਮਰੀਕੀ ਜਿਓਲਾਜੀਕਲ ਸਰਵੇ ਨੇ ਦੱਸਿਆ ਕਿ ਲਗਪਗ ਦੋ ਹਜਾਰ ਲੋਕਾਂ ਨੂੰ ਕੋਈ ਅਸਥਾਈ ਆਸ਼ਰਮਾਂ ਵਿਚ ਰੱਖਿਆ ਗਿਆ ਹੈ। ਉਸਨੇ ਦੱਸਿਆ ਕਿ ਸਵੇਰੇ ਤੜਕੇ ਆਏ ਭੂਚਾਲ ਦੀ ਤੀਬਰਤਾ 6.2 ਸੀ। ਇਸ ਭੂਚਾਲ ਦਾ ਕੇਂਦਰ ਪੱਛਮੀ ਸੂਲਾਵੇਸੀ ਪ੍ਰਾਂਤ ਦੇ ਮਾਮੂਜੂ ਜ਼ਿਲ੍ਹੇ ਵਿਚ 18 ਕਿਲੋਮੀਟਰ ਦੀ ਡੂੰਘਾਈ ਵਿਚ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement