Hot-Air Balloon Crash: ਅਮਰੀਕਾ ’ਚ ਗਰਮ ਹਵਾ ਵਾਲਾ ਗੁਬਾਰਾ ਫਟਣ ਕਾਰਨ 4 ਲੋਕਾਂ ਦੀ ਮੌਤ
Published : Jan 15, 2024, 10:15 am IST
Updated : Jan 15, 2024, 10:15 am IST
SHARE ARTICLE
Hot-Air Balloon Crash
Hot-Air Balloon Crash

ਹਾਦਸੇ ਸਮੇਂ ਗੁਬਾਰੇ ਵਿਚ ਸ਼ਾਮਲ ਸਨ ਕੁੱਲ 13 ਲੋਕ

Hot-Air Balloon Crash: ਅਮਰੀਕਾ ਦੇ ਰੇਗਿਸਤਾਨੀ ਸੂਬੇ ਐਰੀਜ਼ੋਨਾ ਵਿਚ ਇਕ ਹਵਾਈ ਗੁਬਾਰਾ ਫਟਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਐਲੋਏ ਪੁਲਿਸ ਵਿਭਾਗ ਅਨੁਸਾਰ, ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਸਵੇਰੇ 7:50 ਵਜੇ ਇਕ ਪੇਂਡੂ ਰੇਗਿਸਤਾਨੀ ਖੇਤਰ ਵਿਚ ਵਾਪਰਿਆ। ਇਹ ਖੇਤਰ ਰਾਜ ਦੀ ਰਾਜਧਾਨੀ ਫੀਨਿਕਸ ਤੋਂ ਲਗਭਗ 105 ਕਿਲੋਮੀਟਰ ਦੱਖਣ-ਪੂਰਬ ਵੱਲ ਹੈ।

ਸਥਾਨਕ 'ਕੇਐਨਐਕਸਵੀ' ਨਿਊਜ਼ ਚੈਨਲ ਦੇ ਅਨੁਸਾਰ, ਹਾਦਸੇ ਦੇ ਸਮੇਂ ਏਅਰ ਬੈਲੂਨ ਵਿਚ ਕੁੱਲ 13 ਲੋਕ ਸਨ, ਜਿਨ੍ਹਾਂ ਵਿਚ ਅੱਠ ਸਕਾਈਡਾਈਵਰ, ਚਾਰ ਯਾਤਰੀ ਅਤੇ ਇਕ ਪਾਇਲਟ ਸ਼ਾਮਲ ਸੀ। ਸਕਾਈਡਾਈਵਰ ਦੁਰਘਟਨਾ ਤੋਂ ਪਹਿਲਾਂ ਹੀ ਗੁਬਾਰੇ ਵਿਚੋਂ ਬਾਹਰ ਨਿਕਲ ਗਏ ਸਨ। ਚਸ਼ਮਦੀਦਾਂ ਨੇ ਅਧਿਕਾਰੀਆਂ ਨੂੰ ਦਸਿਆ ਕਿ ਜ਼ਬਰਦਸਤ ਧਮਾਕਾ ਹੋਣ ਤੋਂ ਪਹਿਲਾਂ ਗੁਬਾਰਾ ਸਿੱਧਾ ਉੱਪਰ ਅਤੇ ਹੇਠਾਂ ਚਲਾ ਗਿਆ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਹਾਦਸੇ 'ਚ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਬਾਕੀ ਤਿੰਨ ਜ਼ਖਮੀਆਂ ਦੀ ਬਾਅਦ 'ਚ ਮੌਤ ਹੋਈ। ਇਕ ਵਿਅਕਤੀ ਗੰਭੀਰ ਹਾਲਤ 'ਚ ਹਸਪਤਾਲ 'ਚ ਦਾਖਲ ਹੈ। ਨੈਸ਼ਨਲ ਟਰਾਂਸਪੋਰਟੇਸ਼ਨ ਸੇਫਟੀ ਬੋਰਡ (NTSB) ਦੇ ਅਧਿਕਾਰੀਆਂ ਨੇ ਕਿਹਾ, “ਗਰਮ ਹਵਾ ਦਾ ਗੁਬਾਰਾ ਤਕਨੀਕੀ ਖਰਾਬੀ ਕਾਰਨ ਕ੍ਰੈਸ਼ ਹੋ ਗਿਆ। ਨੈਸ਼ਨਲ ਟਰਾਂਸਪੋਰਟੇਸ਼ਨ ਸੇਫਟੀ ਬੋਰਡ ਅਤੇ ਸੰਘੀ ਹਵਾਬਾਜ਼ੀ ਪ੍ਰਸ਼ਾਸਨ ਮਾਮਲੇ ਦੀ ਜਾਂਚ ਕਰ ਰਹੇ ਹਨ”।

 (For more Punjabi news apart from 4 dead and 1 critically hurt in Arizona hot air balloon crash, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement