COVID-19: ਕੋਰੋਨਾ ਵਾਇਰਸ ਨੂੰ ਲੈ ਕੇ ਚੀਨ ਦੀ ਚਿਤਾਵਨੀ; ਮੁੜ ਵਧ ਸਕਦੇ ਹਨ ਮਾਮਲੇ
Published : Jan 15, 2024, 1:46 pm IST
Updated : Jan 15, 2024, 1:46 pm IST
SHARE ARTICLE
Chinese officials say COVID-19 infections may rebound in country in January
Chinese officials say COVID-19 infections may rebound in country in January

ਚੀਨੀ ਹਸਪਤਾਲਾਂ ਵਿਚ ਬੁਖਾਰ ਦੇ ਘੱਟ ਮਰੀਜ਼ ਹਨ, ਪਰ ਇਨਫਲੂਐਂਜ਼ਾ ਅਤੇ ਕੋਵਿਡ -19 ਵਰਗੀਆਂ ਸਾਹ ਦੀਆਂ ਬਿਮਾਰੀਆਂ ਦਾ ਖਤਰਾ ਅਜੇ ਵੀ ਬਣਿਆ ਹੋਇਆ ਹੈ।

COVID-19 News: ਚੀਨ 'ਚ ਨਵੇਂ ਸਾਲ ਤੋਂ ਕੋਰੋਨਾ ਦੇ ਮਾਮਲੇ ਮੁਕਾਬਲਤਨ ਘੱਟ ਹੋਏ ਹਨ ਪਰ ਹੁਣ ਚੀਨੀ ਸਰਕਾਰ ਨੇ ਚਿਤਾਵਨੀ ਦਿਤੀ ਹੈ ਕਿ ਇਸ ਮਹੀਨੇ ਕੋਰੋਨਾ ਸੰਕਰਮਣ ਦੇ ਮਾਮਲੇ ਵੱਧ ਸਕਦੇ ਹਨ। ਚੀਨ ਦੇ ਸਰਕਾਰੀ ਮੀਡੀਆ ਨੇ ਅਪਣੀ ਰੀਪੋਰਟ ਵਿਚ ਇਹ ਦਾਅਵਾ ਕੀਤਾ ਹੈ। ਦਰਅਸਲ, ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ ਦੇ ਬੁਲਾਰੇ ਮੀ ਫੇਂਗ ਨੇ ਮੀਡੀਆ ਨੂੰ ਦਸਿਆ ਕਿ ਫਿਲਹਾਲ ਚੀਨੀ ਹਸਪਤਾਲਾਂ ਵਿਚ ਬੁਖਾਰ ਦੇ ਘੱਟ ਮਰੀਜ਼ ਹਨ, ਪਰ ਇਨਫਲੂਐਂਜ਼ਾ ਅਤੇ ਕੋਵਿਡ -19 ਵਰਗੀਆਂ ਸਾਹ ਦੀਆਂ ਬਿਮਾਰੀਆਂ ਦਾ ਖਤਰਾ ਅਜੇ ਵੀ ਬਣਿਆ ਹੋਇਆ ਹੈ।

ਮਾਹਿਰਾਂ ਦਾ ਕਹਿਣਾ ਹੈ ਕਿ ਚੀਨ ਵਿਚ ਠੰਢ ਕਾਰਨ ਇਨਫਲੂਐਂਜ਼ਾ ਵਾਇਰਸ ਅਤੇ ਕੋਵਿਡ-19 ਵਰਗੀਆਂ ਸਾਹ ਦੀਆਂ ਬਿਮਾਰੀਆਂ ਦੇ ਮਾਮਲੇ ਵੱਧ ਸਕਦੇ ਹਨ। ਚੀਨੀ ਸਰਕਾਰ ਨੇ ਕਿਹਾ ਕਿ ਉਨ੍ਹਾਂ ਦੇ ਦੇਸ਼ ਵਿਚ ਫਲੂ ਦੀ ਲਾਗ ਅਕਤੂਬਰ ਵਿਚ ਸ਼ੁਰੂ ਹੁੰਦੀ ਹੈ। ਦੇਸ਼ ਦੇ ਦੱਖਣੀ ਪ੍ਰਾਂਤਾਂ ਵਿਚ ਇਨਫਲੂਐਂਜ਼ਾ ਦੇ ਮਾਮਲਿਆਂ ਵਿਚ 36.8 ਪ੍ਰਤੀਸ਼ਤ ਵਾਧਾ ਹੋਇਆ ਹੈ।

ਇਸ ਦੇ ਨਾਲ ਹੀ, ਉੱਤਰੀ ਰਾਜਾਂ ਵਿਚ ਕੇਸਾਂ ਵਿਚ 57 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਚੀਨੀ ਸਰਕਾਰ ਦਾ ਕਹਿਣਾ ਹੈ ਕਿ ਕਈ ਮਾਮਲਿਆਂ ਵਿਚ ਇਹ ਦੇਖਿਆ ਗਿਆ ਹੈ ਕਿ ਜੋ ਮਰੀਜ਼ ਇਨਫਲੂਏਂਜ਼ਾ ਏ ਵਾਇਰਸ ਨਾਲ ਸੰਕਰਮਿਤ ਸਨ, ਉਹ ਵੀ ਇਨਫਲੂਏਂਜ਼ਾ ਬੀ ਵਾਇਰਸ ਨਾਲ ਸੰਕਰਮਿਤ ਹੋਏ। ਇਸ ਦਾ ਮਤਲਬ ਹੈ ਕਿ ਇਨਫਲੂਐਂਜ਼ਾ ਦੀ ਲਾਗ ਕਾਰਨ ਉਨ੍ਹਾਂ ਦੀ ਪ੍ਰਤੀਰੋਧਕ ਸ਼ਕਤੀ ਕਮਜ਼ੋਰ ਹੋ ਗਈ ਸੀ। ਅਜਿਹੀ ਸਥਿਤੀ ਵਿਚ, ਸੰਭਾਵਨਾ ਹੈ ਕਿ ਕਮਜ਼ੋਰ ਪ੍ਰਤੀਰੋਧਕ ਸਮਰੱਥਾ ਵਾਲੇ ਲੋਕ ਵੀ ਕੋਰੋਨਾ ਸੰਕਰਮਣ ਦਾ ਸ਼ਿਕਾਰ ਹੋ ਸਕਦੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਭਾਰਤ ਵਿਚ JN.1 ਦੇ ਮਾਮਲੇ

ਭਾਰਤ ਵਿਚ, ਭਾਰਤੀ SARS-CoV-2 ਜੀਨੋਮਿਕਸ ਕੰਸੋਰਟੀਅਮ (INSACOG) ਨੇ ਦਸਿਆ ਹੈ ਕਿ ਸ਼ਨਿਚਰਵਾਰ ਤਕ ਦੇਸ਼ ਵਿਚ ਕੋਰੋਨਾ ਦੇ ਨਵੇਂ ਸਬ-ਵੇਰੀਐਂਟ JN.1 ਦੇ ਕੁੱਲ 1200 ਮਾਮਲੇ ਦਰਜ ਕੀਤੇ ਗਏ ਹਨ। ਜੇਐਨ.1 ਦੇ ਮਾਮਲੇ ਨਾਗਾਲੈਂਡ ਵਿਚ ਵੀ ਪਾਏ ਗਏ ਹਨ। ਇਸ ਤਰ੍ਹਾਂ ਹੁਣ ਤਕ ਭਾਰਤ ਦੇ 17 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਜੇਐਨ.1 ਦੇ ਕੇਸ ਪਾਏ ਗਏ ਹਨ। ਪਿਛਲੇ ਕੁੱਝ ਹਫ਼ਤਿਆਂ ਵਿਚ, ਦੇਸ਼ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਅਚਾਨਕ ਵਾਧਾ ਹੋਇਆ ਸੀ, ਜਿਸ ਨੂੰ ਲੈ ਕੇ ਸਿਹਤ ਮੰਤਰਾਲੇ ਨੇ ਵੀ ਅਲਰਟ ਜਾਰੀ ਕੀਤਾ ਸੀ ਅਤੇ ਲੋਕਾਂ ਨੂੰ ਜਨਤਕ ਥਾਵਾਂ 'ਤੇ ਮਾਸਕ ਪਹਿਨਣ ਅਤੇ ਲੋਕਾਂ ਤੋਂ ਦੂਰੀ ਬਣਾਈ ਰੱਖਣ ਦੇ ਨਿਰਦੇਸ਼ ਦਿਤੇ ਸਨ।

ਕਰਨਾਟਕ ਵਿਚ ਸੱਭ ਤੋਂ ਵੱਧ 215 ਜੇਐਨ.1 ਕੇਸ ਦਰਜ ਕੀਤੇ ਗਏ ਹਨ। ਇਸ ਤੋਂ ਬਾਅਦ ਆਂਧਰਾ ਪ੍ਰਦੇਸ਼, ਮਹਾਰਾਸ਼ਟਰ ਅਤੇ ਕੇਰਲ, ਪੱਛਮੀ ਬੰਗਾਲ, ਗੋਆ, ਤਾਮਿਲਨਾਡੂ ਅਤੇ ਗੁਜਰਾਤ ਵਿਚ ਕੋਰੋਨਾ ਦੇ ਨਵੇਂ ਸਬ-ਵੇਰੀਐਂਟ ਦੇ ਸੱਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।

(For more Punjabi news apart from Chinese officials say COVID-19 infections may rebound in country in January, stay tuned to Rozana Spokesman)

Tags: coronavirus

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement