
ਰਿਕਟਰ ਪੈਮਾਨੇ 'ਤੇ 6.1 ਮਾਪੀ ਗਈ ਤੀਬਰਤਾ
ਵਲਿੰਗਟਨ : ਨਿਊਜ਼ੀਲੈਂਡ ਵਿਚ ਭੂਚਾਲ ਦੇ ਤੇਜ਼ ਝਟਕੇ ਲੱਗਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬੁਧਵਾਰ ਯਾਨੀ ਅੱਜ ਇਥੇ ਭੂਚਾਲ ਦੇ ਝਟਕੇ ਲੱਗੇ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.1 ਦੱਸੀ ਜਾ ਰਹੀ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਲੋਅਰ ਹਟ ਤੋਂ 78 ਕਿਲੋਮੀਟਰ ਉੱਤਰ ਪੱਛਮ ਵਲ ਇਹ ਝਟਕੇ ਲੱਗੇ ਹਨ। ਫਿਲਹਾਲ ਕਿਸੇ ਤਰ੍ਹਾਂ ਦੇ ਨੁਕਸਾਨ ਹੋਣ ਬਾਰੇ ਕੋਈ ਜਾਣਕਾਰੀ ਹਾਸਲ ਨਹੀਂ ਹੋਈ ਹੈ।