US Firing News: ਅਮਰੀਕਾ ਵਿਚ ਮੁੜ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ ਅਤੇ 20 ਤੋਂ ਵੱਧ ਜ਼ਖ਼ਮੀ
Published : Feb 15, 2024, 11:58 am IST
Updated : Feb 15, 2024, 11:58 am IST
SHARE ARTICLE
Kansas City Chiefs parade shooting
Kansas City Chiefs parade shooting

ਪੁਲਿਸ ਨੇ ਤਿੰਨ ਹਥਿਆਰਬੰਦ ਲੋਕਾਂ ਨੂੰ ਹਿਰਾਸਤ ਵਿਚ ਲਿਆ

US Firing News: ਅਮਰੀਕਾ ਵਿਚ ਇਕ ਵਾਰ ਫਿਰ ਗੋਲੀਬਾਰੀ ਹੋਈ, ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਦੌਰਾਨ 22 ਲੋਕ ਜ਼ਖਮੀ ਹੋਏ ਹਨ। ਫਾਇਰ ਵਿਭਾਗ ਨੇ ਕਿਹਾ ਕਿ ਗੋਲੀਬਾਰੀ ਚੀਫਸ ਦੀ ਸੁਪਰ ਬਾਊਲ ਜਿੱਤ ਲਈ ਪਰੇਡ ਅਤੇ ਰੈਲੀ ਤੋਂ ਬਾਅਦ ਹੋਈ। ਇਹ ਘਟਨਾ ਮਿਸੂਰੀ ਦੇ ਕੰਸਾਸ ਸਿਟੀ ਦੀ ਹੈ।

ਮੀਡੀਆ ਰੀਪੋਰਟਾਂ ਮੁਤਾਬਕ ਜਦੋਂ ਗੋਲੀਬਾਰੀ ਹੋਈ ਤਾਂ ਚੀਫਸ ਦੇ ਪ੍ਰਸ਼ੰਸਕ ਯੂਨੀਅਨ ਸਟੇਸ਼ਨ ਦੇ ਪੱਛਮ ਵਾਲੇ ਗਰਾਜ ਕੋਲੋਂ ਲੰਘ ਰਹੇ ਸਨ। ਪੁਲਿਸ ਨੇ ਹਮਲੇ ਤੋਂ ਬਾਅਦ ਤਿੰਨ ਹਥਿਆਰਬੰਦ ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਅਧਿਕਾਰੀਆਂ ਮੁਤਾਬਕ ਤਿੰਨ ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਘਟਨਾ ਬਾਰੇ ਇਕ ਔਰਤ ਨੇ ਦਸਿਆ ਕਿ ਜਦੋਂ ਗੋਲੀਆਂ ਚੱਲਣ ਦੀ ਆਵਾਜ਼ ਆਈ ਤਾਂ ਅਸੀਂ ਉਥੋਂ ਭੱਜ ਕੇ ਲਿਫਟ 'ਚ ਲੁਕ ਗਏ। ਅਸੀਂ ਦਰਵਾਜ਼ੇ ਬੰਦ ਕਰ ਦਿਤੇ। ਹਰ ਕੋਈ ਰੱਬ ਅੱਗੇ ਅਰਦਾਸ ਕਰ ਰਿਹਾ ਸੀ। ਉਥੇ ਹਰ ਕੋਈ ਚਿੰਤਤ ਸੀ। ਸਾਨੂੰ ਨਹੀਂ ਪਤਾ ਸੀ ਕਿ ਇਥੋਂ ਜਾਣਾ ਕਿੰਨਾ ਸੁਰੱਖਿਅਤ ਹੋਵੇਗਾ। ਕੁੱਝ ਦੇਰ ਬਾਅਦ ਅਸੀਂ ਲਿਫਟ ਦੇ ਹਿੱਲਣ ਦੀ ਆਵਾਜ਼ ਸੁਣੀ। ਜਦੋਂ ਅਸੀਂ ਦਰਵਾਜ਼ੇ ਖੋਲ੍ਹੇ ਤਾਂ ਬਾਹਰ ਅਧਿਕਾਰੀ ਸਨ। ਉਨ੍ਹਾਂ ਨੇ ਸਾਨੂੰ ਸੁਰੱਖਿਅਤ ਬਾਹਰ ਕੱਢ ਲਿਆ। ਮੈਨੂੰ ਦੁਬਾਰਾ ਜ਼ਿੰਦਗੀ ਮਿਲੀ, ਮੈਂ ਬਹੁਤ ਖੁਸ਼ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੁਲਿਸ ਨੇ ਕਿਹਾ ਕਿ ਸੀਸੀਟੀਵੀ ਫੁਟੇਜ ਵਿਚ ਦੇਖਿਆ ਗਿਆ ਹੈ ਕਿ ਯੂਨੀਅਨ ਸਟੇਸ਼ਨ ਦੇ ਨੇੜੇ ਮੌਜੂਦ ਅਧਿਕਾਰੀ ਜ਼ਖਮੀਆਂ ਨੂੰ ਹਸਪਤਾਲ ਭੇਜ ਰਹੇ ਹਨ। ਅੰਦਰ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ। ਕੰਸਾਸ ਦੀ ਗਵਰਨਰ ਲੌਰਾ ਕੈਲੀ ਨੇ ਲੋਕਾਂ ਨੂੰ ਪੁਲਿਸ ਵਲੋਂ ਦਿਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

ਕੰਸਾਸ ਤੋਂ ਇਲਾਵਾ ਅਮਰੀਕਾ ਦੇ ਅਟਲਾਂਟਾ ਹਾਈ ਸਕੂਲ ਦੀ ਪਾਰਕਿੰਗ ਵਿਚ ਵੀ ਗੋਲੀਬਾਰੀ ਹੋਈ ਸੀ, ਜਿਸ ਵਿਚ ਚਾਰ ਬੱਚਿਆਂ ਨੂੰ ਗੋਲੀ ਲੱਗੀ ਸੀ। ਅਟਲਾਂਟਾ ਪਬਲਿਕ ਸਕੂਲਾਂ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਬਰਖਾਸਤਗੀ ਤੋਂ ਬਾਅਦ ਬੁੱਧਵਾਰ ਨੂੰ ਬੈਂਜਾਮਿਨ ਈ. ਮੇਅਸ ਹਾਈ ਸਕੂਲ ਵਿਚ ਇਕ ਅਣਪਛਾਤੇ ਵਾਹਨ ਤੋਂ ਵਿਦਿਆਰਥੀਆਂ 'ਤੇ ਗੋਲੀਆਂ ਚਲਾਈਆਂ ਗਈਆਂ। ਜ਼ਖਮੀ ਵਿਦਿਆਰਥੀਆਂ ਦੀ ਪਛਾਣ ਨਹੀਂ ਹੋ ਸਕੀ ਹੈ। ਜ਼ਖਮੀ ਫਿਲਹਾਲ ਹਸਪਤਾਲ 'ਚ ਭਰਤੀ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਾਰਨਾਂ ਦਾ ਅਜੇ ਤਕ ਖੁਲਾਸਾ ਨਹੀਂ ਹੋਇਆ ਹੈ।

(For more Punjabi news apart from US Firing News 1 killed and 1 injured in Kansas City Chiefs parade shooting, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement