ਪਾਕਿਸਤਾਨ 'ਚ ਬੈਠੇ ISI ਅਤਿਵਾਦੀ ਰਿੰਦਾ ਦੇ 3 ਸਾਥੀ ਗ੍ਰਿਫ਼ਤਾਰ, ਮੁਲਜ਼ਮਾਂ ਕੋਲੋਂ ਹਥਿਆਰ ਵੀ ਹੋਏ ਬਰਾਮਦ
Published : Mar 15, 2025, 9:31 am IST
Updated : Mar 15, 2025, 9:31 am IST
SHARE ARTICLE
3 associates of ISI terrorist Rinda arrested in Pakistan
3 associates of ISI terrorist Rinda arrested in Pakistan

ਦੋ ਮੁਲਜ਼ਮ ਮਹਾਰਾਸ਼ਟਰ ਅਤੇ ਇੱਕ ਮੁਲਜ਼ਮ ਰੋਪੜ ਦਾ ਰਹਿਣ ਵਾਲਾ

ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਯਾਨੀ SSOC ਮੋਹਾਲੀ ਦੀ ਟੀਮ ਨੇ ਪਾਕਿਸਤਾਨ ਵਿੱਚ ਬੈਠੇ ISI ਅਤਿਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਵਿੱਚ ਦੋ ਮੁਲਜ਼ਮ ਮਹਾਰਾਸ਼ਟਰ ਅਤੇ ਇੱਕ ਮੁਲਜ਼ਮ ਰੋਪੜ ਦਾ ਰਹਿਣ ਵਾਲਾ ਹੈ।

ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਪੰਪ ਐਕਸ਼ਨ ਗੰਨ ਅਤੇ ਇੱਕ ਪਿਸਤੌਲ ਬਰਾਮਦ ਕੀਤਾ ਹੈ। ਜਲਦ ਹੀ ਪੁਲਿਸ ਤਿੰਨਾਂ ਦੋਸ਼ੀਆਂ ਨੂੰ ਮੋਹਾਲੀ ਦੀ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕਰੇਗੀ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ- ਖੁਫ਼ੀਆ ਜਾਣਕਾਰੀ ਦੇ ਆਧਾਰ 'ਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਮੋਹਾਲੀ ਨੇ ਪਾਕਿਸਤਾਨ ਸਥਿਤ BKI ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਨੈੱਟਵਰਕ ਦੇ ਇੱਕ ਵੱਡੇ ਮਾਡਿਊਲ ਨੂੰ ਨਸ਼ਟ ਕਰ ਦਿੱਤਾ ਹੈ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਜਗਜੀਤ ਸਿੰਘ ਉਰਫ ਜੱਗੀ ਵਾਸੀ ਨਾਂਦੇੜ, ਮਹਾਰਾਸ਼ਟਰ, ਸ਼ੁਭਮ ਵਾਸੀ ਨਾਂਦੇੜ ਅਤੇ ਗੁਰਦੀਪ ਸਿੰਘ ਉਰਫ ਦੀਪਾ ਵਾਸੀ ਨੂਰਪੁਰ ਬੇਦੀ, ਰੋਪੜ ਵਜੋਂ ਹੋਈ ਹੈ। ਡੀਜੀਪੀ ਯਾਦਵ ਨੇ ਕਿਹਾ ਕਿ ਜਗਜੀਤ ਉਰਫ਼ ਜੱਗੀ ਨੇ ਨਾਂਦੇੜ ਵਿੱਚ 10 ਫਰਵਰੀ ਨੂੰ ਹੋਏ ਕਤਲੇਆਮ ਵਿੱਚ ਸ਼ਾਮਲ ਸ਼ੂਟਰਾਂ ਲਈ ਲੌਜਿਸਟਿਕਸ, ਸੁਰੱਖਿਅਤ ਪਨਾਹਗਾਹਾਂ ਅਤੇ ਤਾਲਮੇਲ ਦੀ ਸਹੂਲਤ ਦਿੱਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement