ਬ੍ਰਿਟੇਨ ਨੇ ਭਾਰਤੀ ਸੈਨਿਕਾਂ ਦੀਆਂ ਤਸਵੀਰਾਂ ਦੇ ਨਿਰਯਾਤ 'ਤੇ ਲਗਾਈ ਪਾਬੰਦੀ
Published : Apr 15, 2023, 3:20 pm IST
Updated : Apr 15, 2023, 6:06 pm IST
SHARE ARTICLE
photo
photo

ਲਗਭਗ 6.5 ਕਰੋੜ ਰੁਪਏ ਦੀ ਇਸ ਪੇਂਟਿੰਗ ਵਿੱਚ ਘੋੜਸਵਾਰ ਅਫ਼ਸਰ ਰਿਸਾਲਦਾਰ ਜਗਤ ਸਿੰਘ ਅਤੇ ਰਿਸਾਲਦਾਰ ਮਾਨ ਸਿੰਘ ਨੂੰ ਦਰਸਾਇਆ ਗਿਆ ਹੈ

 

ਲੰਡਨ : ਬ੍ਰਿਟਿਸ਼ ਸਰਕਾਰ ਨੇ ਪਹਿਲੇ ਵਿਸ਼ਵ ਯੁੱਧ ਵਿਚ ਹਿੱਸਾ ਲੈਣ ਵਾਲੇ ਦੋ ਭਾਰਤੀ ਸੈਨਿਕਾਂ ਦੀ ਐਂਗਲੋ-ਹੰਗਰੀ ਦੇ ਚਿੱਤਰਕਾਰ ਫਿਲਿਪ ਡੀ ਲਾਜ਼ਲੋ ਦੀ ਇਕ ਪੇਂਟਿੰਗ 'ਤੇ ਅਸਥਾਈ ਤੌਰ 'ਤੇ ਨਿਰਯਾਤ ਪਾਬੰਦੀ ਲਗਾ ਦਿੱਤੀ ਹੈ ਤਾਂ ਜੋ ਇਸ ਨੂੰ ਦੇਸ਼ ਤੋਂ ਬਾਹਰ ਲਿਜਾਉਣ ਤੋਂ ਰੋਕਿਆ ਜਾ ਸਕੇ।

ਬ੍ਰਿਟੇਨ ਦੀ ਸਰਕਾਰ ਨੇ ਇਹ ਪਾਬੰਦੀ ਦੇਸ਼ ਦੀ ਕਿਸੇ ਸੰਸਥਾ ਨੂੰ ਇਸ ''ਸ਼ਾਨਦਾਰ ਅਤੇ ਸੰਵੇਦਨਸ਼ੀਲ'' ਤਸਵੀਰ ਨੂੰ ਖਰੀਦਣ ਲਈ ਸਮਾਂ ਦੇਣ ਲਈ ਲਗਾਈ ਹੈ।

ਲਗਭਗ 6.5 ਕਰੋੜ ਰੁਪਏ ਦੀ ਇਸ ਪੇਂਟਿੰਗ ਵਿੱਚ ਘੋੜਸਵਾਰ ਅਫਸਰ ਰਿਸਾਲਦਾਰ ਜਗਤ ਸਿੰਘ ਅਤੇ ਰਿਸਾਲਦਾਰ ਮਾਨ ਸਿੰਘ ਨੂੰ ਦਰਸਾਇਆ ਗਿਆ ਹੈ, ਜੋ ਫਰਾਂਸ ਵਿਚ ਸੋਮ ਦੇ ਯੁੱਧ ਵਿਚ ਸੇਵਾ ਦੇਣ ਲਈ ਬ੍ਰਿਟਿਸ਼-ਭਾਰਤੀ ਸੈਨਾ ਦੇ ਐਕਸਪੀਡੀਸ਼ਨਰੀ ਫੋਰਸ ਦੇ ਜੂਨੀਅਰ ਕਮਾਂਡਰ ਸਨ। ਅਜਿਹਾ ਮੰਨਿਆ ਜਾਂਦਾ ਹੈ ਕਿ ਦੋਵਾਂ ਨੇ ਯੁੱਧ ਦੌਰਾਨ ਹੀ ਸ਼ਹੀਦੀ ਪ੍ਰਾਪਤ ਕੀਤੀ ਸੀ।

ਇਹ ਤਸਵੀਰ ਕਾਫੀ ਦੁਰਲੱਭ ਹੈ, ਜੋ ਪਹਿਲੇ ਵਿਸ਼ਵ ਯੁੱਧ ਵਿੱਚ ਭਾਰਤੀਆਂ ਦੀ ਸਰਗਰਮ ਭਾਗੀਦਾਰੀ ਨੂੰ ਦਰਸਾਉਂਦੀ ਹੈ।

ਬ੍ਰਿਟੇਨ ਦੇ ਕਲਾ ਅਤੇ ਵਿਰਾਸਤ ਮੰਤਰੀ ਲਾਰਡ ਸਟੀਫਨ ਪਾਰਕਿੰਸਨ ਨੇ ਕਿਹਾ: "ਇਹ ਸ਼ਾਨਦਾਰ ਅਤੇ ਸੰਵੇਦਨਸ਼ੀਲ ਪੇਂਟਿੰਗ ਸਾਡੇ ਇਤਿਹਾਸ ਦੇ ਇੱਕ ਮਹੱਤਵਪੂਰਨ ਪਲ ਨੂੰ ਕੈਪਚਰ ਕਰਦੀ ਹੈ, ਜਦੋਂ ਪਹਿਲੇ ਵਿਸ਼ਵ ਯੁੱਧ ਵਿੱਚ ਮਦਦ ਲਈ ਦੁਨੀਆ ਭਰ ਤੋਂ ਫੌਜਾਂ ਨੂੰ ਲਿਆਂਦਾ ਗਿਆ ਸੀ।"

 ਉਨ੍ਹਾਂ ਨੇ ਕਿਹਾ, "ਮੈਨੂੰ ਉਮੀਦ ਕਰਦਾ ਹਾਂ ਕਿ ਇਹ ਸ਼ਾਨਦਾਰ ਤਸਵੀਰ ਬਹਾਦਰ ਸੈਨਿਕਾਂ ਦੀ ਕਹਾਣੀ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਦੱਸਣ ਲਈ ਯੂਕੇ ਵਿੱਚ ਰਹੇ"।
ਪਹਿਲੇ ਵਿਸ਼ਵ ਯੁੱਧ ਦੌਰਾਨ ਲਗਭਗ 1.5 ਮਿਲੀਅਨ ਭਾਰਤੀ ਸੈਨਿਕ ਤਾਇਨਾਤ ਕੀਤੇ ਗਏ ਸਨ ਅਤੇ ਰਿਕਾਰਡਾਂ ਦੇ ਅਨੁਸਾਰ, ਤਸਵੀਰ ਵਿਚਲੇ ਦੋ ਸੈਨਿਕ ਫਰਾਂਸ ਵਿਚ ਲੜਨ ਲਈ ਭੇਜੇ ਜਾਣ ਤੋਂ ਦੋ ਮਹੀਨੇ ਪਹਿਲਾਂ ਲੰਡਨ ਵਿਚ ਫਿਲਿਪ ਡੀ ਲਾਜ਼ਲੋ ਦੇ ਸਾਹਮਣੇ ਬੈਠੇ ਸਨ, ਤਾਂ ਜੋ ਉਹ ਉਨ੍ਹਾਂ ਦੀਆਂ ਤਸਵੀਰਾਂ ਨੂੰ ਪੇਂਟ ਕਰ ਸਕੇ।

ਮੰਨਿਆ ਜਾਂਦਾ ਹੈ ਕਿ ਡੀ ਲਾਜ਼ਲੋ ਨੇ ਇਹ ਪੇਂਟਿੰਗ ਆਪਣੇ ਸੰਗ੍ਰਹਿ ਲਈ ਬਣਾਈ ਸੀ ਅਤੇ ਇਸ ਨੂੰ 1937 ਵਿੱਚ ਉਸ ਦੀ ਮੌਤ ਤੱਕ ਉਸ ਦੇ ਸਟੂਡੀਓ ਵਿੱਚ ਰੱਖਿਆ ਹੋਇਆ ਸੀ।

ਬ੍ਰਿਟੇਨ ਸਰਕਾਰ ਨੇ ਇਕ ਕਮੇਟੀ ਦੀ ਸਲਾਹ 'ਤੇ ਇਸ ਤਸਵੀਰ ਦੇ ਨਿਰਯਾਤ 'ਤੇ ਪਾਬੰਦੀ ਲਗਾ ਦਿੱਤੀ ਹੈ। ਕਮੇਟੀ ਨੇ ਜੰਗ ਵਿੱਚ ਭਾਰਤੀਆਂ ਦੇ ਯੋਗਦਾਨ ਦਾ ਅਧਿਐਨ ਕਰਨ ਦੀ ਮਹੱਤਤਾ ਦੇ ਆਧਾਰ ’ਤੇ ਇਹ ਸਿਫ਼ਾਰਿਸ਼ ਕੀਤੀ ਹੈ।

SHARE ARTICLE

ਏਜੰਸੀ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement