Afghanistan Flood: ਅਫਗਾਨਿਸਤਾਨ ’ਚ ਭਾਰੀ ਮੀਂਹ ਦਾ ਕਹਿਰ; 33 ਲੋਕਾਂ ਦੀ ਮੌਤ ਅਤੇ ਕਈ ਜ਼ਖਮੀ
Published : Apr 15, 2024, 9:49 am IST
Updated : Apr 15, 2024, 9:49 am IST
SHARE ARTICLE
At least 33 killed in Afghanistan as heavy rains set off flash floods (Photo: AFP)
At least 33 killed in Afghanistan as heavy rains set off flash floods (Photo: AFP)

200 ਦੇ ਕਰੀਬ ਪਸ਼ੂਆਂ ਦੀ ਮੌਤ; 600 ਤੋਂ ਵੱਧ ਘਰ ਤਬਾਹ

Afghanistan Flood: ਅਫਗਾਨਿਸਤਾਨ 'ਚ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਕਾਰਨ ਤਿੰਨ ਦਿਨਾਂ 'ਚ ਘੱਟੋ-ਘੱਟ 33 ਲੋਕਾਂ ਦੀ ਮੌਤ ਹੋ ਗਈ ਹੈ ਅਤੇ 27 ਹੋਰ ਜ਼ਖਮੀ ਹੋ ਗਏ ਹਨ। ਕੁਦਰਤੀ ਆਫ਼ਤ ਪ੍ਰਬੰਧਨ ਮੰਤਰਾਲੇ ਦੇ ਤਾਲਿਬਾਨ ਦੇ ਬੁਲਾਰੇ ਅਬਦੁੱਲਾ ਜਨਾਨ ਸੈਕ ਨੇ ਐਤਵਾਰ ਨੂੰ ਕਿਹਾ ਕਿ ਰਾਜਧਾਨੀ ਕਾਬੁਲ ਅਤੇ ਕਈ ਸੂਬਿਆਂ ਵਿਚ ਅਚਾਨਕ ਹੜ੍ਹ ਆ ਗਏ ਹਨ।

ਉਨ੍ਹਾਂ ਦਸਿਆ ਕਿ ਹੜ੍ਹ ਕਾਰਨ 600 ਤੋਂ ਵੱਧ ਘਰ ਤਬਾਹ ਜਾਂ ਨੁਕਸਾਨੇ ਗਏ ਹਨ ਜਦਕਿ 200 ਦੇ ਕਰੀਬ ਪਸ਼ੂਆਂ ਦੀ ਮੌਤ ਹੋ ਗਈ ਹੈ।

ਐਸਏਸੀ ਨੇ ਕਿਹਾ ਕਿ ਹੜ੍ਹਾਂ ਨਾਲ 800 ਹੈਕਟੇਅਰ ਵਾਹੀਯੋਗ ਜ਼ਮੀਨ ਵੀ ਤਬਾਹ ਹੋ ਗਈ ਹੈ ਅਤੇ 85 ਕਿਲੋਮੀਟਰ ਤੋਂ ਵੱਧ ਸੜਕਾਂ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਪੱਛਮੀ ਫਰਾਹ, ਹੇਰਾਤ, ਦੱਖਣੀ ਜ਼ਾਬੁਲ ਅਤੇ ਕੰਧਾਰ ਸੂਬਿਆਂ ਵਿਚ ਸੱਭ ਤੋਂ ਵੱਧ ਨੁਕਸਾਨ ਕੀਤਾ ਹੈ।

ਮੌਸਮ ਵਿਭਾਗ ਨੇ ਅਫਗਾਨਿਸਤਾਨ ਦੇ ਜ਼ਿਆਦਾਤਰ 34 ਸੂਬਿਆਂ 'ਚ ਆਉਣ ਵਾਲੇ ਦਿਨਾਂ 'ਚ ਹੋਰ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ।

(For more Punjabi news apart from At least 33 killed in Afghanistan as heavy rains set off flash floods, stay tuned to Rozana Spokesman)

Tags: afghanistan

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement