
ਪੁਲਿਸ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।
ਮੈਕਸੀਕੋ : ਮੈਕਸੀਕੋ ਵਿਚ ਐਤਵਾਰ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ। ਉਤਰੀ ਮੈਕਸੀਕੋ ਵਿਚ ਸਿਉਡਾਡ ਵਿਕਟੋਰੀਆ ਹਾਈਵੇਅ ਉਤੇ ਇੱਕ ਯਾਤਰੀ ਵੈਨ ਅਤੇ ਇੱਕ ਟਰੱਕ ਦੀ ਟੱਕਰ ਹੋ ਗਈ। ਇਸ 'ਚ 26 ਲੋਕਾਂ ਦੀ ਮੌਤ ਹੋ ਗਈ ਸੀ।
ਜ਼ੋਰਦਾਰ ਟੱਕਰ ਕਾਰਨ ਦੋਵੇਂ ਵਾਹਨਾਂ ਨੂੰ ਅੱਗ ਲਗ ਗਈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਵੈਨ 'ਚ ਕਿੰਨੇ ਲੋਕ ਸਵਾਰ ਸਨ। ਪੁਲਿਸ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।