ਪਾਕਿਸਤਾਨੀ ਸਿੱਖ ਆਗੂ ਚਰਨਜੀਤ ਸਿੰਘ ਦਾ ਕਾਤਲ ਗ੍ਰਿਫ਼ਤਾਰ
Published : Jun 15, 2018, 3:46 pm IST
Updated : Jun 15, 2018, 3:46 pm IST
SHARE ARTICLE
Charanjit Singh
Charanjit Singh

ਪਾਕਿਸਤਾਨ ਦੇ ਸਿੱਖ ਆਗੂ ਚਰਨਜੀਤ ਸਿੰਘ ਦੇ ਕਤਲ ਮਾਮਲੇ 'ਚ ਪੁਲਿਸ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ...

ਲਾਹੌਰ : ਪਾਕਿਸਤਾਨ ਦੇ ਸਿੱਖ ਆਗੂ ਚਰਨਜੀਤ ਸਿੰਘ ਦੇ ਕਤਲ ਮਾਮਲੇ 'ਚ ਪੁਲਿਸ ਨੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਪੇਸ਼ਾਵਰ ਦੇ ਘਾਲਾ ਮੰਡੀ ਤੋਂ ਇਸ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਨਾਂ ਸ਼ਹਿਰਯਾਰ ਸੁਲਤਾਨ ਦਸਿਆ ਜਾ ਰਿਹਾ ਹੈ। ਰਿਪੋਰਟ ਮੁਤਾਬਕ ਸਾਹਮਣੇ ਆਇਆ ਹੈ ਕਿ ਜ਼ਬਰਨ ਵਸੂਲੀ ਦੀ ਰਕਮ ਨਾ ਦੇਣ ਦੇ ਚੱਲਦਿਆਂ ਇਹ ਕਤਲ ਕੀਤਾ ਗਿਆ ਸੀ।

Charanjit Singh Charanjit Singh

ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਸਿੱਖ ਲੀਡਰ ਚਰਨਜੀਤ ਸਿੰਘ ਦੀ ਪੇਸ਼ਾਵਰ 'ਚ ਕੁਝ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿਤੀ ਸੀ। ਇਸ ਵਾਰਦਾਤ ਨੂੰ ਕੋਹਾਟ ਦੇ ਜਨਰਲ ਬੱਸ ਸਟੈਂਡ ਨੇੜੇ ਉਨ੍ਹਾਂ ਦੀ ਦੁਕਾਨ ਦੇ ਅੰਦਰ ਅੰਜ਼ਾਮ ਦਿਤਾ ਗਿਆ ਸੀ। ਪਾਕਿਸਤਾਨ ਸਰਕਾਰ 'ਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਾਫ਼ੀ ਦਬਾਅ ਸੀ। ਸਿੱਖ ਜਥੇਬੰਦੀਆਂ ਨੇ ਖ਼ੈਬਰ ਪਖਤੂਨਖਵਾ ਦੇ ਕਾਰਜਕਾਰੀ ਮੁੱਖ ਮੰਤਰੀ ਦੋਸਤ ਮੁਹੰਮਦ ਖ਼ਾਨ ਨਾਲ ਮੁਲਾਕਾਤ ਕਰਕੇ ਚਰਨਜੀਤ ਸਿੰਘ ਦੇ ਕਤਲਾਂ ਦੀ ਗ੍ਰਿਫ਼ਤਾਰੀ ਮੰਗੀ ਸੀ। 

Charanjit Singh Charanjit Singh

ਪੇਸ਼ਾਵਰ ਵਿਚ ਕਰੀਬ ਇਕ ਮਹੀਨਾ ਪਹਿਲਾਂ ਮਨੁੱਖੀ ਅਧਿਕਾਰਾਂ ਲਈ ਲੜਨ ਵਾਲੇ ਸਿੱਖ ਆਗੂ ਚਰਨਜੀਤ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿਤੀ ਗਈ ਸੀ। ਇਸ ਤੋਂ ਬਾਅਦ ਪਾਕਿਸਤਾਨ ਦੇ ਸਮੂਹ ਸਿੱਖ ਭਾਈਚਾਰੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਸੀ। ਪਾਕਿਸਤਾਨ ਵਿਚ ਮਸ਼ਹੂਰ ਸਿੱਖ ਧਾਰਮਿਕ ਨੇਤਾ ਅਤੇ ਮਨੁੱਖੀ ਅਧਿਕਾਰ ਕਾਰਕੁੰਨ ਚਰਨਜੀਤ ਸਿੰਘ ਦੇ ਕਥਿਤ ਕਾਤਲ ਨੂੰ ਅੱਜ ਅਤਿਵਾਦ ਰੋਕੂ ਅਧਿਕਾਰੀਆਂ ਨੇ ਗ੍ਰਿਫ਼ਤਾਰ ਕਰ ਲਿਆ।  

killer of sikhkiller of sikh

ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਜ਼ਬਰਨ ਵਸੂਲੀ ਦਾ ਭੁਗਤਾਨ ਨਾ ਕਰਨ 'ਤੇ ਚਰਨਜੀਤ ਸਿੰਘ ਨੂੰ ਕਤਲ ਕੀਤਾ ਗਿਆ। ਮੀਡੀਆ ਵਿਚ ਇਸ ਸਬੰਧੀ ਖ਼ਬਰ ਨਸ਼ਰ ਕੀਤੀ ਜਾ ਰਹੀ ਹੈ। ਪੇਸ਼ਾਵਰ ਦੇ ਬਾਹਰੀ ਇਲਾਕੇ ਵਿਚ 29 ਮਈ ਨੂੰ ਇਕ ਬੰਦੂਕਧਾਰੀ ਚਰਨਜੀਤ ਸਿੰਘ ਦੀ ਕਰਿਆਨੇ ਦੀ ਦੁਕਾਨ ਵਿਚ ਦਾਖਲ ਹੋਇਆ ਸੀ ਅਤੇ ਗੋਲੀ ਮਾਰ ਕੇ ਉਸ ਨੂੰ ਕਤਲ ਕਰ ਦਿਤਾ ਗਿਆ ਸੀ। 

 Charanjit Singh Charanjit Singh

ਪਾਕਿਸਤਾਨ ਵਿਖੇ ਪੇਸ਼ਾਵਰ ਵਿਚ ਮਾਰੇ ਗਏ ਸਿੱਖ ਆਗੂ ਚਰਨਜੀਤ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਘਟਨਾ ਦੀ ਨਿੰਦਾ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਅਜੇ ਪਿਛਲੇ ਦਿਨੀਂ ਹੀ ਪਾਕਿਸਤਾਨ ਦੇਸ਼ ਅੰਦਰ ਸੁਰੱਖਿਅਤ ਨਾ ਹੋਣ ਦੇ ਕਾਰਨ ਇਕ ਸਿੱਖ ਪਰਿਵਾਰ ਆਪਣੀ ਰੋਜ਼ੀ ਰੋਟੀ, ਘਰ-ਬਾਰ ਛੱਡ ਕੇ ਪੱਕੇ ਤੌਰ ‘ਤੇ ਭਾਰਤ ਅੰਦਰ ਰਹਿਣ ਲਈ ਮਜ਼ਬੂਰ ਹੋਇਆ ਅਤੇ ਹੁਣ ਇਕ ਸਿੱਖ ਆਗੂ ਦਾ ਕਤਲ ਕਰ ਦਿਤਾ ਗਿਆ। 

 Charanjit Singh Charanjit Singh

ਉਨ੍ਹਾਂ ਕਿਹਾ ਸੀ ਕਿ ਇਸ ਤੋਂ ਪਹਿਲਾਂ ਸੂਬਾ ਖੈਬਰ ਪਖਤੂਖਵਾ ਦੇ ਇਕ ਮੰਤਰੀ ਦਾ ਵੀ ਕਤਲ ਹੋ ਚੁੱਕਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਕੇ ਕਿਹਾ ਸੀ ਜੇਕਰ ਪਾਕਿਸਤਾਨ ਸਰਕਾਰ ਨੇ ਅਜਿਹੀਆਂ ਘਟਨਾਵਾਂ ਨੂੰ ਨਾ ਰੋਕਿਆ ਤਾਂ ਪਾਕਿਸਤਾਨ ‘ਚ ਵਸਦੇ ਘੱਟ ਗਿਣਤੀ ਸਿੱਖਾਂ ਵਿਚ ਡਰ ਦਾ ਮਾਹੌਲ ਪੈਦਾ ਹੋਵੇਗਾ। ਉਨ੍ਹਾਂ ਕਿਹਾ ਸੀ ਕਿ ਸਿੱਖ ਆਗੂ ਦੇ ਕਤਲ ਦੀ ਘਟਨਾ ਛੋਟੀ ਨਹੀਂ ਹੈ ਅਤੇ ਸਰਕਾਰ ਨੂੰ ਸੰਜ਼ੀਦਾ ਹੋ ਕੇ ਇਸ ਦੇ ਦੋਸ਼ੀਆਂ ਨੂੰ ਸਾਹਮਣੇ ਲਿਆਉਣਾ ਚਾਹੀਦਾ ਹੈ ਅਤੇ ਸਖ਼ਤ ਸਜ਼ਾਵਾਂ ਦਿਤੀਆਂ ਜਾਣੀਆਂ ਚਾਹੀਦੀਆਂ ਹਨ ਪਰ ਹੁਣ ਪਾਕਿਸਤਾਨ ਦੀ ਪੁਲਿਸ ਨੇ ਇਸ ਮਾਮਲੇ ਵਿਚ ਇਕ ਅਪਰਾਧੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement