
ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫ੍ਰੇਜ਼ਰ ਨੇ ਦਿਤੀ ਜਾਣਕਾਰੀ
ਟੋਰਾਂਟੋ: ਕੈਨੇਡਾ ਤੋਂ ਭਾਰਤੀ ਵਿਦਿਆਰਥੀਆਂ ਨੂੰ ਫਿਲਹਾਲ ਡਿਪੋਰਟ ਨਹੀਂ ਕੀਤਾ ਜਾਵੇਗਾ। ਕੈਨੇਡੀਅਨ ਸਰਕਾਰ ਨੇ ਫਿਲਹਾਲ ਵਿਦਿਆਰਥੀਆਂ ਦੇ ਦੇਸ਼ ਨਿਕਾਲੇ 'ਤੇ ਅੰਤਰਿਮ ਰੋਕ ਲਗਾ ਦਿਤੀ ਹੈ। ਕੈਨੇਡੀਅਨ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮੁੱਦੇ 'ਤੇ ਇਕ ਟਾਸਕ ਫੋਰਸ ਦਾ ਗਠਨ ਕੀਤਾ ਹੈ। ਇਹ ਟਾਸਕ ਫੋਰਸ ਹਰ ਮਾਮਲੇ ਦੀ ਜਾਂਚ ਕਰੇਗੀ। ਜਿਹੜੇ ਵਿਦਿਆਰਥੀ ਇਸ ਜਾਂਚ ਵਿਚ ਸਹੀ ਪਾਏ ਜਾਂਦੇ ਹਨ, ਉਨ੍ਹਾਂ ਨੂੰ ਕੁੱਝ ਸਾਲਾਂ ਲਈ ਕੈਨੇਡਾ ਵਿਚ ਰਹਿਣ ਦੀ ਇਜਾਜ਼ਤ ਦਿਤੀ ਜਾਵੇਗੀ।
ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਦੇ ਹੈਂਡਲਰ ਅਵਤਾਰ ਸਿੰਘ ਖੰਡਾ ਦੀ ਬਲੱਡ ਕੈਂਸਰ ਕਾਰਨ ਮੌਤ
ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫ੍ਰੇਜ਼ਰ ਨੇ ਇਹ ਐਲਾਨ ਕੀਤਾ ਹੈ। ਕੈਨੇਡਾ ਸਰਕਾਰ ਦੇ ਇਸ ਫ਼ੈਸਲੇ ਨਾਲ ਦੇਸ਼ ਨਿਕਾਲੇ ਦੇ ਖਤਰੇ ਦਾ ਸਾਹਮਣਾ ਕਰ ਰਹੇ ਭਾਰਤੀ ਵਿਦਿਆਰਥੀਆਂ ਨੂੰ ਰਾਹਤ ਮਿਲੇਗੀ। ਕੈਨੇਡਾ ਸਰਕਾਰ ਵਲੋਂ ਐਲਾਨ ਕੀਤਾ ਗਿਆ ਹੈ ਕਿ ਜਿਹੜੇ ਵਿਦਿਆਰਥੀ ਜਾਂਚ ਵਿਚ ਧੋਖਾਧੜੀ ਦਾ ਸ਼ਿਕਾਰ ਪਾਏ ਜਾਣਗੇ, ਉਨ੍ਹਾਂ ਨੂੰ ਕੈਨੇਡਾ ਵਿਚ ਰਹਿਣ ਦੀ ਇਜਾਜ਼ਤ ਦਿਤੀ ਜਾਵੇਗੀ। ਇਸ ਦੇ ਨਾਲ ਹੀ ਦੋਸ਼ੀ ਪਾਏ ਗਏ ਵਿਦਿਆਰਥੀਆਂ ਵਿਰੁਧ ਕੈਨੇਡੀਅਨ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਲੱਖਾਂ ਵਿਦਿਆਰਥੀਆਂ ਨੂੰ ਰਾਹਤ: NEET UG-2024 ਪ੍ਰੀਖਿਆ ਲਈ ਉਮਰ ਵਿਚ 11 ਮਹੀਨਿਆਂ ਦੀ ਛੋਟ
ਇਸ ਤੋਂ ਪਹਿਲਾਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵਿਦਿਆਰਥੀਆਂ ਨੂੰ ਭਰੋਸਾ ਦਿਤਾ ਸੀ ਕਿ ਪੀੜਤ ਵਿਦਿਆਰਥੀਆਂ ਨੂੰ ਅਪਣਾ ਪੱਖ ਰੱਖਣਾ ਦਾ ਮੌਕਾ ਦਿਤਾ ਜਾਵੇਗਾ। ਟਰੂਡੋ ਨੇ ਕਿਹਾ, "ਅਸੀਂ ਕੌਮਾਂਤਰੀ ਵਿਦਿਆਰਥੀਆਂ ਨਾਲ ਧੋਖਾਧੜੀ ਦੇ ਮਾਮਲੇ ਤੋਂ ਡੂੰਘਾਈ ਨਾਲ ਜਾਣੂ ਹਾਂ। ਸਾਡਾ ਧਿਆਨ ਪੀੜਤਾਂ ਨੂੰ ਸਜ਼ਾ ਦੇਣ ਦੀ ਬਜਾਏ ਦੋਸ਼ੀਆਂ ਦੀ ਪਛਾਣ ਕਰਨ 'ਤੇ ਹੈ"।
ਇਹ ਵੀ ਪੜ੍ਹੋ: ਆਰਥਕ ਤੰਗੀ ਕਰ ਕੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ
ਜ਼ਿਕਰਯੋਗ ਹੈ ਕਿ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀ.ਬੀ.ਐਸ.ਏ.) ਨੇ ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਦੇ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਦੇ ਵਿਦਿਅਕ ਅਦਾਰਿਆਂ ਦੇ ਦਾਖਲੇ ਦੇ ਪੇਸ਼ਕਸ਼ ਪੱਤਰ ਜਾਅਲੀ ਪਾਏ ਗਏ ਸਨ। ਇਨ੍ਹਾਂ ’ਚੋਂ ਜ਼ਿਆਦਾਤਰ ਵਿਦਿਆਰਥੀ ਪੰਜਾਬ ਤੋਂ ਹਨ। ਇਹ ਮਾਮਲਾ ਮਾਰਚ ’ਚ ਸਾਹਮਣੇ ਆਇਆ ਸੀ, ਜਦੋਂ ਇਨ੍ਹਾਂ ਵਿਦਿਆਰਥੀਆਂ ਨੇ ਕੈਨੇਡਾ ’ਚ ਪੱਕੀ ਰਿਹਾਇਸ਼ ਲਈ ਬਿਨੈ ਕੀਤਾ ਸੀ।
ਇਹ ਵੀ ਪੜ੍ਹੋ: ਲੰਡਨ ’ਚ ਭਾਰਤੀ ਹਾਈ ਕਮਿਸ਼ਨ ’ਤੇ ਭੰਨਤੋੜ ਦਾ ਮਾਮਲਾ: NIA ਵਲੋਂ 45 ਲੋਕਾਂ ਦੀਆਂ ਤਸਵੀਰਾਂ ਅਤੇ ਲੁਕਆਊਟ ਨੋਟਿਸ ਜਾਰੀ
ਦੱਸ ਦੇਈਏ ਕਿ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਸ ਮਾਮਲੇ ਨੂੰ ਲੈ ਕੇ ਕੈਨੇਡਾ ਦੇ ਵਿਦੇਸ਼ ਮੰਤਰੀ ਨਾਲ ਗੱਲ ਕੀਤੀ ਸੀ। ਇਸ ਦੇ ਨਾਲ ਹੀ ਵਿਦੇਸ਼ ਮੰਤਰਾਲੇ ਅਤੇ ਟੋਰਾਂਟੋ ਸਥਿਤ ਭਾਰਤੀ ਕੌਂਸਲੇਟ ਨੇ ਵੀ ਲਗਾਤਾਰ ਯਤਨ ਕੀਤੇ ਹਨ। ਕੈਨੇਡਾ ਨੂੰ ਕਿਹਾ ਗਿਆ ਕਿ ਇਸ ਵਿਚ ਵਿਦਿਆਰਥੀਆਂ ਦਾ ਕਸੂਰ ਨਹੀਂ ਹੈ ਕਿ ਉਨ੍ਹਾਂ ਨਾਲ ਵੀਜ਼ਾ ਧੋਖਾਧੜੀ ਹੋਈ ਹੈ।