
ਅਮਰੀਕਾ ਵਿੱਚ ਆਜ਼ਾਦੀ ਦਿਵਸ ਨੂੰ ਹਰ ਸਾਲ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ...
ਡੇਟਨ: ਅਮਰੀਕਾ ਵਿੱਚ ਆਜ਼ਾਦੀ ਦਿਵਸ ਨੂੰ ਹਰ ਸਾਲ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਸ਼ਹਿਰਾਂ ਵਿੱਚ ਪਰੇਡਾਂ ਕੱਢੀਆਂ ਜਾਂਦੀਆਂ ਹਨ, ਜਿਸ ਵਿੱਚ ਵਿੱਦਿਅਕ ਅਦਾਰਿਆਂ ਦੇ ਬੈਂਡ ਹਿੱਸਾ ਲੈਂਦੇ ਹਨ। ਓਹਾਈਹੋ ਸੂਬੇ ਦੀ ਰਾਜਧਾਨੀ ਕੋਲੰਬਸ ਦੇ ਡਾਊਨ ਟਾਊਨ ਤੇ ਹਵਾਈ ਜਹਾਜ਼ ਦੀ ਜਨਮ ਭੂਮੀ ਵਜੋਂ ਜਾਣੇ ਜਾਂਦੇ ਸ਼ਹਿਰ ਡੇਟਨ ਵਿੱਚ ਵੀ ਇਸ ਮੌਕੇ ਪਰੇਡ ਕੱਢੀ ਗਈ।
America Independence Day
ਆਜ਼ਾਦੀ ਦੇ ਪ੍ਰੋਗਰਾਮਾਂ ਵਿੱਚ ਸਿੱਖਾਂ ਨੇ ਵੀ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਗੁਰੂ ਨਾਨਕ ਰਿਲੀਜੀਅਸ ਸੁਸਾਇਟੀ ਕੋਲੰਬਸ ਤੇ ਸਿੱਖ ਸੁਸਾਇਟੀ ਆਫ ਡੇਟਨ ਤੋ ਸਿੱਖ ਭਾਈਚਾਰਾ ਵੀ ਪਰੇਡ ਵਿੱਚ ਸ਼ਾਮਲ ਹੋਇਆ। ਡੇਟਨ ਦੇ ਨਾਲ ਲਗਦੇ ਸ਼ਹਿਰ ਸਪਰਿੰਗਫੀਲਡ ਦੀ ਜੋੜੀ ਅਵਤਾਰ ਸਿੰਘ ਤੇ ਸਰਬਜੀਤ ਕੌਰ ਨੇ ਉਚੇਚੇ ਤੌਰ 'ਤੇ ਆਜ਼ਾਦੀ ਦਿਵਸ ਨਾਲ ਸਬੰਧਤ ਫਲੋਟ ਤਿਆਰ ਕੀਤਾ।
America Independence Day
ਉਨ੍ਹਾਂ ਦਾ ਕਹਿਣਾ ਹੈ ਕਿ ਸਿੱਖਾਂ ਨੂੰ ਅਜਿਹੇ ਸਮਾਗਮਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ। ਇਸ ਨਾਲ ਅਮਰੀਕੀ ਲੋਕਾਂ ਨੂੰ ਸਿੱਖਾਂ ਵੱਲੋਂ ਪਾਏ ਜਾ ਰਹੇ ਯੋਗਦਾਨ ਬਾਰੇ ਵੀ ਜਾਣੂ ਕਰਾਇਆ ਜਾ ਸਕਦਾ ਹੈ। ਅਮਰੀਕੀ ਝੰਡਿਆਂ, ਬੈਨਰਾਂ, ਪੋਸਟਰਾਂ ਨਾਲ ਸਜਾਏ ਗਏ ਸਿਖ ਫਲੋਟ ਦਾ ਦਰਸ਼ਕਾਂ ਨੇ ਭਰਵਾਂ ਸੁਆਗਤ ਕੀਤਾ। ਸਿੱਖਾਂ ਦੀ ਨਵੇਕਲੀ ਪਛਾਣ ਵੀ ਪਰੇਡ ਵਿੱਚ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ ਤੇ ਕਈਆਂ ਨੇ ਉਨ੍ਹਾਂ ਦੀ ਪਛਾਣ ਬਾਰੇ ਜਾਣਕਾਈ ਲੈਣ ਵਿੱਚ ਵੀ ਦਿਲਚਸਪੀ ਦਿਖਾਈ।
America Independence Day