
ਕੋਰੋਨਾ ਵਾਇਰਸ ਤੋਂ ਬਚਾਓ ਲਈ ਮਾਸਕ ਪਾਉਣਾ ਬੇਹੱਦ ਲਾਜ਼ਮੀ ਹੈ
ਲੰਡਨ- ਕੋਰੋਨਾ ਵਾਇਰਸ ਤੋਂ ਬਚਾਓ ਲਈ ਮਾਸਕ ਪਾਉਣਾ ਬੇਹੱਦ ਲਾਜ਼ਮੀ ਹੈ। ਇਸ ਦੀ ਵਰਤੋਂ ਦੁਨੀਆਂ ਭਰ ਵਿਚ ਲੋਕਾਂ ਵਲੋਂ ਕੀਤੀ ਜਾ ਰਹੀ ਹੈ ਪਰ ਕੁਝ ਦੇਸ਼ਾਂ ਵਿਚ ਇਸ ਦੀ ਵਰਤੋਂ ਨੂੰ ਲਾਜ਼ਮੀ ਬਣਾਉਣ ਲਈ ਸਰਕਾਰਾਂ ਵਲੋਂ ਜੁਰਮਾਨੇ ਵਸੂਲਣ ਦਾ ਪ੍ਰਬੰਧ ਕੀਤਾ ਗਿਆ ਹੈ।
Corona Virus
ਅਜਿਹਾ ਕੁਝ ਹੀ ਹੁਣ ਬਰਤਾਨੀਆ ਦੀ ਸਰਕਾਰ ਵੀ ਕਰਨ ਜਾ ਰਹੀ ਹੈ। ਬਰਤਾਨੀਆਂ ਵਿਚ ਹੁਣ ਮਾਸਕ ਨਾ ਪਾਉਣ ਵਾਲਿਆਂ ਤੋਂ ਸਰਕਾਰ ਕਰੀਬ 3 ਲੱਖ 14 ਹਜ਼ਾਰ ਰੁਪਏ (3200 ਪੌਂਡ) ਤੱਕ ਦਾ ਜੁਰਮਾਨਾ ਵਸੂਲ ਕਰ ਸਕੇਗੀ।
Corona Virus
ਇਸ ਸਬੰਧੀ ਜਾਣਕਾਰੀ ਮੁਤਾਬਕ ਸਰਕਾਰਨ ਵਲੋਂ ਜਨਤਕ ਟ੍ਰਾਂਸਪੋਰਟ ਅਤੇ ਦੁਕਾਨਾਂ ਵਰਗੀਆਂ ਥਾਵਾਂ 'ਤੇ ਮਾਸਕ ਪਾਉਣਾ ਜ਼ਰੂਰੀ ਕੀਤਾ ਗਿਆ ਹੈ। ਅਜਿਹੀਆਂ ਥਾਵਾਂ 'ਤੇ ਇਸ ਦੀ ਵਾਰ-ਵਾਰ ਉਲੰਘਣਾ ਕਰਨ 'ਤੇ ਜੁਰਮਾਨੇ ਦੀ ਰਾਸ਼ੀ ਵਧਾ ਦਿੱਤੀ ਗਈ ਹੈ।
Corona Virus
ਹੁਣ ਵੱਧ ਤੋਂ ਵੱਧ 3200 ਪੌਂਡ (ਕਰੀਬ ਤਿੰਨ ਲੱਖ 14 ਹਜ਼ਾਰ ਰੁਪਏ) ਤੱਕ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ। ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਕਿਹਾ ਹੈ ਕਿ ਵਧੇਰੇ ਲੋਕ ਨਿਯਮਾਂ ਦਾ ਪਾਲਣ ਕਰ ਰਹੇ ਹਨ।
Corona Virus
ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਅਰਥਚਾਰੇ ਨੂੰ ਖੋਲ੍ਹੇ ਜਾਣ ਦੇ ਅਗਲੇ ਪੜਾਅ ਤਹਿਤ ਹੋਰ ਲੋਕਾਂ ਨੂੰ ਕੰਮ 'ਤੇ ਪਰਤਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਦੌਰਾਨ ਬਰਤਾਨਵੀ ਸਰਕਾਰ ਨੇ ਫਰਾਂਸ ਤੇ ਨੀਦਰਲੈਂਡ ਤੋਂ ਆਉਣ ਵਾਲੇ ਲੋਕਾਂ ਲਈ 14 ਦਿਨ ਦਾ ਕੁਆਰੰਟਾਈਨ ਜ਼ਰੂਰੀ ਕਰ ਦਿੱਤਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।