
ਦੋ-ਦੋ ਲੱਖ ਰੁਪਏ ਖ਼ਰਚ ਕੇ ਜਾ ਰਹੇ ਹਨ ਕੈਨੇਡਾ
ਟੋਰਾਂਟੋ: ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕੈਨੇਡਾ ਸਰਕਾਰ ਵਲੋਂ ਭਾਰਤ ਤੋਂ ਸਿੱਧੀਆਂ ਉਡਾਣਾਂ ’ਤੇ ਲੱਗੀ ਪਾਬੰਦੀ 21 ਸਤੰਬਰ ਤਕ ਵਧਾ ਦਿਤੀ ਗਈ ਹੈ। ਹੁਣ ਵਿਦਿਆਰਥੀਆਂ ਨੂੰ ਅਪਣੀ ਮੰਜ਼ਲ ਤਕ ਪਹੁੰਚਣ ਲਈ ਵੱਡੀ ਮਾਤਰਾ ਵਿਚ ਭੁਗਤਾਨ ਕਰਨਾ ਲਈ ਮਜਬੂਰ ਹੋਣਾ ਪੈ ਰਿਹਾ ਹੈ।
Flights
ਸੂਤਰਾਂ ਨੇ ਦਸਿਆ ਕਿ ਪੰਜਾਬ ਅਤੇ ਚੰਡੀਗੜ੍ਹ ਤੋਂ ਵੱਡੀ ਗਿਣਤੀ ਵਿਚ ਵਿਦਿਆਰਥੀ, ਜਿਨ੍ਹਾਂ ਨੇ ਕੈਨੇਡੀਅਨ ਯੂਨੀਵਰਸਿਟੀਆਂ ਵਿਚ ਦਾਖ਼ਲਾ ਲਿਆ ਹੈ, ਉਹ ਉਚ ਖ਼ਰਚਿਆਂ ਦੇ ਬਾਵਜੂਦ ਅਪਣੀ ਮੰਜ਼ਲ ਤਕ ਪਹੁੰਚਣ ਲਈ ਅਸਿੱਧੇ ਰਸਤਿਆਂ ਨੂੰ ਅਪਣਾ ਰਹੇ ਹਨ।
Flights
ਉਨ੍ਹਾਂ ਵਿਚੋਂ ਜ਼ਿਆਦਾਤਰ ਜਰਮਨੀ, ਮੈਕਸੀਕੋ, ਮਲੇਸ਼ੀਆ, ਮਾਲਦੀਵ, ਸਰਬੀਆ, ਕਤਰ ਅਤੇ ਹੋਰ ਦੇਸ਼ਾਂ ਤੋਂ ਹੋ ਕੇ ਜਾ ਰਹੇ ਹਨ। ਇਨ੍ਹਾਂ ਅਸਿੱਧੇ ਰਸਤਿਆਂ ਲਈ ਹਵਾਈ ਕਿਰਾਇਆ ਸਿੱਧੀਆਂ ਉਡਾਣਾਂ ਦੀ ਤੁਲਨਾ ਵਿਚ 2-3 ਗੁਣਾ ਜ਼ਿਆਦਾ ਹੈ। ਬਠਿੰਡਾ ਦੇ ਤਲਵੰਡੀ ਸਾਬੋ ਦੀ ਚਨਪ੍ਰੀਤ ਕੌਰ ਕੁੱਝ ਦਿਨ ਪਹਿਲਾਂ ਹੀ ਮੈਕਸੀਕੋ ਤੋਂ ਹੁੰਦੇ ਹੋਏ ਕੈਨੇਡਾ ਆਈ ਹੈ।
flights
ਇਸ ਯਾਤਰਾ ਵਿਚ ਉਸ ਨੂੰ 2 ਲੱਖ ਰੁਪਏ ਤੋਂ ਵੱਧ ਦਾ ਖ਼ਰਚਾ ਆਇਆ। ਪੰਜਾਬ ਦਾ ਇਕ ਹੋਰ ਵਿਦਿਆਰਥੀ ਦਿੱਲੀ ਤੋਂ ਫ਼ਰੈਂਕਫਰਟ ਹੁੰਦੇ ਹੋਏ ਟਰਾਂਟੋ ਗਿਆ। ਉਸ ਨੇ 28 ਘੰਟਿਆਂ ਤਕ ਟਰਮੀਨਲ ’ਤੇ ਇੰਤਜ਼ਾਰ ਕੀਤਾ ਅਤੇ ਫਿਰ ਮਾਂਟਰੀਅਲ ਲਈ ਉਡਾਣ ਭਰੀ ਅਤੇ ਉਥੋਂ ਟੋਰਾਂਟੋ ਲਈ ਇਕ ਟਰੇਨ ਵਿਚ ਸਵਾਰ ਹੋਇਆ।