ਲੀਬੀਆ 'ਚ ਫਸੇ ਪੰਜਾਬ ਅਤੇ ਹਰਿਆਣਾ ਦੇ 4 ਨੌਜਵਾਨਾਂ ਨੂੰ ਦੂਤਘਰ ਨੇ ਸੁਰੱਖਿਅਤ ਭੇਜਿਆ ਵਾਪਸ
Published : Sep 15, 2023, 6:25 pm IST
Updated : Sep 15, 2023, 6:25 pm IST
SHARE ARTICLE
Libya floods: Four from Punjab, Haryana evacuated by Indian Embassy
Libya floods: Four from Punjab, Haryana evacuated by Indian Embassy

ਟਿਊਨੀਸ਼ੀਆ ਅਤੇ ਲੀਬੀਆ ਵਿਚ ਭਾਰਤੀ ਦੂਤਾਵਾਸ ਨੇ ਇਸ ਦੀ ਜਾਣਕਾਰੀ ਦਿਤੀ ਹੈ

 

ਨਵੀਂ ਦਿੱਲੀ: ਲੀਬੀਆ ਅਜਿਹੇ ਤੂਫਾਨ ਦਾ ਸਾਹਮਣਾ ਕਰ ਰਿਹਾ ਹੈ ਜੋ ਪਹਿਲਾਂ ਕਦੇ ਨਹੀਂ ਦੇਖਿਆ ਗਿਆ। ਇਸ ਦੌਰਾਨ ਹੁਣ ਤਕ 10 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ ਅਤੇ 20 ਹਜ਼ਾਰ ਤੋਂ ਵੱਧ ਲੋਕ ਲਾਪਤਾ ਦੱਸੇ ਜਾ ਰਹੇ ਹਨ। ਦੂਜੇ ਪਾਸੇ ਲੀਬੀਆ ਵਿਚ ਫਸੇ 4 ਭਾਰਤੀਆਂ ਨੂੰ ਤ੍ਰਿਪੋਲੀ ਸਥਿਤ ਭਾਰਤੀ ਦੂਤਾਵਾਸ ਨੇ ਸੁਰੱਖਿਅਤ ਬਾਹਰ ਕੱਢ ਲਿਆ ਹੈ।

ਇਹ ਵੀ ਪੜ੍ਹੋ: ਹਰ ਸ਼ੁਕਰਵਾਰ, ਡੇਂਗੂ ‘ਤੇ ਵਾਰ ਮੁਹਿੰਮ ਜਾਰੀ ਰੱਖਦਿਆਂ ਸਿਹਤ ਮੰਤਰੀ ਨੇ ਮੁਹਾਲੀ ਵਿੱਚ ਘਰ-ਘਰ ਜਾ ਕੇ ਕੀਤੀ ਚੈਕਿੰਗ

ਤ੍ਰਿਪੋਲੀ ਸਥਿਤ ਭਾਰਤੀ ਦੂਤਾਵਾਸ ਨੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ 4 ਭਾਰਤੀਆਂ ਨੂੰ ਭਾਰਤ ਵਾਪਸ ਭੇਜਿਆ ਹੈ। ਟਿਊਨੀਸ਼ੀਆ ਅਤੇ ਲੀਬੀਆ ਵਿਚ ਭਾਰਤੀ ਦੂਤਾਵਾਸ ਨੇ ਇਸ ਦੀ ਜਾਣਕਾਰੀ ਦਿਤੀ ਹੈ। ਡੈਨੀਅਲ ਤੂਫਾਨ ਕਾਰਨ ਹੋਈ ਤਬਾਹੀ ਨੇ ਬਚਾਅ ਕਰਮਚਾਰੀਆਂ ਲਈ ਲੋਕਾਂ ਨੂੰ ਲੱਭਣ ਲਈ ਸੜਕਾਂ ਅਤੇ ਮਲਬੇ ਨੂੰ ਸਾਫ਼ ਕਰਨਾ ਮੁਸ਼ਕਲ ਬਣਾ ਦਿਤਾ ਹੈ। ਇਸ ਦੌਰਾਨ, ਲੀਬੀਆ ਤੋਂ ਬਾਹਰ ਰਹਿੰਦੇ ਪ੍ਰਵਾਰਕ ਮੈਂਬਰਾਂ ਵਿਚ ਚਿੰਤਾ ਵਧ ਰਹੀ ਹੈ, ਸਾਰੇ ਅਪਣੇ ਲਾਪਤਾ ਜਾਣਕਾਰਾਂ ਬਾਰੇ ਸੂਚਨਾ ਦੀ ਉਡੀਕ ਕਰ ਰਹੇ ਹਨ।

ਇਹ ਵੀ ਪੜ੍ਹੋ: ਲੀਬੀਆ ’ਚ ਆਏ ਭਿਆਨਕ ਹੜ੍ਹਾਂ ਕਾਰਨ 10,000 ਤੋਂ ਵੱਧ ਮੌਤਾਂ, 20,000 ਤੋਂ ਵੱਧ ਲਾਪਤਾ

ਉਧਰ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਲੀਬੀਆ 'ਚ ਆਏ ਭਿਆਨਕ ਹੜ੍ਹ 'ਚ ਮਾਰੇ ਗਏ ਲੋਕਾਂ ਪ੍ਰਤੀ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਕਿਹਾ, “ਲੀਬੀਆ ਵਿਚ ਭਾਰੀ ਹੜ੍ਹਾਂ ਕਾਰਨ ਹੋਏ ਜਾਨੀ ਨੁਕਸਾਨ ਤੋਂ ਬਹੁਤ ਦੁਖੀ ਹਾਂ। ਸਾਡੀ ਹਮਦਰਦੀ ਪੀੜਤ ਪ੍ਰਵਾਰਾਂ ਅਤੇ ਆਫ਼ਤ ਨਾਲ ਪ੍ਰਭਾਵਤ ਸਾਰੇ ਲੋਕਾਂ ਦੇ ਨਾਲ ਹੈ।"

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement