PPP ਦੀ ਮਹਿਲਾ ਨੇਤਾ ਨੇ ਪਾਕਿਸਤਾਨ ਦੇ ਪਹਿਲੇ ਸਿੱਖ ਪੱਤਰਕਾਰ ਨੂੰ ਭੇਜਿਆ 10 ਅਰਬ ਦਾ ਮਾਣਹਾਨੀ ਨੋਟਿਸ
Published : Sep 15, 2023, 2:39 pm IST
Updated : Sep 15, 2023, 2:39 pm IST
SHARE ARTICLE
Pakistan's first Sikh journalist Harmeet Singh
Pakistan's first Sikh journalist Harmeet Singh

ਪੀ. ਪੀ. ਪੀ. ਆਗੂਆਂ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਹੁਣ ਹਰ ਮੀਡੀਆ ਹਾਊਸ ਦੇ ਦਰਵਾਜ਼ੇ ਉਸ ਦੇ ਲਈ ਬੰਦ ਹੋ ਗਏ ਹਨ

 

ਇਸਲਾਮਾਬਾਦ -  ਪਾਕਿਸਤਾਨ ਦੇ ਪਹਿਲੇ ਸਿੱਖ ਪੱਤਰਕਾਰ ਅਤੇ ਐਂਕਰ ਹਰਮੀਤ ਸਿੰਘ ਨੇ ਕਿਹਾ ਹੈ ਕਿ ਉਸ ਨੂੰ ਦੇਸ਼ ਵਿਚ ਜਿਓਦਾ ਰਹਿਣ ਲਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰਮੀਤ ਸਿੰਘ ਦੇ ਅਨੁਸਾਰ ਪਿਛਲੇ ਹਫਤੇ ਉਸ ਨੇ ਆਪਣੇ ‘ਐਕਸ’ ਹੈਂਡਲ ’ਤੇ ਇਕ ਖਬਰ ਸਾਂਝੀ ਕੀਤੀ ਸੀ ਕਿ ਰਾਸ਼ਟਰੀ ਜਵਾਬਦੇਹੀ ਬਿਊਰੋ (ਐੱਨ. ਏ. ਬੀ.) ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੀ ਨੇਤਾ ਅਤੇ ਸਾਬਕਾ ਮੰਤਰੀ ਸ਼ਾਜ਼ੀਆ ਅੱਟਾ ਮਰੀਅਮ ਦੀ ਰਿਹਾਇਸ਼ ’ਤੇ ਛਾਪੇਮਾਰੀ ਕਰਦਿਆਂ ਉਥੋਂ 97 ਅਰਬ ਰੁਪਏ ਬਰਾਮਦ ਕੀਤੇ ਹਨ।

ਹਰਮੀਤ ਸਿੰਘ ਨੇ ਕਿਹਾ ਕਿ ਉਸ ਨੇ ਇਹ ਖਬਰ ਕਈ ਸਥਾਨਕ ਨਿਊਜ਼ ਚੈਨਲਾਂ ਅਤੇ ਸਿੰਧ ਦੇ ਕਈ ਸੁਤੰਤਰ ਪੱਤਰਕਾਰਾਂ ਵੱਲੋਂ ਸੋਸ਼ਲ ਮੀਡੀਆ ’ਤੇ ਫੈਲਾਉਣ ਤੋਂ ਬਾਅਦ ਸਾਂਝੀ ਕੀਤੀ ਸੀ। ਹਰਮੀਤ ਸਿੰਘ ਨੇ ਕਿਹਾ ਕਿ ਸਾਬਕਾ ਮੰਤਰੀ ਸ਼ਾਜ਼ੀਆ ਮਰੀਅਮ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਹਾਲ ਹੀ ’ਚ ‘ਪਬਲਿਕ ਟੀ. ਵੀ.’ ਨੇ ਨੌਕਰੀ ਤੋਂ ਕੱਢ ਦਿੱਤਾ।

ਹਰਮੀਤ ਸਿੰਘ ਜੋ ਯੂ-ਟਿਊਬ ਚੈਨਲ ਵੀ ਚਲਾਉਂਦਾ ਹੈ, ਨੇ ਕਿਹਾ ਕਿ ਜਦੋਂ ਉਸ ਨੂੰ ਪਤਾ ਲੱਗਿਆ ਕਿ ਇਹ ਖ਼ਬਰ ਫਰਜ਼ੀ ਹੈ ਤਾਂ ਉਸ ਨੇ ਟਵੀਟ ਨੂੰ ਡਿਲੀਟ ਕਰ ਦਿੱਤਾ ਅਤੇ ਆਪਣੀ ਗਲਤੀ ਮੰਨਦੇ ਹੋਏ ਸ਼ਾਜ਼ੀਆ ਮਰੀਅਮ ਕੋਲੋਂ ਲਿਖਤੀ ਤੌਰ ’ਤੇ ਮੁਆਫ਼ੀ ਮੰਗ ਲਈ ਪਰ ਸ਼ਾਜ਼ੀਆ ਨੇ ਮੁਆਫੀ ਸਵੀਕਾਰ ਕਰਨ ਦੀ ਬਜਾਏ ਉਸ ਨੂੰ 10 ਅਰਬ ਰੁਪਏ ਦਾ ਮਾਣਹਾਨੀ ਦਾ ਮੁਕੱਦਮਾ ਦਾਇਰ ਕਰਨ ਲਈ ਕਾਨੂੰਨੀ ਨੋਟਿਸ ਭੇਜ ਦਿੱਤਾ ਹੈ।

ਇਸ ਦੇ ਨਾਲ ਹੀ ਪੀ. ਪੀ. ਪੀ. ਆਗੂਆਂ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਹੁਣ ਹਰ ਮੀਡੀਆ ਹਾਊਸ ਦੇ ਦਰਵਾਜ਼ੇ ਮੇਰੇ ਲਈ ਬੰਦ ਹੋ ਗਏ ਹਨ ਅਤੇ ਮੇਰਾ ਪੱਤਰਕਾਰੀ ਕਰੀਅਰ ਖ਼ਤਮ ਹੋ ਗਿਆ ਹੈ। ਹਰਮੀਤ ਨੇ ਲਿਖਿਆ, “ਮੇਰੇ ਲਈ ਜਿਓਦਾ ਰਹਿਣਾ ਬਹੁਤ ਮੁਸ਼ਕਿਲ ਹੁੰਦਾ ਜਾ ਰਿਹਾ ਹੈ। ਮੈਨੂੰ ਵਿਦੇਸ਼ੀ ਚੈਨਲਾਂ ਤੋਂ ਨੌਕਰੀ ਦੇ ਬਹੁਤ ਸਾਰੇ ਆਫਰ ਮਿਲੇ ਪਰ ਮੈਂ ਆਪਣੇ ਦੇਸ਼ ਲਈ ਕੰਮ ਕਰਨਾ ਚਾਹੁੰਦਾ ਸੀ ਪਰ ਮੈਨੂੰ ਨਹੀਂ ਪਤਾ ਸੀ ਕਿ ਇਹ ਦੇਸ਼ ਇਕ ਕੁਲੀਨ ਕਲੱਬ ਹੈ।’’
   


  
  
 

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement