ਖ਼ਬਰਾਂ |

ਤਾਜ਼ਾ |

ਅਮਰੀਕਾ ਦੇ ਇਮੀਗ੍ਰੇਸ਼ਨ ਵਿਭਾਗ ਨੇ ਪੰਜਾਬੀ ਟਰੱਕ ਡਰਾਈਵਰ ਨੂੰ ਕੀਤਾ ਗ੍ਰਿਫ਼ਤਾਰ
Published : Sep 15, 2026, 8:05 am IST
Updated : Sep 15, 2026, 8:05 am IST
SHARE ARTICLE
US Immigration Department arrests Punjabi truck driver.
US Immigration Department arrests Punjabi truck driver.

ਬਿਨਾਂ ਦਸਤਾਵੇਜ਼ਾਂ ਦੇ ਟਰੱਕ ਚਲਾਉਣ ਦੇ ਦੋਸ਼ਾਂ ਤਹਿਤ ਕੀਤੀ ਕਾਰਵਾਈ

ਨਿਊਜਰਸੀ : ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ ’ਤੇ ਹਿਲਸਬਰੋਅ ਵਿਚ ਕਮਰਸ਼ੀਅਲ ਵਾਹਨ ਜਾਂਚ ਸਟੇਸ਼ਨ 'ਤੇ ਚਲਾਈ ਗਈ ਖਾਸ ਮੁਹਿੰਮ ਦੌਰਾਨ ਪੰਜਾਬੀ ਮੂਲ ਦੇ ਭਾਰਤੀ ਟਰੱਕ ਡਰਾਈਵਰ ਸਤਵੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨਿਊ ਜਰਸੀ ਵਿੱਚ ਰਹਿਣ ਵਾਲੇ ਅਤੇ ਅੰਤਰ-ਰਾਜ ਟਰੱਕਿੰਗ ਦਾ ਕੰਮ ਕਰਨ ਵਾਲੇ ਸਤਵੀਰ ਸਿੰਘ ਨੂੰ 11 ਸਤੰਬਰ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ।

ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੋਸਟ ਸਾਂਝੀ ਕਰਦਿਆਂ ਆਈ.ਸੀ.ਈ. ਨੇ ਕਿਹਾ ਕਿ ਸਤਵੀਰ ਸਿੰਘ 2017 ਵਿੱਚ ਕਾਨੂੰਨੀ ਤੌਰ 'ਤੇ ਅਮਰੀਕਾ ਵਿੱਚ ਦਾਖਲ ਹੋਇਆ ਸੀ ਪਰ ਅੱਠ ਸਾਲਾਂ ਤੋਂ ਵੱਧ ਸਮੇਂ ਤੱਕ ਗੈਰ-ਕਾਨੂੰਨੀ ਤੌਰ 'ਤੇ ਦੇਸ਼ ਵਿੱਚ ਰਹਿ ਕੇ ਉਸ ਨੇ ਆਪਣੇ ਦਾਖਲੇ ਦੀਆਂ ਸ਼ਰਤਾਂ ਦੀ ਉਲੰਘਣਾ ਕੀਤੀ। ਇਹ ਗ੍ਰਿਫ਼ਤਾਰੀ ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਵੱਲੋਂ ਬਿਨਾਂ ਦਸਤਾਵੇਜ਼ਾਂ ਤੋਂ ਟਰੱਕ ਚਲਾਉਣ ਵਾਲਿਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਇੱਕ ਵਿਵਾਦਿਤ ਡਿਜੀਟਲ ਇਸ਼ਤਿਹਾਰ ਨੂੰ ਹਟਾਉਣ ਤੋਂ ਸਿਰਫ਼ ਇੱਕ ਦਿਨ ਬਾਅਦ ਸਾਹਮਣੇ ਆਈ ਹੈ। 'ਐਕਸ' 'ਤੇ ਪੋਸਟ ਕੀਤੇ ਗਏ ਇਸ ਏ.ਆਈ.ਤਿਆਰ ਪੋਸਟਰ ਵਿੱਚ ਭੂਰੀ ਦਾੜ੍ਹੀ ਵਾਲੇ ਇੱਕ ਵਿਅਕਤੀ ਨੂੰ ਦਿਖਾਇਆ ਗਿਆ ਸੀ ਅਤੇ ਨਾਲ ਟੈਗਲਾਈਨ ਸੀ: "ਸਾਡੀਆਂ ਸੜਕਾਂ ਤੋਂ ਪਾਸੇ ਹੋ ਜਾਓ, ਤੁਹਾਨੂੰ ਡਰਾਈਵਿੰਗ ਕਰਨੀ ਨਹੀਂ ਆਉਂਦੀ, ਮਿਸਟਰ ਸਿੰਘ।"
 

Location: International

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਗੇਤਰ ਤੋਂ ਪਰੇਸ਼ਾਨ ਲੜਕੀ ਦੀ ਮੌ*! ਦਹੇਜ 'ਚ ਮਹਿੰਗੀ ਕਾਰ ਮੰਗਣ ਦੇ ਲੱਗੇ ਗੰਭੀਰ ਦੋਸ਼

04 Oct 2026 1:57 PM

ਕੇਲਿਆਂ ਵਾਲੇ ਸਰਦਾਰ ਜੀ ਭਰਾਵਾਂ ਦਾ ਕਮਾਲ! ਇੱਕ ਕਿੱਲੇ 'ਚੋਂ 3 ਲੱਖ ਤੋਂ ਵੱਧ ਦੀ ਬਚਤ, ਬਦਲਿਆ Farming Model |

04 Oct 2026 1:58 PM

ਵੜਿੰਗ ਦੇ ਅਸਤੀਫ਼ੇ ਪਿੱਛੇ ਕੀ ਹੈ ਵੱਡਾ ਰਾਜ? ਰਾਹੁਲ ਗਾਂਧੀ ਨਾਲ ਮੁਲਾਕਾਤ 'ਚ ਹੋਈਆਂ..

02 Oct 2026 2:58 PM

ਦੁਪਹਿਰ 2:30 ਵਜੇ ਜੱਗੀ ਜੌਹਲ ਜੇਲ੍ਹ ਤੋਂ ਬਾਹਰ? ਹਾਈਕੋਰਟ ਦੇ ਵੱਡੇ ਹੁਕਮ ਮਗਰੋਂ

01 Oct 2026 3:04 PM

ਸਵਾਰੀਆਂ ਨਾਲ ਭਰੀ PRTC ਬੱਸ ਦੀ ਟਰੱਕ ਨਾਲ ਜਬਰਦਸਤ ਟੱਕਰ, ਕੰਡਕਟਰ ਦੀ ਮੌਕੇ 'ਤੇ ਮੌਤ

30 Sep 2026 3:13 PM
Advertisement