ਪ੍ਰਧਾਨ ਮੰਤਰੀ ਵਿਸ਼ਵ ਨੇਤਾਵਾਂ ਨਾਲ ਦੁਵੱਲੀ ਗੱਲਬਾਤ ਕਰ ਕੇ ਅਤੇ ਉਨ੍ਹਾਂ ਨੂੰ ਭਾਰਤ ਦੀਆਂ ਵਿਕਸਿਤ ਹੋ ਰਹੀਆਂ ਜੀ-20 ਤਰਜੀਹਾਂ ਬਾਰੇ ਜਾਣਕਾਰੀ ਦੇਣਗੇ
ਬਾਲੀ:- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-20 ਸੰਮੇਲਨ 'ਚ ਹਿੱਸਾ ਲੈਣ ਲਈ ਸੋਮਵਾਰ ਨੂੰ ਬਾਲੀ (ਇੰਡੋਨੇਸ਼ੀਆ) ਪਹੁੰਚ ਗਏ ਹਨ। ਉੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਵਾਇਤੀ ਅੰਦਾਜ਼ 'ਚ ਸਵਾਗਤ ਕੀਤਾ ਗਿਆ। ਵਿਸ਼ੇਸ਼ ਜਹਾਜ਼ ਰਾਹੀਂ ਉੱਥੇ ਪਹੁੰਚਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ ਲਈ ਰਵਾਇਤੀ ਕੱਪੜਿਆਂ 'ਚ ਸਜੀਆਂ ਔਰਤਾਂ ਦੋਵੇਂ ਪਾਸੇ ਕਤਾਰਾਂ 'ਚ ਖੜ੍ਹੀਆਂ ਸਨ। ਪ੍ਰਧਾਨ ਮੰਤਰੀ ਮੋਦੀ ਜਦੋਂ ਸਮਾਗਮ ਵਾਲੀ ਥਾਂ 'ਤੇ ਜਾਂਦੇ ਸਨ ਤਾਂ ਉਨ੍ਹਾਂ ਨੇ ਆਦਮੀਆਂ ਦੇ ਨੇੜੇ ਜਾ ਕੇ ਖੁਦ ਸਾਜ਼ ਵਜਾਇਆ। ਉਸ ਨੇ ਫਿਰ ਕਲਾਕਾਰਾਂ ਨੂੰ ਨਮਸਕਾਰ ਕੀਤਾ ਅਤੇ ਅੱਗੇ ਵਧੇ।
ਬਾਅਦ ਵਿੱਚ, ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਦੌਰੇ ਦੌਰਾਨ ਵਿਸ਼ਵ ਨੇਤਾਵਾਂ ਨਾਲ ਵਿਸ਼ਵ ਮੁੱਦਿਆਂ 'ਤੇ ਗੱਲਬਾਤ ਕਰਨ ਲਈ ਉਤਸੁਕ ਹਨ।
ਗੌਰਤਲਬ ਹੈ ਕਿ ਜੀ-20 ਸੰਮੇਲਨ 'ਚ ਕਈ ਦੇਸ਼ਾਂ ਦੇ ਮੁਖੀ ਅਤੇ ਪ੍ਰਧਾਨ ਮੰਤਰੀ ਪਹੁੰਚ ਰਹੇ ਹਨ। ਜੀ-20 ਸੰਮੇਲਨ 'ਚ ਹਿੱਸਾ ਲੈਣ ਲਈ ਅਮਰੀਕਾ ਦੇ ਰਾਸ਼ਟਰਪਤੀ ਜੋਅ ਵਿਡਨ, ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵੀ ਪਹੁੰਚੇ ਸਨ। ਇਨ੍ਹਾਂ ਦੋਵਾਂ ਦੇਸ਼ਾਂ ਦੇ ਮੁਖੀਆਂ ਦੀ ਮੁਲਾਕਾਤ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਬ੍ਰਿਟੇਨ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਸਮੇਤ ਵਿਸ਼ਵ ਨੇਤਾਵਾਂ ਨਾਲ ਮੁਲਾਕਾਤ ਕੀਤੀ।
ਜੀ-20 ਸਿਖਰ ਸੰਮੇਲਨ 15-16 ਨਵੰਬਰ ਨੂੰ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਉਹ ਵਿਸ਼ਵ ਆਰਥਿਕ ਵਿਕਾਸ ਨੂੰ ਮੁੜ ਸੁਰਜੀਤ ਕਰਨ, ਭੋਜਨ ਅਤੇ ਊਰਜਾ ਸੁਰੱਖਿਆ ਨੂੰ ਯਕੀਨੀ ਬਣਾਉਣ ਵਰਗੀਆਂ ਚੁਣੌਤੀਆਂ 'ਤੇ ਚਰਚਾ ਕਰਨ ਲਈ ਬਾਲੀ ਵਿੱਚ ਜੀ-20 ਸਮੂਹ ਦੇ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਸਿਹਤ ਅਤੇ ਡਿਜੀਟਲ ਪਰਿਵਰਤਨ ਨਾਲ ਜੁੜੇ ਮੁੱਦਿਆਂ ਦੇ ਹੱਲ 'ਤੇ ਵਿਆਪਕ ਚਰਚਾ ਹੋਵੇਗੀ। ਜੀ-20 ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਬਾਲੀ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਹ ਭਾਰਤ ਦੀਆਂ ਪ੍ਰਾਪਤੀਆਂ ਅਤੇ ਗਲੋਬਲ ਚੁਣੌਤੀਆਂ ਨੂੰ ਸਮੂਹਿਕ ਤੌਰ 'ਤੇ ਹੱਲ ਕਰਨ ਲਈ ਇਸ ਦੀ "ਮਜ਼ਬੂਤ ਵਚਨਬੱਧਤਾ" ਨੂੰ ਵੀ ਰੇਖਾਂਕਿਤ ਕਰਨਗੇ।
ਆਪਣੀ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਵਿਸ਼ਵ ਨੇਤਾਵਾਂ ਨਾਲ ਦੁਵੱਲੀ ਗੱਲਬਾਤ ਕਰ ਕੇ ਅਤੇ ਉਨ੍ਹਾਂ ਨੂੰ ਭਾਰਤ ਦੀਆਂ ਵਿਕਸਿਤ ਹੋ ਰਹੀਆਂ ਜੀ-20 ਤਰਜੀਹਾਂ ਬਾਰੇ ਜਾਣਕਾਰੀ ਦੇਣਗੇ। ਇਹ ਜੀ-20 ਸੰਮੇਲਨ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਭਾਰਤ 1 ਦਸੰਬਰ, 2022 ਤੋਂ ਇੱਕ ਸਾਲ ਦੀ ਮਿਆਦ ਲਈ ਪ੍ਰਧਾਨਗੀ ਸੰਭਾਲਣ ਵਾਲਾ ਹੈ, ਅਤੇ ਇਸ ਬਾਲੀ ਸੰਮੇਲਨ ਦੌਰਾਨ ਪ੍ਰਧਾਨਗੀ ਸੌਂਪੀ ਜਾਵੇਗੀ।