ਟੈਕਸਸ ਸਿੱਖ 1984 ਕਤਲੇਆਮ ਨੂੰ ਸਿੱਖ ਨਸਲਕੁਸ਼ੀ ਵਜੋਂ ਮਿਲੀ ਮਾਨਤਾ
Published : Nov 15, 2022, 10:56 am IST
Updated : Nov 15, 2022, 10:56 am IST
SHARE ARTICLE
The 1984 Texas Sikh Massacre was recognized as the Sikh Genocide
The 1984 Texas Sikh Massacre was recognized as the Sikh Genocide

ਅਮਰੀਕਾ ਦੇ ਸੂਬੇ ਨਿਊਜਰਸੀ, ਪੈਨਸਿਲਵੇਨੀਆ ਤੇ ਕਨੈਕਟੀਕਟ ਵਿਚ 84 ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਵਜੋਂ ਮਾਨਤਾ ਦਿੱਤੀ ਜਾ ਚੁੱਕੀ

 

ਅਮਰੀਕਾ: ਟੈਕਸਸ ਵਿਧਾਨ ਸਭਾ ਦੇ ਨੁਮਾਇੰਦਿਆਂ ਨੇ ਵੀ ਨਵੰਬਰ 1984 ਵਿਚ ਭਾਰਤ ਦੇ ਦਿੱਲੀ ਸਮੇਤ ਵੱਖ ਵੱਖ ਸੂਬਿਆਂ ਵਿਚ ਵਾਪਰੇ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਵਜੋਂ ਮਾਨਤਾ ਦਿੱਤੀ ਹੈ। ਇਸ ਤੋਂ ਪਹਿਲਾਂ ਅਮਰੀਕਾ ਦੇ ਸੂਬੇ ਨਿਊਜਰਸੀ, ਪੈਨਸਿਲਵੇਨੀਆ ਤੇ ਕਨੈਕਟੀਕਟ ਵਿਚ 84 ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਵਜੋਂ ਮਾਨਤਾ ਦਿੱਤੀ ਜਾ ਚੁੱਕੀ ਹੈ

ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਡਾ ਪ੍ਰਿਤਪਾਲ ਸਿੰਘ ਨੇ ਖੁਲਾਸਾ ਕਰਦਿਆ ਦੱਸਿਆ ਕਿ ਟੈਕਸਸ ਦੇ ਵਿਧਾਨਕਾਰਾਂ ਨੇ 1984 ਵਿਚ ਵਾਪਰੇ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਵਜੋਂ ਮਾਨਤਾ ਦਿੱਤੀ ਹੈ ਇਸ ਸਬੰਧੀ ਟੈਕਸਸ ਦੇ ਵਿਧਾਨਕਾਰ ਟੈਰੀ ਮੋਜ਼ਾ ਨੇ ਇੱਕ ਮਤਾ ਜਾਰੀ ਕੀਤਾ ਜਿਸ ਨੂੰ ਵਿਧਾਨ ਸਭਾ ਦੇ ਨੁਮਾਇੰਦੇ ਅਤੇ ਕਾਂਗਰਸ ਮਹਿਲਾ ਜੈਸਮੀਨ ਕ੍ਰੋਕੇਟ ਨੇ ਸਮਰਥਨ ਦਿੱਤਾ ਹੈ।

ਮਤੇ ਵਿਚ ਆਖਿਆ ਗਿਆ ਕਿ ਨਵੰਬਰ 1984 ਵਿਚ ਭਾਰਤ ’ਚ ਸਿੱਖ ਭਾਈਚਾਰੇ ’ਤੇ ਯੋਜਨਾਬੱਧ ਢੰਗ ਨਾਲ ਹਮਲਾ ਕੀਤਾ ਗਿਆ ਸੀ ਜਿਸ ਦੌਰਾਨ ਤਿੰਨ ਦਿਨਾਂ ਵਿਚ 30 ਹਜ਼ਾਰ ਤੋਂ ਵੱਧ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਹਿੰਸਾਕਾਰੀਆਂ ਨੂੰ ਪੁਲਿਸ ਅਤੇ ਸਰਕਾਰ ਦੀ ਸ਼ਹਿ ਪ੍ਰਾਪਤ ਸੀ। ਮਤੇ ਅਨੁਸਾਰ ਸੰਯੁਕਤ ਰਾਸ਼ਟਰ ਦੀ ਨਸਲਕੁਸ਼ੀ ਸਬੰਧੀ ਨਿਯਮ ਦੀ ਧਾਰਾ ਦੇ ਤਹਿਤ ਇਹ ਘਟਨਾਵਾਂ ਸਿੱਖ ਨਸਲਕੁਸ਼ੀ ਹਨ। ਮਤੇ ਵਿਚ ਦੱਸਿਆ ਗਿਆ ਕਿ ਇਹ ਯੋਜਨਾਬੱਧ ਹਿੰਸਕ ਘਟਨਾਵਾਂ ਦਿੱਲੀ ਤੋਂ ਇਲਾਵਾ ਝਾਰਖੰਡ, ਮੱਧ ਪ੍ਰਦੇਸ਼, ਹਰਿਆਣਾ, ਉੱਤਰਾਖੰਡ, ਬਿਹਾਰ, ਉੱਤਰ ਪ੍ਰਦੇਸ਼, ਬੰਗਾਲ, ਹਿਮਾਚਲ ਪ੍ਰਦੇਸ਼, ਰਾਜਸਥਾਨ, ਉੜੀਸਾ, ਜੰਮੂ ਕਸ਼ਮੀਰ, ਛੱਤੀਸਗੜ੍ਹ, ਤ੍ਰਿਪੁਰਾ, ਤਾਮਿਲਨਾਡੂ, ਗੁਜਰਾਤ, ਆਂਧਰਾ ਪ੍ਰਦੇਸ਼, ਕੇਰਲਾ ਅਤੇ ਮਹਾਰਾਸ਼ਟਰ ਵਿਚ ਵੀ ਵਾਪਰੀਆਂ। ਉਨ੍ਹਾਂ ਆਖਿਆ ਕਿ ਹਰਿਆਣਆ ਵਿਚ ਸਿੱਖਾ ਦੇ ਪਿੰਡ ਹੋਂਦ ਚਿੱਲੜ ਅਤੇ ਪਟੌਦੀ ਪੂਰੀ ਤਰ੍ਹਾਂ ਤਬਾਹ ਕਰ ਦਿੱਤੇ ਗਏ, ਜਿਨ੍ਹਾਂ ਹਾਰੇ ਖੁਲਾਸਾ 2011 ਵਿਚ ਹੋਇਆ ਦਿੱਲੀ ਦੇ ਤਿਲਕ ਵਿਹਾਰ ਵਿਚ ਹੋਏ ਕਤਲੇਆਮ ਕਾਰਨ ਹੁਣ ਇਸ ਨੂੰ ਵਿਧਵਾ ਕਲੋਨੀ ਦੇ ਨਾਂ ਨਾਲ ਜਾਣਿਆ ਜਾਂਦਾ ਹੈ।

ਵਿਧਾਨਕਾਰ ਟੈਰੀ ਮੇਜ਼ਾ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਬਾਰੇ ਜਾਣ ਕੇ ਉਹ ਬਹੁਤ ਦੁਖੀ ਹੋਏ ਸਨ ਅਤੇ ਇਹ ਮਤਾ ਜਾਰੀ ਕਰ ਕੇ ਉਨ੍ਹਾਂ ਸਿੱਖ ਭਾਈਚਾਰੇ ਨਾਲ ਕੀਤਾ ਵਾਅਦਾ ਪੂਰਾ ਕਰ ਦਿੱਤਾ ਹੈ। ਯੂਐਨ ਗਲੋਬਲ ਕਮੇਟੀ ਦੇ ਮੈਂਬਰ ਡਾ. ਇਕਤਿਦਾਰ ਚੀਮਾ ਨੇ ਕਿਹਾ ਕਿ ਅਮਰੀਕਾ ਦੇ ਇਤਿਹਾਸ ਵਿਚ ਸਿੱਖ ਭਾਈਚਾਰੇ ਲਈ ਅੱਜ ਦਾ ਦਿਨ ਵਿਸ਼ੇਸ਼ ਹੈ ਜਦੋਂ ਟੈਕਸਸ ਦੇ ਵਿਧਾਨਕਾਰਾਂ ਨੇ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ਈ ਵਜੋਂ ਮਾਨਤਾ ਦਿੱਤੀ ਹੈ। ਉਨ੍ਹਾਂ ਕਿਹਾ ਕਿ 38 ਸਾਲ ਪਹਿਲਾਂ ਸਿੱਖ ਭਾਈਚਾਰੇ ਤੇ ਯੋਜਨਾਬੱਧ ਢੰਗ ਨਾਲ ਇਹ ਹਿੰਸਕ ਘਟਨਾਵਾਂ ਵਾਪਰੀਆਂ ਸਨ ਅਤੇ ਹੁਣ ਤੱਕ ਇਸ ਮਾਮਲੇ ਵਿਚ ਸਿੱਖ ਭਾਈਚਾਰੇ ਨੂੰ ਨਿਆਂ ਨਹੀਂ ਮਿਲਿਆ ਹੈ।
 

SHARE ARTICLE

ਏਜੰਸੀ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement