Gangster Arsh Dalla: ਗੈਂਗਸਟਰ ਅਰਸ਼ ਡੱਲਾ ਦਾ ਮੁਕੱਦਮਾ ਨਹੀਂ ਕੀਤਾ ਜਾਵੇਗਾ ਜਨਤਕ, ਓਨਟਾਰੀਓ ਅਦਾਲਤ ਨੇ ਦਿੱਤੇ ਹੁਕਮ
Published : Nov 15, 2024, 11:07 am IST
Updated : Nov 15, 2024, 11:07 am IST
SHARE ARTICLE
Gangster Arsh Dalla will not be tried in public Canada News
Gangster Arsh Dalla will not be tried in public Canada News

Gangster Arsh Dalla ਕੈਨੇਡੀਅਨ ਸਰਕਾਰ ਨੇ ਪ੍ਰਸਾਰਣ 'ਤੇ ਪਾਬੰਦੀ ਲਗਾਉਣ ਦੀ ਕੀਤੀ ਸੀ ਮੰਗ

Gangster Arsh Dalla will not be tried in public Canada News:  ਕੈਨੇਡਾ ਵਿੱਚ ਓਨਟਾਰੀਓ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਗੈਂਗਸਟਰ ਅਰਸ਼ ਸਿੰਘ ਗਿੱਲ ਉਰਫ਼ ਅਰਸ਼ ਡੱਲਾ ਅਤੇ ਉਸ ਦੇ ਸਹਿਯੋਗੀ ਗੁਰਜੰਟ ਸਿੰਘ ਦੇ ਮੁਕੱਦਮੇ ਦੀ ਕਾਰਵਾਈ ਬਾਰੇ ਮੀਡੀਆ ਕਵਰੇਜ, ਪ੍ਰਸਾਰਣ ਅਤੇ ਰਿਪੋਰਟਿੰਗ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ ਕੈਨੇਡਾ ਸਰਕਾਰ ਦੀ ਮੰਗ 'ਤੇ ਲਿਆ ਗਿਆ ਹੈ।

ਦਰਅਸਲ ਕੈਨੇਡਾ ਸਰਕਾਰ ਦੇ ਵਕੀਲ ਵੱਲੋਂ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਸੀ। ਜਿਸ ਵਿੱਚ ਅਦਾਲਤੀ ਕਾਰਵਾਈ ਦੇ ਟੈਲੀਕਾਸਟ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ। ਇਸ ਅਰਜ਼ੀ ਨੂੰ ਓਨਟਾਰੀਓ ਅਦਾਲਤ ਨੇ ਸਵੀਕਾਰ ਕਰ ਲਿਆ ਹੈ। ਇਹ ਪਾਬੰਦੀ ਮੁਕੱਦਮੇ ਦੀ ਸੁਣਵਾਈ ਪੂਰੀ ਹੋਣ ਤੱਕ ਲਾਗੂ ਰਹੇਗੀ।

ਮਾਮਲੇ ਵਿੱਚ ਇੱਕ ਮਹੱਤਵਪੂਰਨ ਘਟਨਾਕ੍ਰਮ ਵਿੱਚ, ਭਾਰਤ ਨੇ ਅਰਸ਼ ਡੱਲਾ ਦੀ ਹਵਾਲਗੀ ਲਈ ਰਸਮੀ ਬੇਨਤੀ ਕਰਨ ਦਾ ਸੰਕੇਤ ਦਿੱਤਾ ਹੈ। ਡੱਲਾ 'ਤੇ ਭਾਰਤ 'ਚ ਕਈ ਗੰਭੀਰ ਅਪਰਾਧਿਕ ਮਾਮਲਿਆਂ ਅਤੇ ਅਤਿਵਾਦ ਦੀਆਂ ਗਤੀਵਿਧੀਆਂ 'ਚ ਸ਼ਾਮਲ ਹੋਣ ਦਾ ਦੋਸ਼ ਹੈ। ਡੱਲਾ ਨੂੰ 2023 ਵਿੱਚ ਭਾਰਤੀ ਗ੍ਰਹਿ ਮੰਤਰਾਲੇ ਨੇ ਅਤਿਵਾਦੀ ਘੋਸ਼ਿਤ ਕੀਤਾ ਸੀ।

ਜੁਲਾਈ 2023 ਵਿੱਚ, ਭਾਰਤ ਨੇ ਡੱਲਾ ਦੀ ਅਸਥਾਈ ਗ੍ਰਿਫਤਾਰੀ ਲਈ ਕੈਨੇਡੀਅਨ ਸਰਕਾਰ ਨੂੰ ਬੇਨਤੀ ਕੀਤੀ। ਹਾਲਾਂਕਿ, ਉਸ ਸਮੇਂ ਇਹ ਬੇਨਤੀ ਰੱਦ ਕਰ ਦਿੱਤੀ ਗਈ ਸੀ। ਪਰ ਹੁਣ ਕੈਨੇਡਾ 'ਚ ਹੋਈ ਗ੍ਰਿਫਤਾਰੀ ਨੇ ਹਵਾਲਗੀ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ- ਅਸੀਂ ਕੈਨੇਡਾ ਵਿੱਚ ਅਰਸ਼ ਡੱਲਾ ਦੀ ਗ੍ਰਿਫਤਾਰੀ ਬਾਰੇ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ। ਉਸਨੂੰ 10 ਨਵੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਅਤੇ ਕੈਨੇਡੀਅਨ ਪ੍ਰਿੰਟ ਅਤੇ ਵਿਜ਼ੂਅਲ ਮੀਡੀਆ ਨੇ ਇਸ ਘਟਨਾ ਬਾਰੇ ਵਿਆਪਕ ਤੌਰ 'ਤੇ ਰਿਪੋਰਟ ਕੀਤੀ ਹੈ।

ਜੈਸਵਾਲ ਨੇ ਕਿਹਾ ਕਿ ਡੱਲਾ ਦੇ ਭਾਰਤ ਵਿਚ ਲੰਬਿਤ ਅਪਰਾਧਿਕ ਮਾਮਲਿਆਂ ਅਤੇ ਕੈਨੇਡਾ ਵਿਚ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਉਸਦੀ ਸ਼ਮੂਲੀਅਤ ਨੂੰ ਧਿਆਨ ਵਿਚ ਰੱਖਦੇ ਹੋਏ, ਭਾਰਤੀ ਏਜੰਸੀਆਂ ਹਵਾਲਗੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਰਸ਼ ਡੱਲਾ ਦੇ ਜੁਰਮਾਂ ਕਾਰਨ ਉਮੀਦ ਕੀਤੀ ਜਾ ਰਹੀ ਹੈ ਕਿ ਉਸ ਨੂੰ ਭਾਰਤ ਲਿਆ ਕੇ ਸਜ਼ਾਵਾਂ ਦਿੱਤੀਆਂ ਜਾਣਗੀਆਂ। ਸਾਡੀਆਂ ਏਜੰਸੀਆਂ ਹਾਲੀਆ ਗ੍ਰਿਫਤਾਰੀ ਦੇ ਮੱਦੇਨਜ਼ਰ ਹਵਾਲਗੀ 'ਤੇ ਲੋੜੀਂਦੀ ਕਾਰਵਾਈ ਕਰਨਗੀਆਂ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement