
ਸਿਡਨੀ ਦੇ ਸਕੂਲ ਸਮਾਗਮ ਵਿੱਚ ਹੋਏ ਸਨ ਸ਼ਾਮਲ
ਮੈਲਬਰਨ: ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਕੋਰੋਨਾ ਸੰਕਰਮਿਤ ਪਾਏ ਗਏ ਹਨ। ਮੰਗਲਵਾਰ ਨੂੰ ਕੀਤੀ ਗਈ ਕੋਰੋਨਾ ਜਾਂਚ 'ਚ ਇਸ ਗੱਲ ਦੀ ਪੁਸ਼ਟੀ ਹੋਈ ਹੈ। ਖ਼ਤਰਨਾਕ ਗੱਲ ਇਹ ਹੈ ਕਿ ਸ਼ੁੱਕਰਵਾਰ ਨੂੰ ਹੀ ਉਹ ਸਿਡਨੀ ਦੇ ਇੱਕ ਸਕੂਲ ਵਿੱਚ ਆਯੋਜਿਤ ਗ੍ਰੈਜੂਏਸ਼ਨ ਸਮਾਰੋਹ ਵਿੱਚ ਸ਼ਾਮਲ ਹੋਏ ਸਨ।
prime minister scott morrison
ਇਸ ਸਮਾਰੋਹ ਵਿੱਚ ਕਰੀਬ 1000 ਲੋਕ ਪਹੁੰਚੇ ਹੋਏ ਸਨ। ਆਸਟਰੇਲੀਆ ਦੇ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਦੱਸਿਆ ਗਿਆ ਕਿ ਪੀਐਮ ਮੌਰੀਸਨ ਵਿੱਚ ਇੱਕ ਸੰਕਰਮਿਤ ਵਿਅਕਤੀ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਕੋਰੋਨਾ ਦੀ ਪੁਸ਼ਟੀ ਹੋਈ ਹੈ।
Scott Morrison Prime Minister of Australia
ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਕਿ ਕੋਵਿਡ-19 ਸੰਕਰਮਿਤ ਪਾਏ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਦੋ ਆਰਟੀ-ਪੀਸੀਆਰ ਟੈਸਟ ਨੈਗੇਟਿਵ ਆਏ ਹਨ। ਅਜਿਹੇ 'ਚ ਡਾਕਟਰਾਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਆਈਸੋਲੇਸ਼ਨ 'ਚ ਰਹਿਣ ਦੀ ਲੋੜ ਨਹੀਂ ਹੈ।
Australian Prime Minister Scott Morrison
ਇਸ ਦੇ ਬਾਵਜੂਦ ਸਕਾਟ ਮੌਰੀਸਨ ਪੂਰੀ ਸਾਵਧਾਨੀ ਵਰਤ ਰਹੇ ਹਨ। ਛੇ ਦਿਨਾਂ ਬਾਅਦ ਉਹਨਾਂ ਦਾ ਦੁਬਾਰਾ ਟੈਸਟ ਕੀਤਾ ਜਾਵੇਗਾ। ਬੁੱਧਵਾਰ ਨੂੰ ਆਸਟ੍ਰੇਲੀਆ ਵਿਚ ਕੋਰੋਨਾ ਦੇ 1360 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦੋਂ ਕਿ ਮੰਗਲਵਾਰ ਨੂੰ 804 ਕੋਰੋਨਾ ਸੰਕਰਮਿਤ ਪਾਏ ਗਏ।
Coronavirus