ਸੇਨੇਗਲ 'ਚ ਵਾਪਰਿਆ ਭਿਆਨਕ ਹਾਦਸਾ, 19 ਲੋਕਾਂ ਦੀ ਮੌਤ ਤੇ 24 ਜ਼ਖ਼ਮੀ 

By : KOMALJEET

Published : Jan 16, 2023, 7:51 pm IST
Updated : Jan 16, 2023, 7:51 pm IST
SHARE ARTICLE
Representational Image
Representational Image

ਜਾਨਵਰ ਨੂੰ ਬਚਾਉਂਦਿਆਂ ਟਰੱਕ ਅਤੇ ਬੱਸ ਦੀ ਹੋਈ ਟੱਕਰ 

ਡਕਾਰ : ਪੱਛਮੀ ਅਫ਼੍ਰੀਕੀ ਦੇਸ਼ ਸੇਨੇਗਲ ਵਿੱਚ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਵਿੱਚ ਕਰੀਬ 19 ਲੋਕਾਂ ਦੀ ਮੌਤ ਹੋ ਗਈ ਜਦਕਿ 24 ਦੇ ਕਰੀਬ ਲੋਕ ਜ਼ਖ਼ਮੀ ਹੋ ਗਏ ਹਨ।  ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇਕ ਜਾਨਵਰ ਨੂੰ ਬਚਾਉਂਦਿਆਂ ਹੋਇਆ ਜਿਸ ਦੌਰਾਨ ਇੱਕ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ ਸੀ।  

ਸਥਾਨਕ ਮੀਡੀਆ ਅਨੁਸਾਰ ਇਹ ਹਾਦਸਾ ਦੋ ਨੰਬਰ ਕੌਮੀ ਸੜਕ 'ਤੇ ਉਸ ਸਮੇਂ ਵਾਪਰਿਆ ਜਦੋਂ ਸਾਹਮਣੇ ਇਕ ਜਾਨਵਰ ਆ ਗਿਆ ਅਤੇ ਉਸ ਨੂੰ ਬਚਾਉਣ ਦੇ ਚਲਦੇ ਬੱਸ ਅਤੇ ਟਰੱਕ  ਦੀ ਟੱਕਰ ਹੋ ਗਈ।  ਹਾਦਸੇ ਤੋਂ ਬਾਅਦ ਰਾਸ਼ਟਰਪਤੀ ਮੈਕੀ ਸੈਲ ਨੇ ਟਵੀਟ ਕਰ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਸੜਕਾਂ 'ਤੇ ਇੱਕ ਹੋਰ ਘਾਤਕ ਹਾਦਸਾ ਵਾਪਰਿਆ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

ਜ਼ਿਕਰਯੋਗ ਹੈ ਕਿ ਮਹਿਜ਼ ਅੱਠ ਦਿਨ ਪਹਿਲਾਂ ਸੇਨੇਗਲ ਦੇ ਕੈਫਰੀਨ ਖੇਤਰ ਦੇ ਗਨੀਵੀ ਪਿੰਡ ਵਿੱਚ ਵੱਡਾ ਹਾਦਸਾ ਵਾਪਰਿਆ ਸੀ। ਦੋ ਬੱਸਾਂ ਦੀ ਟੱਕਰ ਹੋਈ ਸੀ ਜਿਸ ਵਿੱਚ 40 ਲੋਕਾਂ ਦੀ ਮੌਤ ਹੋ ਗਈ ਸੀ ਅਤੇ 100 ਦੇ ਕਰੀਬ ਲੋਕ ਜ਼ਖ਼ਮੀ ਹੋ ਗਏ ਸਨ। ਉਸ ਹਾਦਸੇ ਤੋਂ ਬਾਅਦ ਸਰਕਾਰ ਨੇ ਸੜਕ ਹਾਦਸਿਆਂ ਨੂੰ ਘੱਟ ਕਰਨ ਲਈ ਕਈ ਕਦਮ ਚੁੱਕੇ ਸਨ। ਸਰਕਾਰ ਨੇ ਰਾਤ ਦੀਆਂ ਬੱਸਾਂ 'ਤੇ ਪਾਬੰਦੀ ਦੇ ਨਾਲ ਨਾਲ ਪਹਿਲਾਂ ਵਰਤੇ ਹੋਏ ਟਾਇਰਾਂ ਦੇ ਆਯਾਤ ਨੂੰ ਗੈਰ-ਕਾਨੂੰਨੀ ਐਲਾਨ ਦਿੱਤਾ ਸੀ। ਇਸ ਤੋਂ ਇਲਾਵਾ ਮਾਲ ਢੋਹਣ ਵਾਲੇ ਵਾਹਨਾਂ ਅਤੇ ਯਾਤਰੀ ਬੱਸਾਂ ਦੀ ਸਪੀਡ ਵੀ 90km ਪ੍ਰਤੀ ਘੰਟਾ ਕਰ ਦਿੱਤੀ ਗਈ ਸੀ(56mph)।

Location: Senegal, Diourbel

SHARE ARTICLE

ਏਜੰਸੀ

Advertisement

charanjit Channi Exclusive Interview - ਜਲੰਧਰ ਵਾਲੇ ਕਹਿੰਦੇ ਨਿਕਲ ਜਾਣਗੀਆਂ ਚੀਕਾਂ | SpokesmanTV

14 May 2024 1:11 PM

Congress Leader Raja Warring Wife Amrita Warring Interview | Lok Sabha Election 2024

14 May 2024 8:47 AM

Gurpreet Ghuggi Gets Emotional Remembering Surjit Patar | ਬੋਲੇ, "ਪਾਤਰ ਸਾਬ੍ਹ ਪੰਜਾਬ ਦੇ ਵਿਰਸੇ ਦੇ ਆਖ਼ਰੀ

13 May 2024 2:56 PM

Surjit Patar ਦੇ ਸ਼ੇਅਰ ਸੁਣਾ ਕੇ ਭਾਵੁਕ ਹੋ ਗਏ CM MANN, ਯਾਦ 'ਚ ਬਣਾਵਾਂਗੇ ਯਾਦਗਾਰ" | LIVE

13 May 2024 1:33 PM

Congress Leader Raja Warring Wife Amrita Warring Interview | Lok Sabha Election 2024

13 May 2024 1:28 PM
Advertisement