ਚੀਨ ਦੇ ਕੈਮੀਕਲ ਪਲਾਂਟ 'ਚ ਧਮਾਕਾ, 2 ਦੀ ਮੌਤ: 12 ਲੋਕ ਲਾਪਤਾ
Published : Jan 16, 2023, 3:32 pm IST
Updated : Jan 16, 2023, 3:32 pm IST
SHARE ARTICLE
Explosion in China's chemical plant, 2 dead: 12 people missing
Explosion in China's chemical plant, 2 dead: 12 people missing

24 ਘੰਟੇ ਬਾਅਦ ਵੀ ਅੱਗ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ

 

ਲਿਓਨਿੰਗ - ਚੀਨ ਦੇ ਲਿਓਨਿੰਗ ਸੂਬੇ ਦੇ ਪੈਨਜਿਨ ਸ਼ਹਿਰ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਧਮਾਕਾ ਹੋਇਆ ਹੈ। ਇਸ ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ। 34 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਸ ਦੇ ਨਾਲ ਹੀ 12 ਲੋਕ ਲਾਪਤਾ ਦੱਸੇ ਜਾ ਰਹੇ ਹਨ। ਹਾਦਸਾ ਐਤਵਾਰ ਦੁਪਹਿਰ 1:30 ਵਜੇ ਵਾਪਰਿਆ। ਧਮਾਕੇ ਤੋਂ ਬਾਅਦ ਪਲਾਂਟ ਨੂੰ ਅੱਗ ਲੱਗ ਗਈ। ਸੋਮਵਾਰ ਦੁਪਹਿਰ ਤੱਕ ਇਸ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ।

ਚੀਨੀ ਮੀਡੀਆ ਸੀਸੀਟੀਵੀ ਮੁਤਾਬਕ ਹਾਦਸੇ ਦੇ ਸਮੇਂ ਨਵੀਆਂ ਮਸ਼ੀਨਾਂ ਲਗਾਈਆਂ ਜਾ ਰਹੀਆਂ ਸਨ। ਇਸ ਦੇ ਨਾਲ ਹੀ ਰੱਖ-ਰਖਾਅ ਦਾ ਕੰਮ ਵੀ ਚੱਲ ਰਿਹਾ ਸੀ। ਇਸ ਘਟਨਾ ਦੀਆਂ ਕੁਝ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਵਿੱਚੋਂ ਧੂੰਆਂ ਉੱਠਦਾ ਦਿਖਾਈ ਦੇ ਰਿਹਾ ਹੈ।

ਇੱਕ ਅਧਿਕਾਰੀ ਨੇ ਦੱਸਿਆ ਕਿ ਪਹਿਲਾਂ ਫੈਕਟਰੀ ਵਿੱਚ ਧਮਾਕਾ ਹੋਇਆ। ਇਸ ਤੋਂ ਬਾਅਦ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਤੇਜ਼ੀ ਨਾਲ ਪੂਰੀ ਫੈਕਟਰੀ ਵਿਚ ਫੈਲ ਗਈ। ਹਾਲਾਂਕਿ ਅੱਗ ਕਿਸ ਕਾਰਨ ਲੱਗੀ, ਇਸ ਦੀ ਜਾਣਕਾਰੀ ਨਹੀਂ ਮਿਲੀ ਹੈ। ਇਸ ਹਾਦਸੇ ਤੋਂ ਬਾਅਦ ਫੈਕਟਰੀਆਂ 'ਚ ਸੁਰੱਖਿਆ ਨੂੰ ਲੈ ਕੇ ਸਰਕਾਰ 'ਤੇ ਸਵਾਲ ਉੱਠ ਰਹੇ ਹਨ। ਲੋਕ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਉਦਯੋਗਿਕ ਖੇਤਰਾਂ ਅਤੇ ਫੈਕਟਰੀਆਂ ਨੂੰ ਸੁਰੱਖਿਅਤ ਬਣਾਉਣ ਲਈ ਯੋਜਨਾਵਾਂ ਬਣਾਈਆਂ ਜਾਣ।
 

SHARE ARTICLE

ਏਜੰਸੀ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement