Bus Crash In Singapore: ਸਿੰਗਾਪੁਰ ਵਿਚ ਬੱਸ ਹਾਦਸੇ ਦੌਰਾਨ ਭਾਰਤੀ ਲੜਕੀ ਦੀ ਮੌਤ; ਬੱਸ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ
Published : Jan 16, 2024, 3:13 pm IST
Updated : Jan 16, 2024, 3:13 pm IST
SHARE ARTICLE
Indian-Origin Teen Killed In Bus Crash In Singapore
Indian-Origin Teen Killed In Bus Crash In Singapore

ਹਾਦਸੇ ਦੇ ਸਮੇਂ ਬੱਸ ਵਿਚ ਕੁੱਲ 28 ਯਾਤਰੀ ਸਵਾਰ ਸਨ।

Bus Crash In Singapore: ਸਿੰਗਾਪੁਰ ਤੋਂ ਕੁਆਲਾਲੰਪੁਰ ਜਾ ਰਹੀ ਬੱਸ ਦੇ ਮੋਟਰਸਾਈਕਲ ਨਾਲ ਟਕਰਾਉਣ ਤੋਂ ਬਾਅਦ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਭਾਰਤੀ ਮੂਲ ਦੀ ਇਕ ਲੜਕੀ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਸਮਾਚਾਰ ਏਜੰਸੀ ਪੀਟੀਆਈ ਚੈਨਲ ਨਿਊਜ਼ ਏਸ਼ੀਆ ਨੇ ਦਿਤੀ ਹੈ।

ਚੈਨਲ ਨਿਊਜ਼ ਏਸ਼ੀਆ ਨੇ ਦਸਿਆ ਕਿ ਇਹ ਘਟਨਾ ਸ਼ਨਿਚਰਵਾਰ ਦੀ ਹੈ। ਹਾਦਸੇ ਦੇ ਸਮੇਂ ਬੱਸ ਵਿਚ ਕੁੱਲ 28 ਯਾਤਰੀ ਸਵਾਰ ਸਨ। ਹਾਦਸੇ ਤੋਂ ਬਾਅਦ ਬੱਸ 'ਚ ਭਿਆਨਕ ਅੱਗ ਲੱਗ ਗਈ। ਅਲੋਰ ਗਾਜ਼ਾ ਜ਼ਿਲ੍ਹੇ ਦੇ ਪੁਲਿਸ ਮੁਖੀ ਸੁਪਰਡੈਂਟ ਅਰਸ਼ਦ ਅਬੂ ਨੇ ਦਸਿਆ ਕਿ ਇਸ ਹਾਦਸੇ ਵਿਚ ਇਕ ਭਾਰਤੀ ਮੂਲ ਦੀ ਲੜਕੀ ਗੰਭੀਰ ਰੂਪ ਵਿਚ ਝੁਲਸ ਗਈ, ਜਿਸ ਨੂੰ ਇਲਾਜ ਦੌਰਾਨ ਮ੍ਰਿਤਕ ਐਲਾਨ ਦਿਤਾ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਦਸਿਆ ਕਿ ਘਟਨਾ ਦੀ ਜਾਂਚ ਕੀਤੀ ਗਈ, ਜਿਸ ਤੋਂ ਪਤਾ ਲੱਗਿਆ ਕਿ ਬੱਸ ਸੜਕ 'ਤੇ ਖੜ੍ਹੇ ਮੋਟਰਸਾਈਕਲ ਨਾਲ ਟਕਰਾ ਗਈ, ਜਿਸ ਕਾਰਨ ਗੱਡੀ ਨੂੰ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਵੀ ਬੱਸ ਮੋਟਰਸਾਈਕਲ ਨੂੰ ਕੁੱਝ ਮੀਟਰ ਤਕ ਘਸੀਟਦੀ ਰਹੀ। ਉਨ੍ਹਾਂ ਦਸਿਆ ਕਿ ਇਸ ਦੌਰਾਨ ਬੱਸ ਦੀ ਪਿਛਲੀ ਸੀਟ 'ਤੇ ਬੈਠੀਆਂ ਤਿੰਨ ਸਵਾਰੀਆਂ ਵੀ ਫਸ ਗਈਆਂ ਅਤੇ ਝੁਲਸ ਗਈਆਂ।

 (For more Punjabi news apart from Indian-Origin Teen Killed In Bus Crash In Singapore, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement