ਪਾਕਿਸਤਾਨ ਨਾਲ ਖੜਾ ਹੋਇਆ ਚੀਨ
Published : Feb 16, 2019, 12:17 pm IST
Updated : Feb 16, 2019, 12:17 pm IST
SHARE ARTICLE
China standing with Pakistan
China standing with Pakistan

ਚੀਨ ਨੇ ਪੁਲਵਾਮਾ ਹਮਲੇ ਦੇ ਬਾਅਦ ਸੰਯੁਕਤ ਰਾਸ਼ਟਰ ਵਲੋਂ ਜੈਸ਼-ਏ-ਮੁਹੰਮਦ ਪ੍ਰਮੁੱਖ ਮਸੂਦ ਅਜ਼ਹਰ ਨੂੰ ਗਲੋਬਲ ਅਤਿਵਾਦੀ ਦੀ ਸੂਚੀ.....

ਬੀਜਿੰਗ : ਚੀਨ ਨੇ ਪੁਲਵਾਮਾ ਹਮਲੇ ਦੇ ਬਾਅਦ ਸੰਯੁਕਤ ਰਾਸ਼ਟਰ ਵਲੋਂ ਜੈਸ਼-ਏ-ਮੁਹੰਮਦ ਪ੍ਰਮੁੱਖ ਮਸੂਦ ਅਜ਼ਹਰ ਨੂੰ ਗਲੋਬਲ ਅਤਿਵਾਦੀ ਦੀ ਸੂਚੀ ਵਿਚ ਪਾਉਣ ਦੀ ਭਾਰਤ ਦੀ ਅਪੀਲ ਦਾ ਸਮਰਥਨ ਕਰਨ ਤੋਂ ਦੁਬਾਰਾ ਇਨਕਾਰ ਕਰ ਦਿਤਾ। ਜ਼ਿਰਕਯੋਗ ਹੈ ਕਿ ਕੱਲ੍ਹ ਪੁਲਵਾਮਾ ਵਿਚ ਹੋਏ ਅਤਿਵਾਦੀ ਹਮਲੇ ਨੇ ਜਿਥੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿਤਾ ਹੈ ਉੱਥੇ ਸਾਰੇ ਦੇਸ਼ਾਂ ਨੇ ਇਸ ਹਮਲੇ ਦੀ ਨਿੰਦਾ ਕੀਤੀ ਹੈ। ਪਰ ਚੀਨ ਇੰਨਾ ਸਭ ਹੋਣ ਦੇ ਬਾਅਦ ਵੀ ਅਪਣੇ ਦੋਸਤ ਪਾਕਿਸਤਾਨ ਦਾ ਸਾਥ ਦੇ ਰਿਹਾ ਹੈ। ਉੱਧਰ ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਸੀ.ਆਰ.ਪੀ.ਐੱਫ. ਦੇ ਕਾਫਲੇ 'ਤੇ ਹੋਏ ਹਮਲੇ ਦੀ

ਨਿੰਦਾ ਕਰਦਿਆਂ ਇਸ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਦਸਿਆ ਹੈ। ਇਸ ਦੇ ਨਾਲ ਹੀ ਬਿਨਾਂ ਜਾਂਚ ਦੇ ਇਸ ਦੇ ਤਾਰ ਇਸਲਾਮਾਬਾਦ ਨਾਲ ਜੁੜੇ ਹੋਣ ਦੇ ਭਾਰਤ ਦੇ ਦੋਸ਼ਾਂ ਨੂੰ ਖਾਰਿਜ ਕੀਤਾ ਹੈ। ਜੰਮੂ-ਕਸ਼ਮੀਰ ਵਿਚ ਵੀਰਵਾਰ ਨੂੰ ਸੀ.ਆਰ.ਪੀ.ਐੱਫ. ਦੇ ਕਾਫਿਲੇ 'ਤੇ ਆਤਮਘਾਤੀ ਹਮਲੇ ਵਿਚ 40 ਤੋਂ ਜ਼ਿਆਦਾ ਜਵਾਨ ਸ਼ਹੀਦ ਹੋ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਜੈਸ਼-ਏ-ਮੁਹੰਮਦ ਦੇ ਇਕ ਆਤਮਘਾਤੀ ਹਮਲਾਵਰ ਨੇ 100 ਕਿਲੋਗ੍ਰਾਮ ਵਿਸਫੋਟਕ ਨਾਲ ਭਰੀ ਗੱਡੀ ਨਾਲ ਬੱਸ ਨੂੰ ਟੱਕਰ ਮਾਰ ਦਿਤੀ। ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਗੇਂਗ ਸ਼ੁਆਂਗ ਨੇ ਪੱਤਰਕਾਰਾਂ ਨੂੰ ਕਿਹਾ,''ਚੀਨ ਆਤਮਘਾਤੀ ਹਮਲੇ ਦੀ ਨਿੰਦਾ ਕਰਦਾ ਹੈ।

ਅਸੀਂ ਇਸ ਤਰ੍ਹਾਂ ਦੇ ਹਮਲੇ ਕਾਰਨ ਸਦਮੇ ਵਿਚ ਹਾਂ। ਮ੍ਰਿਤਕਾਂ ਅਤੇ ਜ਼ਖ਼ਮੀ ਜਵਾਨਾਂ ਦੇ ਪਰਿਵਾਰਾਂ ਪ੍ਰਤੀ ਸਾਡੀ ਹਮਦਰਦੀ ਹੈ।'' ਗੇਂਗ ਨੇ ਕਿਹਾ,''ਅਸੀਂ ਅਤਿਵਾਦ ਦੇ ਕਿਸੇ ਵੀ ਰੂਪ ਦੀ ਸਖ਼ਤ ਨਿੰਦਾ ਕਰਦੇ ਹਾਂ। ਉਮੀਦ ਹੈ ਕਿ ਸਬੰਧਤ ਖੇਤਰੀ ਦੇਸ਼ ਅਤਿਵਾਦ ਨਾਲ ਨਜਿੱਠਣ ਲਈ ਇਕ-ਦੂਜੇ ਨਾਲ ਸਹਿਯੋਗ ਕਰਨਗੇ ਅਤੇ ਇਸ ਖੇਤਰ ਵਿਚ ਸ਼ਾਂਤੀ ਅਤੇ ਸਥਿਰਤਾ ਲਈ ਮਿਲ ਕੇ ਕੰਮ ਕਰਨਗੇ।'' ਅਜ਼ਹਰ ਨੂੰ ਗਲੋਬਲ ਅਤਿਵਾਦੀ ਨਾ ਐਲਾਨ ਕਰਨ ਸਬੰਧੀ ਪੁੱਛੇ ਜਾਣ 'ਤੇ ਉਨ੍ਹਾਂ ਨੇ ਕਿਹਾ,''ਜਿਥੇ ਤੱਕ ਸੂਚੀਬੱਧ ਕਰਨ ਦੀ ਗੱਲ ਹੈ ਮੈਂ ਸਿਰਫ਼ ਇੰਨਾ ਹੀ ਦੱਸ ਸਕਦਾ ਹਾਂ ਕਿ ਸੁਰੱਖਿਆ ਪਰੀਸ਼ਦ ਦੀ 1267 ਕਮੇਟੀ  ਦੇ ਅਤਿਵਾਦੀ ਸੰਗਠਨਾਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਅਤੇ ਨਿਯਮ ਸਪੱਸ਼ਟ ਹਨ।'' (ਪੀਟੀਆਈ)

SHARE ARTICLE

ਏਜੰਸੀ

Advertisement

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM

Valtoha ‘ਤੇ ਵਰ੍ਹੇ Simranjit Mann ਦੀ Party ਦਾ ਉਮੀਦਵਾਰ, ਉਦੋਂ ਤਾਂ ਬਾਹਾਂ ਖੜ੍ਹੀਆਂ ਕਰਕੇ ਬਲੂ ਸਟਾਰ ਦੌਰਾਨ...

04 May 2024 3:11 PM

ਅਮਰ ਸਿੰਘ ਗੁਰਕੀਰਤ ਕੋਟਲੀ ਨੇ ਦਲ ਬਦਲਣ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ

04 May 2024 1:29 PM

NSA ਲੱਗੀ ਦੌਰਾਨ Amritpal Singh ਕੀ ਲੜ ਸਕਦਾ ਚੋਣ ? ਕੀ ਕਹਿੰਦਾ ਕਾਨੂੰਨ ? ਸਜ਼ਾ ਹੋਣ ਤੋਂ ਬਾਅਦ ਲੀਡਰ ਕਿੰਨਾ ਸਮਾਂ

04 May 2024 12:46 PM

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM
Advertisement