
4 ਹੋਰ ਦੇ ਜ਼ਖ਼ਮੀ ਹੋਣ ਦੀ ਸੂਚਨਾ
ਨਵੀਂ ਦਿੱਲੀ - ਪਾਕਿਸਤਾਨ ਵਿੱਚ ਵੀਰਵਾਰ ਸਵੇਰੇ ਚੱਲਦੀ ਰੇਲਗੱਡੀ ਦੇ ਇੱਕ ਡੱਬੇ 'ਚ ਧਮਾਕਾ ਹੋਣ ਕਾਰਨ ਘੱਟੋ-ਘੱਟ ਦੋ ਯਾਤਰੀਆਂ ਦੀ ਮੌਤ ਹੋ ਗਈ।
ਪਾਕਿਸਤਾਨ ਦੇ ਇੱਕ ਸਥਾਨਕ ਮੀਡੀਆ ਅਦਾਰੇ ਅਨੁਸਾਰ ਇਸ ਘਟਨਾ ਵਿੱਚ 4 ਹੋਰ ਜਣਿਆਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ।
ਪੇਸ਼ਾਵਰ-ਕੁਏਟਾ ਜਾਫ਼ਰ ਐਕਸਪ੍ਰੈਸ 'ਤੇ ਧਮਾਕਾ ਉਸ ਸਮੇਂ ਹੋਇਆ ਜਦੋਂ ਇਹ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਚੀਚਾਵਤਨੀ ਰੇਲਵੇ ਸਟੇਸ਼ਨ ਤੋਂ ਲੰਘ ਰਹੀ ਸੀ।
ਰੇਲ ਧਮਾਕੇ ਦੀ ਅਜੇ ਤੱਕ ਕਿਸੇ ਸਮੂਹ ਨੇ ਜ਼ਿੰਮੇਵਾਰੀ ਨਹੀਂ ਲਈ।