
12 ਲੋਕਾਂ ਦੀ ਹੋਈ ਮੌਤਾਂ, 15 ਜ਼ਖ਼ਮੀ
ਪਾਕਿਸਤਾਨ ਦੇ ਦੱਖਣੀ ਸਿੰਧ ਸੂਬੇ ਵਿਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਦੇ ਪਲਟਣ ਕਾਰਨ 12 ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖ਼ਮੀ ਹੋ ਗਏ। ਪੁਲਿਸ ਸੂਤਰਾਂ ਨੇ ਦਸਿਆ ਕਿ ਇਹ ਹਾਦਸਾ ਸੂਬੇ ਦੇ ਖੈਰਪੁਰ ਜ਼ਿਲ੍ਹੇ ’ਚ ਰਾਸ਼ਟਰੀ ਰਾਜਮਾਰਗ ’ਤੇ ਉਸ ਸਮੇਂ ਵਾਪਰਿਆ, ਜਦੋਂ ਯਾਤਰੀ ਪੂਰਬੀ ਪੰਜਾਬ ਸੂਬੇ ਤੋਂ ਸੇਹਵਾਨ ਸ਼ਹਿਰ ’ਚ ਇਕ ਧਾਰਮਕ ਉਤਸਵ ਲਈ ਜਾ ਰਹੇ ਸਨ।
ਇਸ ਦੌਰਾਨ ਗੱਡੀ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਪਲਟ ਗਈ। ਇਸ ਹਾਦਸੇ ਵਿਚ 12 ਲੋਕਾਂ ਦੀ ਮੌਤ ਹੋ ਗਈ ਅਤੇ 15 ਲੋਕ ਜ਼ਖ਼ਮੀ ਹੋ ਗਏ। ਔਰਤਾਂ ਅਤੇ ਬੱਚਿਆਂ ਸਮੇਤ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ ਵਿਚੋਂ ਕਈਆਂ ਦੀ ਹਾਲਤ ਗੰਭੀਰ ਹੈ।