
ਕਰੋਨਾ ਵਾਇਰਸ ਦੇ ਕਾਰਨ ਦੁਨੀਆ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਨਵੀਂ ਦਿੱਲੀ: ਕਰੋਨਾ ਵਾਇਰਸ ਦੇ ਕਾਰਨ ਦੁਨੀਆ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਹਰ ਪਾਸੇ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵਿਚ ਵਾਧਾ ਦੇਖਿਆ ਜਾ ਰਿਹਾ ਹੈ। ਆਮ ਲੋਕਾਂ ਤੋਂ ਖ਼ਾਸ ਲੋਕਾਂ ਤੱਕ ਵੀ ਕੋਰੋਨਾ ਦਾ ਪ੍ਰਭਾਵ ਫੈਲ ਰਿਹਾ ਹੈ। ਇਸੇ ਦੌਰਾਨ ਸਪੇਨ ਦੇ ਪ੍ਰਧਾਨ ਮੰਤਰੀ ਦੀ ਪਤਨੀ ਵੀ ਕੋਰੋਨਾ ਵਾਇਰਸ ਨਾਲ ਪੀੜਤ ਪਾਈ ਗਈ।
Photo
ਸਪੇਨ ਦੇ ਪ੍ਰਧਾਨ ਮੰਤਰੀ ਪੇਡਰੋ ਸਾਂਚੇਦ ਦੀ ਪਤਨੀ ਬੇਗੋਨਾ ਗੋਮੇਜ ਵਿਚ ਵੀ ਕੋਰੋਨਾ ਵਾਇਰਸ ਪਾਜ਼ੀਟਿਵ ਪਾਇਆ ਗਿਆ ਹੈ। ਸਪੇਨ ਦੇ ਪ੍ਰਧਾਨ ਮੰਤਰੀ ਦਫ਼ਤਰ ਨੇ ਇਸ ਗੱਲ ਦੀ ਪੁਸ਼ਟੀ ਵੀ ਕੀਤੀ ਹੈ। ਉੱਥੇ ਹੀ ਸੂਤਰਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਅਤੇ ਉਹਨਾਂ ਦੀ ਪਤਨੀ ਦੀ ਹਾਲਤ ਸਥਿਰ ਹੈ। ਇਸ ਤੋਂ ਪਹਿਲਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਸੋਫੀ ਟਰੂਡੋ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ ਆਈ ਹੈ।
Photo
ਇਸ ਤੋਂ ਬਾਅਦ ਜਸਟਿਨ ਟਰੂਡੋ ਨੂੰ ਸੈਲਫ ਆਈਸੋਲੇਸ਼ਨ ਵਿਚ ਰੱਖਿਆ ਗਿਆ ਹੈ। ਕੈਨੇਡੀਅਨ ਪੀਐਮ ਹੁਣ 14 ਦਿਨ ਤੱਕ ਘਰ ਵਿਚ ਹੀ ਰਹਿਣਗੇ ਅਤੇ ਡਾਕਟਰਾਂ ਦੀ ਨਿਗਰਾਨੀ ਵਿਚ ਹੀ ਕੰਮ ਕਰਨਗੇ। ਉੱਥੇ ਹੀ ਸੋਫੀ ਟਰੂਡੋ ਨੂੰ 14 ਦਿਨ ਤੱਕ ਆਈਸੋਲੇਸ਼ਨ ਵਿਚ ਰੱਖਿਆ ਜਾਵੇਗਾ ਅਤੇ ਉਹਨਾਂ ਦਾ ਇਲਾਜ ਜਾਰੀ ਰਹੇਗਾ।
Photo
ਇਸ ਤੋਂ ਇਲਾਵਾ ਸਪੇਨ ਵਿਚ ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦੇ ਹੋਏ ਐਮਰਜੈਂਸੀ ਐਲਾਨ ਕਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਪੇਡਰੋ ਨੇ ਸ਼ੁੱਕਰਵਾਰ ਨੂੰ ਇਸ ਦਾ ਐਲਾਨ ਕੀਤਾ। ਇਸ ਤੋਂ ਬਾਅਦ ਬਿਮਾਰੀ ਤੋਂ ਨਿਪਟਣ ਲਈ ਤਿਆਰੀਆਂ ਜਾਰੀ ਹਨ।
Photo
ਇਸ ਤੋਂ ਇਲਾਵਾ ਪੂਰੇ ਦੇਸ਼ ਵਿਚ ਸਕੂਲ ਬੰਦ ਕਰ ਦਿੱਤੇ ਗਏ ਹਨ। ਸਿਨੇਮਾ ਹਾਲ, ਥਿਏਟਰ, ਖੇਡ ਦੇ ਮੈਦਾਨ ਹੌਲੀ-ਹੌਲੀ ਬੰਦ ਹੋ ਰਹੇ ਹਨ। ਦੱਸ ਦਈਏ ਕਿ ਕਈ ਦੇਸ਼ ਕੋਰੋਨਾ ਵਾਇਰਸ ਦੀ ਚਪੇਟ ਵਿਚ ਹਨ। ਇਹਨਾਂ ਦੇਸ਼ਾਂ ਵਿਚ ਫਰਾਂਸ, ਜਰਮਨੀ, ਇਟਲੀ ਅਤੇ ਸਪੇਨ ਸ਼ਾਮਲ ਹੈ। ਇਟਲੀ ਵਿਚ ਕੋਰੋਨਾ ਵਾਇਰਸ ਮਹਾਮਾਰੀ ਦਾ ਰੂਪ ਲੈ ਚੁੱਕਾ ਹੈ।