
ਪਾਕਿਸਤਾਨ ਦੇ ਸ਼ਹਿਰ ਕਰਾਚੀ ’ਚ ਇਕ ਬੰਬ ਧਮਾਕਾ ਹੋਣ ਦੀ ਖ਼ਬਰ...
ਕਰਾਚੀ: ਪਾਕਿਸਤਾਨ ਦੇ ਸ਼ਹਿਰ ਕਰਾਚੀ ’ਚ ਇਕ ਬੰਬ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਧਮਾਕੇ ਵਿਚ ਅਰਧ ਸੈਨਿਕ ਬਲ ਦੇ ਇਕ ਜਵਾਨ ਦੀ ਮੌਤ ਹੋ ਗਈ ਅਤੇ 10 ਜਵਾਨ ਜ਼ਖਮੀ ਹੋ ਗਏ। ਇਸ ਧਮਾਕੇ ਦੀ ਜਿੰਮੇਵਾਰੀ ਪਾਕਿਸਤਾਨ ਦੇ ਪਾਬੰਦੀਸ਼ੁਦਾ ਸੰਗਠਨ ਬਲੋਚ ਲਿਬਰੇਸ਼ਨ ਆਰਮੀ ਨੇ ਲਈ ਹੈ।
Pakistan
ਹਮਲਾ ਕਰਾਚੀ ਦੇ ਭੀੜ-ਭੜੱਕੇ ਵਾਲੇ ਇਲਾਕੇ ਓਰੰਗੀ ’ਚ ਇਕ ਮੋਟਰਸਾਈਕਲ ’ਤੇ ਬੰਬ ਲਗਾ ਕੇ ਕੀਤਾ ਗਿਆ। ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਰੇਂਜਰਜ਼ ਦਾ ਇਕ ਵਾਹਨ ਇਸ ਮੋਟਰਸਾਈਕਲ ਕੋਲੋਂ ਚੋਂ ਲੰਘ ਰਿਹਾ ਸੀ।