ਬ੍ਰਿਟੇਨ ਨੇ ਅਜਿਹਾ ਅਮਰੀਕਾ ਅਤੇ ਯੂਰਪੀ ਸੰਘ ਵੱਲੋਂ ਚੁੱਕੇ ਗਏ ਕਦਮਾਂ ਦੇ ਮੱਦੇਨਜ਼ਰ ਕੀਤਾ ਹੈ।
ਨਵੀਂ ਦਿੱਲੀ: ਬ੍ਰਿਟੇਨ ਦੀ ਸਰਕਾਰ ਨੇ ਚੀਨੀ ਸ਼ਾਰਟ ਰੀਲ ਐਪ ਟਿਕਟੋਕ 'ਤੇ ਪਾਬੰਦੀ ਲਗਾ ਦਿੱਤੀ ਹੈ। ਬ੍ਰਿਟੇਨ ਨੇ ਅਜਿਹਾ ਅਮਰੀਕਾ ਅਤੇ ਯੂਰਪੀ ਸੰਘ ਵੱਲੋਂ ਚੁੱਕੇ ਗਏ ਕਦਮਾਂ ਦੇ ਮੱਦੇਨਜ਼ਰ ਕੀਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਚੀਨ ਟਿਕਟੋਕ ਐਪ ਰਾਹੀਂ ਯੂਕੇ ਸਰਕਾਰ ਦੀ ਜਾਸੂਸੀ ਕਰ ਰਿਹਾ ਸੀ। ਇਸ ਤੋਂ ਪਹਿਲਾਂ ਭਾਰਤ, ਅਮਰੀਕਾ ਅਤੇ ਯੂਰਪੀਅਨ ਯੂਨੀਅਨ ਸਮੇਤ ਕਈ ਦੇਸ਼ ਇਸ ਚੀਨੀ ਐਪ 'ਤੇ ਪਾਬੰਦੀ ਲਗਾ ਚੁੱਕੇ ਹਨ। ਸਾਲ 2020 'ਚ ਗਲਵਾਨ ਹਿੰਸਾ ਤੋਂ ਬਾਅਦ ਭਾਰਤ ਨੇ ਕਈ ਚੀਨੀ ਐਪਸ 'ਤੇ ਪਾਬੰਦੀ ਲਗਾ ਦਿੱਤੀ ਸੀ। ਇਨ੍ਹਾਂ ਵਿੱਚੋਂ ਟਿਕਟੋਕ ਐਪ ਪ੍ਰਮੁੱਖ ਸੀ। ਲੋਕ Tiktok 'ਤੇ ਛੋਟੀਆਂ ਰੀਲਾਂ ਬਣਾਉਂਦੇ ਹਨ ਅਤੇ ਇਸ ਰਾਹੀਂ ਕਮਾਈ ਵੀ ਕਰਦੇ ਹਨ।