Lok Sabha Elections 2024: 90 ਕਰੋੜ ਵੋਟਰ ਪਾਉਣਗੇ ਵੋਟਾਂ, 46 ਦਿਨਾਂ ਵਿਚ 7 ਪੜਾਅ 'ਚ ਵੋਟਿੰਗ

By : BALJINDERK

Published : Mar 16, 2024, 6:27 pm IST
Updated : Mar 16, 2024, 7:34 pm IST
SHARE ARTICLE
Lok Sabha Elections 2024
Lok Sabha Elections 2024

Lok Sabha Elections 2024: ਲੋਕ ਸਭਾ ਚੋਣਾਂ 19 ਅਪ੍ਰੈਲ ਤੋਂ 1 ਜੂਨ ਦਰਮਿਆਨ 7 ਪੜਾਵਾਂ ’ਚ ਹੋਣਗੀਆਂ, ਨਤੀਜੇ 4 ਜੂਨ ਨੂੰ ਆਉਣਗੇ

Lok Sabha Elections 2024: ਨਵੀਂ ਦਿੱਲੀ, 15 ਮਾਰਚ (ਭਾਸ਼ਾ) ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਲੋਕ ਸਭਾ ਚੋਣਾਂ 2024 ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ। ਇਸ ਵਾਰ ਚੋਣਾਂ 19 ਅਪ੍ਰੈਲ ਤੋਂ 1 ਜੂਨ ਦਰਮਿਆਨ 7 ਪੜਾਵਾਂ ’ਚ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਇੱਥੇ ਪ੍ਰੈਸ ਕਾਨਫ਼ਰੰਸ ਦੌਰਾਨ ਦੱਸਿਆ ਕਿ 18ਵੀਂ ਲੋਕ ਸਭਾ ਦੇ ਗਠਨ ਲਈ ਚੋਣ ਪ੍ਰੋਗਰਾਮ ਦੇ ਐਲਾਨ ਨਾਲ ਦੇਸ਼ ਵਿੱਚ ਤੁਰੰਤ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।

ਇਹ ਵੀ ਪੜੋ:Air India News : ਏਅਰ ਇੰਡੀਆ ਨੇ 180 ਤੋਂ ਵੱਧ ਗੈਰ-ਉਡਾਣ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਿਆ

ਇਸ ਦੇ ਨਾਲ ਹੀ ਸਰਕਾਰ ਕੋਈ ਵੀ ਨੀਤੀਗਤ ਫੈਸਲਾ ਨਹੀਂ ਲੈ ਸਕੇਗੀ ਜੋ ਵੋਟਰਾਂ ਦੇ ਫੈਸਲੇ ਨੂੰ ਪ੍ਰਭਾਵਿਤ ਕਰ ਸਕੇ। ਕੁਮਾਰ ਨੇ ਕਿਹਾ ਕਿ ਲੋਕ ਸਭਾ ਚੋਣਾਂ 2024 ਲਈ ਕੁੱਲ 97 ਕਰੋੜ ਰਜਿਸਟਰਡ ਵੋਟਰ ਹਨ। ਇਨ੍ਹਾਂ ਵਿੱਚ 49.7 ਕਰੋੜ ਪੁਰਸ਼, 47.1 ਕਰੋੜ ਔਰਤਾਂ ਅਤੇ 48 ਹਜ਼ਾਰ ਟਰਾਂਸਜੈਂਡਰ ਸ਼ਾਮਲ ਹਨ। 2019 ਦੀਆਂ ਚੋਣਾਂ ਵਿੱਚ ਕੁੱਲ ਵੋਟਰਾਂ ਦੀ ਗਿਣਤੀ 90 ਕਰੋੜ ਸੀ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਦੀ ਗਿਣਤੀ 1.8 ਕਰੋੜ ਹੈ ਅਤੇ ਵੋਟਰ ਸੂਚੀ ਵਿੱਚ 85 ਸਾਲ ਤੋਂ ਵੱਧ ਉਮਰ ਦੇ 82 ਲੱਖ ਅਤੇ 100 ਸਾਲ ਤੋਂ ਵੱਧ ਉਮਰ ਦੇ 2.18 ਲੱਖ ਵੋਟਰ ਸ਼ਾਮਲ ਹਨ। ਕੁਮਾਰ ਨੇ ਕਿਹਾ ਕਿ ਦੇਸ਼ ਭਰ ਵਿੱਚ ਵੋਟਰ ਲਿੰਗ ਅਨੁਪਾਤ 948 ਹੈ ਅਤੇ 12 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪੁਰਸ਼ ਵੋਟਰਾਂ ਨਾਲੋਂ ਮਹਿਲਾ ਵੋਟਰਾਂ ਦੀ ਗਿਣਤੀ ਵੱਧ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ 10.5 ਲੱਖ ਤੋਂ ਵੱਧ ਪੋਲਿੰਗ ਸਟੇਸ਼ਨ ਹੋਣਗੇ ਅਤੇ 55 ਲੱਖ ਇਲੈਕਟਰਾਨਿਕ ਵੋਟਿੰਗ ਮਸ਼ੀਨਾਂ (EVM) ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਮਿਸ਼ਨ ਹਿੰਸਾ ਮੁਕਤ ਚੋਣਾਂ ਕਰਵਾਉਣ ਲਈ ਵਚਨਬੱਧ ਹੈ।

ਇਹ ਵੀ ਪੜੋ:Rajasthan Fire News : ਅਨੂਪਗੜ੍ਹ ’ਚ ਕਪਾਹ ਫੈਕਟਰੀ ਦੇ ਗੋਦਾਮ ’ਚ ਲੱਗੀ ਭਿਆਨਕ ਅੱਗ 

ਲੋਕ ਸਭਾ ਚੋਣਾਂ ਦਾ ਐਲਾਨ ਕਰਨ ਲਈ ਆਯੋਜਿਤ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕੁਮਾਰ ਨੇ ਕਿਹਾ ਕਿ ਚੋਣ ਅਧਿਕਾਰੀ ਦੇਸ਼ ਭਰ ’ਚ 10.5 ਲੱਖ ਪੋਲਿੰਗ ਸਟੇਸ਼ਨ ਸਥਾਪਤ ਕਰਨ ਦੀ ਤਿਆਰੀ ਕਰ ਰਹੇ ਹਨ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਨਾਲ ਦੋ ਨਵੇਂ ਚੋਣ ਕਮਿਸ਼ਨਰਾਂ ਗਿਆਨੇਸ਼ ਕੁਮਾਰ ਅਤੇ ਸੁਖਬੀਰ ਸਿੰਘ ਸੰਧੂ ਨੇ ਕਿਹਾ ਕਿ ਅਸੀਂ ਪੂਰੀ ਤਰ੍ਹਾਂ ਤਿਆਰ ਹਾਂ ਅਤੇ ਮੈਂ ਵੋਟਰਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਸਿਆਹੀ (ਵੋਟਿੰਗ ਸਿਆਹੀ) ਲਗਵਾਉਣ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਇੱਕ ਇਤਿਹਾਸਕ ਮੌਕਾ ਹੈ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਰਾਸ਼ਟਰੀ ਚੋਣਾਂ ਇਸ ਤਰੀਕੇ ਨਾਲ ਕਰਵਾਉਣ ਦਾ ਵਾਅਦਾ ਕਰਦਾ ਹੈ ਕਿ ਵਿਸ਼ਵ ਪੱਧਰ ’ਤੇ ਭਾਰਤ ਦਾ ਮਾਣ ਵਧੇ। ਕੁਮਾਰ ਨੇ ਕਿਹਾ ਕਿ ਸਾਰੇ ਸੂਬਿਆਂ ’ਚ ਮੁਲਾਂਕਣ ਤੋਂ ਬਾਅਦ, ਸਾਨੂੰ ਇੱਕ ਯਾਦਗਾਰੀ ਸੁਤੰਤਰ ਅਤੇ ਨਿਰਪੱਖ ਚੋਣ ਯਕੀਨੀ ਬਣਾਉਣ ਦਾ ਭਰੋਸਾ ਹੈ। ਕੁਮਾਰ ਨੇ ਕਿਹਾ ਕਿ ਕਮਿਸ਼ਨ ਨੇ 17 ਲੋਕ ਸਭਾ, 16 ਰਾਸ਼ਟਰਪਤੀ ਚੋਣਾਂ ਅਤੇ 400 ਤੋਂ ਵੱਧ ਵਿਧਾਨ ਸਭਾ ਚੋਣਾਂ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ 11 ਸੂਬਿਆਂ ਵਿੱਚ ਚੋਣਾਂ ਸ਼ਾਂਤੀਪੂਰਨ ਅਤੇ ਹਿੰਸਾ ਰਹਿਤ ਹੋਈਆਂ ਅਤੇ ਲਗਭਗ ਇੱਕ ਵੀ ਸੀਟ ’ਤੇ ਮੁੜ ਚੋਣ ਨਹੀਂ ਹੋਈ। 

ਇਹ ਵੀ ਪੜੋ:Amritsar News : ਸੇਵਾਮੁਕਤ ਫੌਜੀ ਦੇ ਮਾਰੀ ਗੋਲ਼ੀ, ਇਲਾਜ ਦੌਰਾਨ ਤੋੜਿਆ ਦਮ 


2019 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ 7 ਪੜਾਵਾਂ ਵਿੱਚ ਵੋਟਿੰਗ ਹੋਈ ਸੀ। ਇਸ ਚੋਣ ਵਿੱਚ ਕੁੱਲ 91.2 ਕਰੋੜ ਯੋਗ ਵੋਟਰ ਸਨ, ਜਿਨ੍ਹਾਂ ਵਿੱਚੋਂ ਲਗਭਗ 43.8 ਕਰੋੜ ਮਹਿਲਾ ਵੋਟਰ ਅਤੇ ਲਗਭਗ 47.3 ਕਰੋੜ ਪੁਰਸ਼ ਵੋਟਰ ਸਨ। ਕੁੱਲ 61.5 ਕਰੋੜ ਵੋਟਾਂ ਪਈਆਂ ਅਤੇ ਮਤਦਾਨ 67.4 ਫੀਸਦੀ ਰਿਹਾ। ਸਾਲ 2019 ਦੇ ਚੋਣ ਨਤੀਜਿਆਂ ਵਿੱਚ, ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 303, ਕਾਂਗਰਸ ਨੂੰ 52, ਤ੍ਰਿਣਮੂਲ ਕਾਂਗਰਸ ਨੇ 22, ਬਹੁਜਨ ਸਮਾਜ ਪਾਰਟੀ (ਬਸਪਾ) ਨੇ 10, ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਨੇ ਪੰਜ, ਮਾਕਪਾ ਨੇ ਤਿੰਨ ਅਤੇ ਭਾਰਤੀ ਕਮਿਊਨਿਟੀ ਪਾਰਟੀ (ਭਾਕਪਾ) ਨੇ ਦੋ ਸੀਟਾਂ ਜਿੱਤੀਆਂ ਸੀ। 

ਇਹ ਵੀ ਪੜੋ:Pakistan News : ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਪਾਕਿਸਤਾਨ ’ਚ ਵਿਸਾਖੀ ਦਾ ਤਿਉਹਾਰ ਮਨਾਉਣ ਦੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

 (For more news apart from Election Commission has announced the dates for Lok Sabha Elections 2024 News in Punjabi, stay tuned to Rozana Spokesman)

 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement