Justin Trudeau News: ਹਰ ਰੋਜ਼ ਅਸਤੀਫਾ ਦੇਣ ਦਾ ਖਿਆਲ ਆਉਂਦਾ ਹੈ, ਕੰਮ ਬਹੁਤ ਔਖਾ ਲੱਗਦਾ-ਜਸਟਿਨ ਟਰੂਡੋ
Published : Mar 16, 2024, 10:05 am IST
Updated : Mar 16, 2024, 10:05 am IST
SHARE ARTICLE
Think about quitting politics everyday Justin Trudeau news
Think about quitting politics everyday Justin Trudeau news

Justin Trudeau News: ਪਿਛਲੇ ਸਾਲ ਆਪਣੀ ਪਤਨੀ ਸੋਫੀ ਗ੍ਰੈਗੁਆਇਰ ਤੋਂ ਵੱਖ ਹੋਏ ਸਨ ਟਰੂਡੋ

Think about quitting politics everyday Justin Trudeau news :ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੀ ਨੌਕਰੀ ਨੂੰ ਔਖਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਹ ਹਰ ਰੋਜ਼ ਅਸਤੀਫ਼ਾ ਦੇਣ ਬਾਰੇ ਸੋਚਦੇ ਹਨ। ਇਕ ਇੰਟਰਵਿਊ 'ਚ ਉਨ੍ਹਾਂ ਕਿਹਾ ਕਿ ਮੈਂ ਹਰ ਰੋਜ਼ ਸਿਆਸਤ ਛੱਡਣ ਬਾਰੇ ਸੋਚਦਾ ਹਾਂ। ਅਸਤੀਫਾ ਦੇਣ ਦਾ ਖਿਆਲ ਹਰ ਰੋਜ਼ ਆਉਂਦਾ ਹੈ। ਇਹ ਇੱਕ ਪਾਗਲਪਨ ਹੈ, ਜੋ ਮੈਂ ਕਰ ਰਿਹਾ ਹਾਂ। ਰਾਜਨੀਤੀ ਵਿਚ ਨਿਜੀ ਕੁਰਬਾਨੀ ਦੇਣੀ ਪੈਂਦੀ ਹੈ।। ਟਰੂਡੋ ਅਗਸਤ 2023 ਵਿੱਚ ਆਪਣੀ ਪਤਨੀ ਸੋਫੀ ਤੋਂ ਵੱਖ ਹੋਏ ਸਨ। ਵਿਆਹ ਦੇ 18 ਸਾਲ ਬਾਅਦ ਦੋਹਾਂ ਨੇ ਵੱਖ ਹੋਣ ਦਾ ਫੈਸਲਾ ਕੀਤਾ ਸੀ। ਦੋਵਾਂ ਦੇ 3 ਬੱਚੇ ਹਨ।

ਇਹ ਵੀ ਪੜ੍ਹੋ: Punjabi died in Malaysia: ਮਲੇਸ਼ੀਆ ’ਚ ਪੰਜਾਬੀ ਦੀ ਭੇਤਭਰੀ ਹਾਲਤ ਵਿਚ ਹੋਈ ਮੌਤ

ਜਸਟਿਨ ਟਰੂਡੋ ਨਵੰਬਰ 2015 ਵਿਚ ਕੈਨੇਡਾ ਦੇ 23ਵੇਂ ਪ੍ਰਧਾਨ ਮੰਤਰੀ ਬਣੇ। ਉਹ ਅਪ੍ਰੈਲ 2013 ਤੋਂ ਲਿਬਰਲ ਪਾਰਟੀ ਦੇ ਨੇਤਾ ਹਨ। ਕੈਨੇਡਾ ਵਿੱਚ ਅਕਤੂਬਰ 2025 ਵਿੱਚ ਆਮ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਉੱਥੇ ਪ੍ਰਧਾਨ ਮੰਤਰੀ ਦੇ ਚਿਹਰੇ ਦਾ ਸਰਵੇਖਣ ਕੀਤਾ ਜਾ ਰਿਹਾ ਹੈ। ਇਨ੍ਹਾਂ ਸਰਵੇਖਣਾਂ 'ਚ ਟਰੂਡੋ ਕਾਫੀ ਪਿੱਛੇ ਨਜ਼ਰ ਆ ਰਹੇ ਹਨ। ਉਸ ਦੀ ਲੋਕਪ੍ਰਿਅਤਾ ਘਟਦੀ ਨਜ਼ਰ ਆ ਰਹੀ ਹੈ। ਸਰਵੇਖਣ ਮੁਤਾਬਕ ਉਨ੍ਹਾਂ ਦੀ ਲਿਬਰਲ ਪਾਰਟੀ ਵੀ ਕੰਜ਼ਰਵੇਟਿਵ ਪਾਰਟੀ ਤੋਂ ਪਛੜ ਰਹੀ ਹੈ।

ਇਹ ਵੀ ਪੜ੍ਹੋ: Lok Sabha Elections Date News: ਖ਼ਤਮ ਹੋਇਆ ਇੰਤਜ਼ਾਰ, ਅੱਜ ਹੋਵੇਗਾ ਲੋਕ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ 

ਇਸ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਸਿਆਸਤ ਛੱਡਣ ਦਾ ਜ਼ਿਕਰ ਕੀਤਾ। ਹਾਲਾਂਕਿ ਉਨ੍ਹਾਂ ਕਿਹਾ ਕਿ ਉਹ ਅਗਲੀਆਂ ਚੋਣਾਂ ਤੱਕ ਅਸਤੀਫਾ ਨਹੀਂ ਦੇਣਗੇ। ਉਨ੍ਹਾਂ ਕਿਹਾ- ਮੈਂ ਮਸ਼ਹੂਰ ਹੋਣ ਲਈ ਰਾਜਨੀਤੀ ਵਿੱਚ ਨਹੀਂ ਆਇਆ ਅਤੇ ਨਾ ਹੀ ਮੇਰੇ ਕੋਲ ਰਾਜਨੀਤੀ ਵਿਚ ਆਉਣ ਦਾ ਕੋਈ ਨਿੱਜੀ ਕਾਰਨ ਸੀ। ਮੈਂ ਸਿਰਫ ਲੋਕਾਂ ਦੀ ਸੇਵਾ ਕਰਨ ਲਈ ਸਿਆਸਤਦਾਨ ਬਣਿਆ ਹਾਂ ਅਤੇ ਮੈਨੂੰ ਪਤਾ ਹੈ ਕਿ ਮੈਂ ਅਜਿਹਾ ਕਰ ਰਿਹਾ ਹਾਂ।

ਟਰੂਡੋ ਕੈਨੇਡਾ ਦੇ ਦੂਜੇ ਪ੍ਰਧਾਨ ਮੰਤਰੀ ਹਨ ਜੋ ਪ੍ਰਧਾਨ ਮੰਤਰੀ ਦੇ ਅਹੁਦੇ 'ਤੇ ਰਹਿੰਦੇ ਹੋਏ ਆਪਣੀ ਪਤਨੀ ਤੋਂ ਵੱਖ ਹੋਏ ਹਨ। ਉਨ੍ਹਾਂ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਪੀਅਰੇ ਟਰੂਡੋ 1979 ਵਿੱਚ ਆਪਣੀ ਪਤਨੀ ਮਾਰਗਰੇਟ ਤੋਂ ਵੱਖ ਹੋ ਗਏ ਸਨ ਅਤੇ 1984 ਵਿੱਚ ਉਨ੍ਹਾਂ ਦਾ ਤਲਾਕ ਹੋ ਗਿਆ ਸੀ। ਜਸਟਿਨ ਅਤੇ ਸੋਫੀ ਦਾ ਵਿਆਹ ਮਈ 2005 ਵਿੱਚ ਹੋਇਆ ਸੀ। ਜਸਟਿਨ ਟਰੂਡੋ ਪਰਿਵਾਰ ਦੀ ਮਹੱਤਤਾ ਬਾਰੇ ਕਈ ਵਾਰ ਜਨਤਕ ਤੌਰ 'ਤੇ ਬੋਲ ਚੁੱਕੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

2020 ਵਿੱਚ ਆਪਣੇ ਵਿਆਹ ਦੀ ਵਰ੍ਹੇਗੰਢ 'ਤੇ, ਪੀਐਮ ਟਰੂਡੋ ਨੇ ਕਿਹਾ ਸੀ ਕਿ ਉਨ੍ਹਾਂ ਦੀ ਪਤਨੀ ਉਨ੍ਹਾਂ ਦੀ ਸਭ ਤੋਂ ਵੱਡੀ ਸਮਰਥੱਕ, ਸਭ ਤੋਂ ਵਧੀਆ ਦੋਸਤ ਅਤੇ ਇੱਕ ਵਧੀਆ ਸਾਥੀ ਰਹੀ ਹੈ। 

(For more news apart from 'Think about quitting politics everyday Justin Trudeau news' stay tuned to Rozana Spokesman

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement