America News: ਹਮਾਸ ਸਮਰਥਕ ਹੋਣ ਦਾ ਦੋਸ਼ ਲਾ ਕੇ ਕੋਲੰਬੀਆ ’ਵਰਸਿਟੀ ਨੇ ਭਾਰਤੀ ਵਿਦਿਆਰਥਣ ਦਾ ਵੀਜ਼ਾ ਕੀਤਾ ਰੱਦ
Published : Mar 16, 2025, 8:26 am IST
Updated : Mar 16, 2025, 8:26 am IST
SHARE ARTICLE
Columbia University cancels visa of Indian student, accusing her of being a Hamas supporter
Columbia University cancels visa of Indian student, accusing her of being a Hamas supporter

ਖ਼ੁਦ ਹੀ ਭਾਰਤ ਵਾਪਸ ਪਰਤੀ

 

America News:ਅਮਰੀਕਾ ਦੀ ਕੋਲੰਬੀਆ ਯੂਨੀਵਰਸਿਟੀ ਵਿੱਚ ਪੜ੍ਹ ਰਹੀ ਭਾਰਤੀ ਵਿਦਿਆਰਥਣ ਰੰਜਨੀ ਸ਼੍ਰੀਨਿਵਾਸਨ ਦਾ ਵੀਜ਼ਾ ਰੱਦ ਕਰ ਦਿੱਤਾ ਗਿਆ ਹੈ। ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ (DHS) ਨੇ ਦੋਸ਼ ਲਗਾਇਆ ਹੈ ਕਿ ਸ਼੍ਰੀਨਿਵਾਸਨ 'ਹਿੰਸਾ-ਅਤਿਵਾਦ ਨੂੰ ਉਤਸ਼ਾਹਿਤ ਕਰਨ' ਅਤੇ ਹਮਾਸ ਦਾ ਸਮਰਥਨ ਕਰਨ ਵਾਲੀਆਂ ਗਤੀਵਿਧੀਆਂ ਵਿੱਚ ਸ਼ਾਮਲ ਸੀ। ਰੰਜਨੀ ਆਪਣਾ ਵੀਜ਼ਾ ਰੱਦ ਹੋਣ ਤੋਂ ਬਾਅਦ ਅਮਰੀਕਾ ਛੱਡ ਕੇ ਭਾਰਤ ਵਾਪਸ ਆ ਗੀ ਹੈ।

ਡੀਐਚਐਸ ਦੇ ਅਨੁਸਾਰ, ਰੰਜਨੀ ਨੂੰ ਸ਼ਹਿਰੀ ਯੋਜਨਾਬੰਦੀ ਵਿੱਚ ਪੀਐਚਡੀ ਕਰਨ ਲਈ ਐਫ-1 ਵਿਦਿਆਰਥੀ ਵੀਜ਼ੇ 'ਤੇ ਕੋਲੰਬੀਆ ਯੂਨੀਵਰਸਿਟੀ ਵਿੱਚ ਦਾਖ਼ਲਾ ਮਿਲਿਆ ਸੀ। ਅਮਰੀਕੀ ਵਿਦੇਸ਼ ਵਿਭਾਗ ਨੇ 5 ਮਾਰਚ ਨੂੰ ਉਸ ਦਾ ਵੀਜ਼ਾ ਰੱਦ ਕਰ ਦਿੱਤਾ। ਇਸ ਤੋਂ ਬਾਅਦ ਰੰਜਨੀ ਨੇ 11 ਮਾਰਚ ਨੂੰ ਅਮਰੀਕਾ ਛੱਡ ਦਿੱਤਾ।

ਡੀਐਚਐਸ ਸਕੱਤਰ ਕ੍ਰਿਸਟੀ ਨੋਏਮ ਨੇ ਕਿਹਾ ਕਿ ਜੇਕਰ ਕੋਈ ਹਿੰਸਾ ਅਤੇ ਅਤਿਵਾਦ ਦਾ ਸਮਰਥਨ ਕਰਦਾ ਹੈ, ਤਾਂ ਉਸ ਨੂੰ ਇਸ ਦੇਸ਼ ਵਿੱਚ ਰਹਿਣ ਦੀ ਇਜਾਜ਼ਤ ਨਹੀਂ ਹੋਣੀ ਚਾਹੀਦੀ।

ਪਿਛਲੇ ਹਫ਼ਤੇ, ਟਰੰਪ ਪ੍ਰਸ਼ਾਸਨ ਨੇ ਕੋਲੰਬੀਆ ਯੂਨੀਵਰਸਿਟੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਅਤੇ 400 ਮਿਲੀਅਨ ਅਮਰੀਕੀ ਡਾਲਰ (ਲਗਭਗ 33 ਅਰਬ ਰੁਪਏ) ਦੀ ਗ੍ਰਾਂਟ ਰੱਦ ਕਰ ਦਿੱਤੀ। ਪ੍ਰਸ਼ਾਸਨ ਨੇ ਯੂਨੀਵਰਸਿਟੀ 'ਤੇ ਯਹੂਦੀ ਵਿਦਿਆਰਥੀਆਂ ਨੂੰ ਪਰੇਸ਼ਾਨ ਕਰਨ ਤੋਂ ਰੋਕਣ ਵਿੱਚ ਅਸਫਲ ਰਹਿਣ ਦਾ ਦੋਸ਼ ਲਗਾਇਆ ਹੈ।

ਇਹ ਕਾਰਵਾਈ ਅਮਰੀਕੀ ਸਿੱਖਿਆ ਵਿਭਾਗ, ਸਿਹਤ ਅਤੇ ਮਨੁੱਖੀ ਸੇਵਾਵਾਂ ਵਿਭਾਗ, ਨਿਆਂ ਵਿਭਾਗ, ਅਤੇ ਜਨਰਲ ਸੇਵਾਵਾਂ ਪ੍ਰਸ਼ਾਸਨ ਦੀ ਯਹੂਦੀ ਵਿਰੋਧੀ ਲੜਾਈ ਲਈ ਸਾਂਝੀ ਟਾਸਕ ਫੋਰਸ ਦੁਆਰਾ ਕੀਤੀ ਗਈ ਸੀ।

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਧਮਕੀ ਦਿੱਤੀ ਹੈ ਕਿ ਉਹ ਉਨ੍ਹਾਂ ਯੂਨੀਵਰਸਿਟੀਆਂ ਨੂੰ ਸੰਘੀ ਗ੍ਰਾਂਟਾਂ ਵਿੱਚ ਕਟੌਤੀ ਕਰ ਦੇਣਗੇ ਜੋ ਯਹੂਦੀ ਵਿਦਿਆਰਥੀਆਂ ਦੀ ਰੱਖਿਆ ਕਰਨ ਅਤੇ ਵਿਰੋਧ ਪ੍ਰਦਰਸ਼ਨਾਂ ਦੀ ਆਗਿਆ ਦੇਣ ਵਿੱਚ ਅਸਫਲ ਰਹਿੰਦੀਆਂ ਹਨ।

ਕੋਲੰਬੀਆ ਯੂਨੀਵਰਸਿਟੀ ਜੁਡੀਸ਼ੀਅਲ ਬੋਰਡ ਨੇ ਗਾਜ਼ਾ ਵਿਰੋਧ ਪ੍ਰਦਰਸ਼ਨਾਂ ਦੌਰਾਨ ਹੈਮਿਲਟਨ ਹਾਲ 'ਤੇ ਕਬਜ਼ੇ ਵਿੱਚ ਸ਼ਾਮਲ ਵਿਦਿਆਰਥੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ।

SHARE ARTICLE

ਏਜੰਸੀ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement