Covid 19:ਅਮਰੀਕੀ ਰਾਸ਼ਟਰਪਤੀ ਅਤੇ ਸੀਨੇਟ ਵਿਚਾਲੇ ਵਧੇ ਵਿਵਾਦ,ਗੁੱਸੇ ਵਿੱਚ ਟਰੰਪ ਨੇ ਦਿੱਤੀ ਧਮਕੀ 
Published : Apr 16, 2020, 10:35 am IST
Updated : Apr 16, 2020, 11:25 am IST
SHARE ARTICLE
file photo
file photo

ਇਕ ਪਾਸੇ, ਕੋਰੋਨਾਵਾਇਰਸ  ਨੇ ਅਮਰੀਕਾ ਵਿਚ ਤਬਾਹੀ ਮਚਾ ਦਿੱਤੀ ਹੈ।

ਵਾਸ਼ਿੰਗਟਨ: ਇਕ ਪਾਸੇ, ਕੋਰੋਨਾਵਾਇਰਸ  ਨੇ ਅਮਰੀਕਾ ਵਿਚ ਤਬਾਹੀ ਮਚਾ ਦਿੱਤੀ ਹੈ। ਦੂਜੇ ਪਾਸੇ, ਅਮਰੀਕੀ ਸੀਨੇਟ ਅਤੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਤਣਾਅ ਵਧ ਗਿਆ ਹੈ। ਟਰੰਪ ਨੇ ਬੁੱਧਵਾਰ ਨੂੰ ਧਮਕੀ ਦਿੱਤੀ ਕਿ ਜੇ ਸੀਨੇਟ  ਵਿੱਚ ਖਾਲੀ ਸੀਟਾਂ ਲਈ ਉਮੀਦਵਾਰਾਂ ਦੀ ਭਰਤੀ ਨੂੰ ਮਨਜ਼ੂਰੀ ਨਾ ਦਿੱਤੀ ਗਈ ਤਾਂ ਇਹ ਪ੍ਰਸ਼ਾਸਨ ਦੇ ਨਿਰਵਿਘਨ ਕੰਮਕਾਜ ਵਿੱਚ ਰੁਕਾਵਟ ਬਣ ਸਕਦੀ ਹੈ।

file photofile photo

ਦਰਅਸਲ ਸੈਨੇਟ ਕੁਝ ਪ੍ਰਸ਼ਾਸ਼ਕੀ ਅਧਿਕਾਰੀਆਂ ਦੀ ਭਰਤੀ ਲਈ ਸਹਿਮਤ ਨਹੀਂ ਹੈ, ਜਿਸ ਕਾਰਨ ਟਰੰਪ ਬੇਹੱਦ ਪਰੇਸ਼ਾਨ ਹਨ। ਉਨ੍ਹਾਂ ਬੁੱਧਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਜੇ ਇਨ੍ਹਾਂ ਥਾਵਾਂ ਨੂੰ ਜਲਦੀ ਭਰਨ ਦੀ ਆਗਿਆ ਨਾ ਦਿੱਤੀ ਗਈ ਤਾਂ ਮੈਂ ਛੁੱਟੀਆਂ ਦੌਰਾਨ ਇਨ੍ਹਾਂ ਖਾਲੀ ਅਸਾਮੀਆਂ ‘ਤੇ ਨਿਯੁਕਤੀਆਂ ਲਈ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰ ਸਕਦਾ ਹਾਂ।

Donald Trumpphoto

ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਇਸ ਵੇਲੇ ਸੀਨੇਟ ਵਿੱਚ ਪੱਖਪਾਤ ਦੇ ਕਾਰਨ 129 ਉਮੀਦਵਾਰਾਂ ਦੀ ਨਿਯੁਕਤੀ ਅਟਕ ਗਈ ਹੈ। ਜਿਨ੍ਹਾਂ ਨੂੰ ਕੋਰੋਨਾ ਵਾਇਰਸ ਸੰਕਟ ਦੌਰਾਨ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਭਰਿਆ ਜਾਣਾ ਸੀ ਪਰ ਸੀਨੇਟ  ਉਮੀਦਵਾਰਾਂ ਦੀ ਪੁਸ਼ਟੀ ਨਹੀਂ ਕਰ ਰਹੀ ਹੈ, ਅਜਿਹੀ ਸਥਿਤੀ ਵਿੱਚ ਦੇਸ਼ ਨੂੰ ਲੰਬੇ ਸਮੇਂ ਲਈ ਕੋਰੋਨਾ ਦੇ ਕਹਿਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

PhotoPhoto

ਉਹਨਾਂ ਸੀਨੇਟ ਉੱਤੇ ਪੱਖਪਾਤ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਅਸਾਮੀਆਂ ਵਿੱਚ ਡਾਇਰੈਕਟਰ ਨੈਸ਼ਨਲ ਇੰਟੈਲੀਜੈਂਸ, ਫੈਡਰਲ ਰਿਜ਼ਰਵ ਬੋਰਡ ਆਫ਼ ਗਵਰਨਰਜ਼ ਦੇ ਮੈਂਬਰ ਅਤੇ ਸੰਯੁਕਤ ਰਾਜ ਦੇ ਵਿੱਤੀ ਬਾਜ਼ਾਰਾਂ ਲਈ ਖਜ਼ਾਨਾ ਸਹਾਇਕ ਸਣੇ ਮਹੱਤਵਪੂਰਨ ਅਸਾਮੀਆਂ ਸ਼ਾਮਲ ਹਨ।

ਸੰਵਿਧਾਨ ਦਾ ਹਵਾਲਾ ਦਿੰਦੇ ਹੋਏ ਟਰੰਪ ਨੇ ਕਿਹਾ ਕਿ ਸੰਵਿਧਾਨ ਵਿੱਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਕੋਲ ਅਜਿਹੀਆਂ ਸਥਿਤੀਆਂ ਵਿੱਚ ਮੁੜ ਨਿਯੁਕਤੀ ਰਾਹੀਂ ਅਹੁਦਿਆਂ ਨੂੰ ਭਰਨ ਦਾ ਅਧਿਕਾਰ ਹੈ ਅਤੇ ਜੇ ਸੀਨੇਟ   ਜਲਦੀ ਤੋਂ ਜਲਦੀ ਇਨ੍ਹਾਂ ਅਹੁਦਿਆਂ ‘ਤੇ ਨਿਯੁਕਤੀਆਂ ਦੀ ਆਗਿਆ ਨਹੀਂ ਦਿੰਦਾ ਤਾਂ ਮੈਂ ਇਨ੍ਹਾਂ ਅਸਾਮੀਆਂ ਨੂੰ ਭਰਨ ਲਈ ਆਪਣੀ ਸ਼ਕਤੀ ਦੀ ਵਰਤੋਂ ਕਰਾਂਗਾ।

ਟਰੰਪ ਨੇ ਕਿਹਾ ਕਿ ਸੀਨੇਟ ਨੂੰ ਜਾਂ ਤਾਂ ਆਪਣਾ ਫਰਜ਼ ਪੂਰਾ ਕਰਨਾ ਚਾਹੀਦਾ ਹੈ ਅਤੇ ਆਪਣੇ ਉਮੀਦਵਾਰਾਂ ਨੂੰ ਵੋਟ ਦੇਣਾ ਚਾਹੀਦਾ ਹੈ ਜਾਂ ਇਸ ਨੂੰ ਰਸਮੀ ਤੌਰ 'ਤੇ ਮੁਲਤਵੀ ਕਰਨਾ ਚਾਹੀਦਾ ਹੈ ਤਾਂ ਜੋ "ਮੈਂ ਨਿਯੁਕਤੀਆਂ ਕਰ ਸਕਾਂ।

ਦੱਸ ਦੇਈਏ ਕਿ ਕੋਰੋਨਾ ਵਾਇਰਸ ਨੇ ਅਮਰੀਕਾ ਵਿੱਚ ਤਬਾਹੀ ਮਚਾਈ ਹੈ। ਅਮਰੀਕਾ ਵਿੱਚ ਸੰਕਰਮਿਤ ਦੀ ਸੰਖਿਆ 6 ਲੱਖ  44 ਹਜ਼ਾਰ ਤੋਂ ਪਾਰ ਪਹੁੰਚ ਗਈ ਹੈ। ਹੁਣ ਤੱਕ, ਅਮਰੀਕਾ ਵਿੱਚ 28 ਹਜ਼ਾਰ ਤੋਂ ਵੱਧ  ਲੋਕਾਂ ਦੀਆਂ ਮੌਤਾਂ ਹੋ ਗਈਆਂ ਹਨ। 52,300 ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement