
ਰੂਸ ਵਿਚ ਵੀ ਜਾਨਲੇਵਾ ਕੋਵਿਡ-19 ਦਾ ਕਹਿਰ ਜਾਰੀ ਹੈ। ਇਥੇ ਇਕ ਦਿਨ ਵਿਚ ਰੀਕਾਰਡ 3,300 ਤੋਂ ਵਧੇਰੇ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਇਥੇ
ਮਾਸਕੋ, 15 ਅਪ੍ਰੈਲ : ਰੂਸ ਵਿਚ ਵੀ ਜਾਨਲੇਵਾ ਕੋਵਿਡ-19 ਦਾ ਕਹਿਰ ਜਾਰੀ ਹੈ। ਇਥੇ ਇਕ ਦਿਨ ਵਿਚ ਰੀਕਾਰਡ 3,300 ਤੋਂ ਵਧੇਰੇ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਇਥੇ ਮਰੀਜ਼ਾਂ ਦੀ ਗਿਣਤੀ 25 ਹਜ਼ਾਰ ਦੇ ਕਰੀਬ ਪਹੁੰਚ ਗਈ ਹੈ। ਦੇਸ਼ ਦੇ ਕੋਰੋਨਾ ਵਾਇਰਸ ਰਿਸਪਾਨਸ ਸੈਂਟਰ ਦੇ ਮੁਤਾਬਕ ਪਿਛਲੇ 24 ਘੰਟਿਆਂ ਵਿਚ 3,338 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਇੱਥੇ ਮਰੀਜ਼ਾਂ ਦੀ ਗਿਣਤੀ 24,290 ਹੋ ਗਈ ਹੈ। ਇਹਨਾਂ ਵਿਚੋਂ 198 ਲੋਕਾਂ ਦੀ ਮੌਤ ਹੋ ਗਈ। ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ 28 ਲੋਕਾਂ ਦੀ ਮੌਤ ਹੋਈ ਹੈ।
File photo
ਰੂਸ ਵਿਚ ਵੀ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਇਥੇ 2,774 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਸੀ ਅਤੇ 22 ਲੋਕਾਂ ਦੀ ਮੌਤ ਹੋ ਗਈ। ਇਸ ਨਾਲ ਇਥੇ ਮਰੀਜ਼ਾਂ ਦੀ ਗਿਣਤੀ 21,102 ਹੋ ਗਈ ਸੀ। ਇਸ ਦੌਰਾਨ ਮਰਨ ਵਾਲਿਆਂ ਦੀ ਗਿਣਤੀ 170 ਸੀ। ਦੇਸ਼ ਵਿਚ ਮਾਮਲਿਆਂ ਦੀ ਗਿਣਤੀ ਤੇਜ਼ੀ ਨਾਲ ਵੱਧਣ ਦੇ ਬਾਅਦ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਹੈ ਕਿ ਦੇਸ਼ ਵਿਚ ਕੋਰੋਨਾਵਾਇਰਸ ਮਹਾਮਾਰੀ ਨਾਲ ਨਜਿੱਠਣ ਵਿਚ ਮਦਦ ਕਰਨ ਲਈ ਫੌਜ ਨੂੰ ਤਾਇਨਾਤ ਕੀਤਾ ਜਾ ਸਕਦਾ ਹੈ। (ਏਜੰਸੀਆਂ)