Bangladesh News: ਸੜਕ ਹਾਦਸੇ ’ਚ 14 ਲੋਕਾਂ ਦੀ ਮੌਤ
Published : Apr 16, 2024, 9:19 pm IST
Updated : Apr 16, 2024, 9:19 pm IST
SHARE ARTICLE
14 people killed in bus-pickup truck collision in Bangladesh
14 people killed in bus-pickup truck collision in Bangladesh

ਇਸ ਹਾਦਸੇ ’ਚ 11 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ

Bangladesh News: ਬੰਗਲਾਦੇਸ਼ ਦੇ ਢਾਕਾ-ਖੁਲਨਾ ਹਾਈਵੇਅ ’ਤੇ ਮੰਗਲਵਾਰ ਨੂੰ ਇਕ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ ’ਚ ਇਕੋ ਪਰਵਾਰ ਦੇ 5 ਮੈਂਬਰਾਂ ਸਮੇਤ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ। ‘ਢਾਕਾ ਟ੍ਰਿਬਿਊਨ’ ਅਖਬਾਰ ਨੇ ਪੁਲਿਸ ਦੇ ਹਵਾਲੇ ਨਾਲ ਦਸਿਆ ਕਿ ਇਹ ਹਾਦਸਾ ਫਰੀਦਪੁਰ ’ਚ ਉਸ ਸਮੇਂ ਵਾਪਰਿਆ ਜਦੋਂ ਮਗੂਰਾ ਸ਼ਹਿਰ ਜਾ ਰਹੀ ਬੱਸ ਖੁਲਨਾ ਮੰਡਲ ’ਚ ਢਾਕਾ ਵਲ ਜਾ ਰਹੇ ਟਰੱਕ ਨਾਲ ਟਕਰਾ ਗਈ।

ਇਸ ਹਾਦਸੇ ’ਚ 11 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਨੇ ਦਸਿਆ ਕਿ ਦੋ ਲੋਕਾਂ ਨੇ ਹਸਪਤਾਲ ਲਿਜਾਂਦੇ ਸਮੇਂ ਅਤੇ ਇਕ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕਾਂ ’ਚ ਟਰੱਕ ਦੇ ਮੁਸਾਫ਼ਰ, ਡਰਾਈਵਰ ਅਤੇ ਹੈਲਪਰ ਵੀ ਸ਼ਾਮਲ ਹਨ। ਟਰੱਕ ’ਚ ਡਰਾਈਵਰ ਸਮੇਤ 15 ਲੋਕ ਸਵਾਰ ਸਨ।

‘ਡੇਲੀ ਸਟਾਰ ਨਿਊਜ਼ ਪੋਰਟਲ’ ਨੇ ਮਰਨ ਵਾਲਿਆਂ ਦੀ ਗਿਣਤੀ 13 ਦੱਸੀ ਹੈ ਅਤੇ ਕਿਹਾ ਹੈ ਕਿ ਮਰਨ ਵਾਲਿਆਂ ਵਿਚ ਸੱਤ ਔਰਤਾਂ, ਤਿੰਨ ਮਰਦ ਅਤੇ ਤਿੰਨ ਬੱਚੇ ਸ਼ਾਮਲ ਹਨ।

ਰੀਪੋਰਟ ਵਿਚ ਤਾਲੁਕਦਾਰ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਸਰਕਾਰ ਨੇ ਮ੍ਰਿਤਕਾਂ ਨੂੰ ਦਫਨਾਉਣ ਲਈ ਤੁਰਤ 20,000 ਰੁਪਏ ਜਾਰੀ ਕੀਤੇ ਹਨ ਅਤੇ ਜ਼ਖਮੀਆਂ ਦੇ ਇਲਾਜ ਲਈ ਵੀ ਇੰਨੀ ਹੀ ਰਕਮ ਦਿਤੀ ਗਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਵਾਰਾਂ ਨੂੰ ਪੰਜ ਲੱਖ ਟਕਾ ਅਤੇ ਜ਼ਖਮੀਆਂ ਦੇ ਪਰਵਾਰਾਂ ਨੂੰ ਤਿੰਨ ਲੱਖ ਟਕਾ ਦੀ ਸਹਾਇਤਾ ਦਿਤੀ ਜਾਵੇਗੀ।

 (For more Punjabi news apart from 14 people killed in bus-pickup truck collision in Bangladesh, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement