
ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਹੁਤ ਚੰਗਾ ਦੋਸਤ ਦੱਸਿਆ ਹੈ।
ਵਸ਼ਿੰਗਟਨ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੋਰੋਨਾ ਵਾਇਰਸ ਵਿਰੁੱਧ ਲੜਾਈ ਵਿਚ ਅਮਰੀਕਾ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਖੜ੍ਹਾ ਹੈ। ਇਸਦੇ ਨਾਲ ਹੀ ਟਰੰਪ ਨੇ ਭਾਰਤ ਨੂੰ ਵੈਂਟੀਲੇਟਰ ਦੇਣ ਦਾ ਵੀ ਐਲਾਨ ਕੀਤਾ। ਟਰੰਪ ਨੇ ਕਿਹਾ, "ਮੈਨੂੰ ਇਹ ਐਲਾਨ ਕਰਦਿਆਂ ਮਾਣ ਹੈ ਕਿ ਅਮਰੀਕਾ ਭਾਰਤ 'ਚ ਆਪਣੇ ਦੋਸਤਾਂ ਲਈ ਵੈਂਟੀਲੇਟਰ ਦਾਨ ਕਰੇਗਾ।"
File photo
ਭਾਰਤੀ-ਅਮਰੀਕੀ ਨੂੰ ਇੱਕ ਮਹਾਨ ਵਿਗਿਆਨੀ ਅਤੇ ਖੋਜਕਰਤਾ ਦੱਸਦੇ ਹੋਏ ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਅਤੇ ਅਮਰੀਕਾ ਕੋਵਿਡ-19 ਦੇ ਟੀਕੇ ਨੂੰ ਵਿਕਸਤ ਕਰਨ ਲਈ ਮਿਲ ਕੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਮਿਲ ਕੇ ਇਸ ਵਾਇਰਸ ਨੂੰ ਹਰਾ ਦੇਵਾਂਗੇ। ਟਰੰਪ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕੋਵਿਡ -19 ਟੀਕਾ ਇਸ ਸਾਲ ਦੇ ਅੰਤ ਤੱਕ ਵਿਕਸਤ ਹੋਣ ਦੀ ਉਮੀਦ ਹੈ।
PM Narendra Modi and Donald Trump
ਉਨ੍ਹਾਂ ਕਿਹਾ, "ਮੈਂ ਕੁਝ ਸਮਾਂ ਪਹਿਲਾਂ ਹੀ ਭਾਰਤ ਤੋਂ ਵਾਪਸ ਆਇਆ ਹਾਂ ਤੇ ਅਸੀਂ ਭਾਰਤ ਨਾਲ ਮਿਲ ਕੇ ਕੰਮ ਕਰ ਰਹੇ ਹਾਂ।" ਅਮਰੀਕਾ ਵਿਚ ਭਾਰਤੀਆਂ ਦੀ ਵੱਡੀ ਗਿਣਤੀ ਹੈ ਅਤੇ ਤੁਸੀਂ ਜਿਸ ਬਾਰੇ ਗੱਲ ਕਰ ਰਹੇ ਹੋ ਉਨ੍ਹਾਂ ਚੋਂ ਬਹੁਤ ਸਾਰੇ ਲੋਕ ਟੀਕਾ ਬਣਾਉਣ 'ਚ ਲੱਗੇ ਹੋਏ ਹਨ। ਮਹਾਨ ਵਿਗਿਆਨੀ ਤੇ ਖੋਜੀ।” ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਹੁਤ ਚੰਗਾ ਦੋਸਤ ਦੱਸਿਆ ਹੈ।
Ventilator
ਇਕ ਨਿਊਜ਼ ਦੀ ਰਿਪੋਰਟ ਅਨੁਸਾਰ ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ (15 ਮਈ) ਨੂੰ ਉਮੀਦ ਜਤਾਈ ਹੈ ਕਿ ਕੋਰੋਨਾ ਵਾਇਰਸ ਟੀਕਾ ਇਸ ਸਾਲ ਦੇ ਅੰਤ ਵਿਚ ਜਾਂ ਉਸ ਤੋਂ ਬਾਅਦ ਬਾਜ਼ਾਰ 'ਚ ਉਪਲੱਬਧ ਹੋ ਸਕਦਾ ਹੈ। ਟਰੰਪ ਦੁਆਰਾ ਵਾਇਰਸ ਦੇ ਕੇਸਾਂ ਲਈ ਨਿਯੁਕਤ ਕੀਤੇ ਗਏ ਸਾਬਕਾ ਡਰੱਗ ਐਗਜ਼ੀਕਿਊਟਿਵ ਮੋਨਸੇਪ ਸਲੋਈ ਨੇ ਕਿਹਾ. "ਸਾਡੀ ਕੋਸ਼ਿਸ਼ 2020 ਦੇ ਅੰਤ ਤੱਕ ਟੀਕਾ ਤਿਆਰ ਕਰਨ ਦਾ ਹੈ।" ਰੋਜ਼ ਗਾਰਡਨ ਵਿਖੇ ਇਕ ਪ੍ਰੋਗਰਾਮ ਚ ਟਰੰਪ ਨੇ ਕਿਹਾ ਕਿ ਉਹ ਸੂਬਿਆਂ ਨੂੰ ਆਰਥਿਕ ਗਤੀਵਿਧੀ ਮੁੜ ਸ਼ੁਰੂ ਕਰਨ ਦੇ ਨਾਲ ਅੱਗੇ ਵਧਦੇ ਹੋਏ ਦੇਖਣਾ ਚਾਹੁੰਦੇ ਹਨ।