ਭਾਰਤ-ਅਮਰੀਕਾ ਨੂੰ ਪਹਿਲਾਂ ਨਾਲੋਂ ਵੱਧ ਸਹਿਯੋਗ ਕਰਨ ਦੀ ਲੋੜ : ਸੰਧੂ
Published : May 16, 2020, 3:36 am IST
Updated : May 16, 2020, 3:36 am IST
SHARE ARTICLE
File Photo
File Photo

ਅਮਰੀਕਾ ਵਿਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਨੇ ਭਾਰਤ-ਅਮਰੀਕਾ ਦੇ ਮਜ਼ਬੂਤ

ਵਾਸ਼ਿੰਗਟਨ, 15 ਮਈ : ਅਮਰੀਕਾ ਵਿਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਨੇ ਭਾਰਤ-ਅਮਰੀਕਾ ਦੇ ਮਜ਼ਬੂਤ ਸਹਿਯੋਗ ਦੇ ਮਹੱਤਵ ਨੂੰ ਉਜਾਗਰ ਕੀਤਾ ਹੈ। ਤਰਨਜੀਤ ਸਿੰਘ ਸੰਧੂ ਨੇ ਮਸ਼ਹੂਰ ਭਾਰਤੀ-ਅਮਰੀਕੀ ਵਿਗਿਆਨੀਆਂ ਦੇ ਨਾਲ ਵੀਰਵਾਰ ਨੂੰ ਨੂੰ ਹੋਈ ਆਨਲਾਈਨ ਗੱਲਬਾਤ ਦੌਰਾਨ ਕਿਹਾ, ''ਕੋਵਿਡ-19 ਨੇ ਸਾਨੂੰ ਪਹਿਲਾਂ ਤੋਂ ਵੱਧ ਸਹਿਯੋਗ ਦੀ ਲੋੜ ਨੂੰ ਪਛਾਨਣ ਦਾ ਮੌਕਾ ਦਿਤਾ ਹੈ।

File photoFile photo

ਉਹਨਾਂ ਨੇ ਕਿਹਾ,''ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੁਣੌਤੀਆਂ ਨਾਲ ਨਜਿੱਠਣ ਲਈ ਇਕ ਗਲੋਬਲ ਤਾਲਮੇਲ ਪ੍ਰਤਿਕਿਰਿਆ 'ਤੇ ਜ਼ੋਰ ਦਿਤਾ ਹੈ ਕਿਉਂਕਿ ਅਸੀਂ ਇਸ ਸੰਕਟ ਨਾਲ ਨਜਿੱਠਣ ਲਈ ਆਪਣੀਆਂ ਘਰੇਲੂ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਾਂ।'' ਉਹਨਾਂ ਨੇ ਇਸ ਗੱਲ 'ਤੇ ਜ਼ੋਰ ਦਿਤਾ ਕਿ ਸਿਹਤ ਵਿਗਿਆਨ ਅਤੇ ਤਕਨਾਲੋਜੀ ਵਿਚ ਅਮਰੀਕਾ ਅਤੇ ਭਾਰਤ ਦੀ ਹਿੱਸੇਦਾਰੀ ਬਹੁਤ ਪੁਰਾਣੀ ਹੈ। ਸੰਧੂ ਨੇ ਕਿਹਾ ਕਿ ਦੋਹਾਂ ਦੇਸ਼ਾਂ ਦੀਆਂ ਖੋਜ ਅਤੇ ਨਵੀਨੀਕਰਨ ਸੰਸਥਾਵਾਂ ਮਹੱਤਵਪੂਰਣ ਪੁਰਾਣੀਆਂ ਅਤੇ ਛੂਤ ਦੀਆਂ ਬੀਮਾਰੀਆਂ ਨੂੰ ਸਮਝਣ ਅਤੇ ਉਹਨਾਂ ਦਾ ਮੈਡੀਕਲ ਇਲਾਜ ਵਿਕਸਿਤ ਕਰਨ ਵਿਚ ਲੱਗੀਆਂ ਹੋਈਆਂ ਹਨ।

ਭਾਰਤ ਅਤੇ ਅਮਰੀਕਾ ਨੇ ਕਈ ਬੀਮਾਰੀਆਂ ਦਾ ਮੁਕਾਬਲਾ ਕਰਨ ਵਿਚ ਸਹਿਯੋਗ ਕੀਤਾ ਹੈ ਜਿਵੇਂ ਕੈਂਸਰ, ਐੱਚ.ਆਈ.ਵੀ., ਅੱਖਾਂ ਦੇ ਰੋਗ ਆਦਿ। ਇਸ ਦੇ ਇਲਾਵਾ ਉਹਨਾਂ ਨੇ ਕਿਹਾ ਕਿ ਭਾਰਤ ਵਿਚ 200 ਤੋਂ ਵਧੇਰੇ ਐੱਨ.ਆਈ.ਐੱਚ-ਵਿੱਤ ਪੋਸ਼ਿਤ ਪ੍ਰਾਜੈਕਟ ਹਨ ਜਿਹਨਾਂ ਵਿਚ ਐੱਨ.ਆਈ.ਐੱਚ. ਨੈੱਟਵਰਕ ਨਾਲ 20 ਸੰਸਥਾਵਾਂ ਅਤੇ ਭਾਰਤ ਦੀਆਂ ਕਈ ਵੱਕਾਰੀ ਸੰਸਥਾਵਾਂ ਸ਼ਾਮਲ ਹਨ। ਸੰਧੂ ਨੇ ਕਿਹਾ, ''ਵਿਕਾਸ 'ਚ ਸਾਡੇ ਸਹਿਯੋਗ ਦਾ ਹਾਲ 'ਚ ਹੋਇਆ ਸਫ਼ਲ ਉਦਾਹਰਣ ਰੋਟਾ ਵਾਇਰਸ ਵਿਰੁਧ ਵਿਕਸਿਤ ਕੀਤਾ ਗਿਆ ਟੀਕਾ ਹੈ। ਅਜਿਹੇ  ਸਹਿਯੋਗ ਕੋਵਿਡ 19 ਵਿਰੁਧ ਲੜਾਈ ਵਿਚ ਅਹਿਮ ਹੋਣਗੇ।'' (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement