America Accident News: ਅਮਰੀਕਾ ਵਿਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਸੜਕ ਹਾਦਸੇ ਵਿਚ ਹੋਈ ਦਰਦਨਾਕ ਮੌਤ
Published : May 16, 2024, 3:42 pm IST
Updated : May 16, 2024, 3:42 pm IST
SHARE ARTICLE
America Accident News in punjabi
America Accident News in punjabi

America Accident News: ਮ੍ਰਿਤਕਾਂ ਵਿਚ 2 ਲੜਕੀਆਂ ਤੇ 1 ਲੜਕਾ ਸ਼ਾਮਲ

America Accident News in punjabi : ਅਮਰੀਕਾ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਬੀਤੇ ਦਿਨ ਜਾਰਜੀਆ ਸੂਬੇ ਦੇ ਅਲਫਾਰੇਟਾ ਵਿੱਚ  ਇਕ ਭਿਆਨਕ ਹਾਦਸੇ ਵਿਚ ਭਾਰਤੀ ਵਿਦਿਆਰਥੀਆਂ ਦੀ ਦਰਦਨਾਕ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਤੇਜ਼ ਰਫਤਾਰ ਕਾਰ ਦਰਖਤ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ।

ਇਹ ਵੀ ਪੜ੍ਹੋ: Hoshiarpur News: ਘਰਵਾਲੀ ਤੋਂ ਦੁਖੀ ਹੋ ਕੇ ਪਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਗੁੱਸੇ ਵਿਚ 3 ਦਿਨ ਘਰ ਨਹੀਂ ਆਇਆ ਲੜਕਾ 

ਹਾਦਸੇ ਵਿਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਹਾਦਸੇ ਦਾ ਸ਼ਿਕਾਰ ਹੋਏ ਸਾਰੇ ਵਿਦਿਆਰਥੀਆਂ ਦੀ ਉਮਰ 18 ਸਾਲ ਦੇ ਕਰੀਬ ਸੀ ਅਤੇ ਮ੍ਰਿਤਕ ਵਿਦਿਆਰਥੀਆਂ ਵਿੱਚ ਇੱਕ ਨੌਜਵਾਨ ਮੁੰਡੇ ਸਮੇਤ ਦੋ ਕੁੜੀਆਂ ਸ਼ਾਮਲ ਹਨ। ਜਿਨ੍ਹਾਂ ਦੀ ਪਛਾਣ ਆਰੀਅਨ ਜੋਸ਼ੀ, ਸ਼ਰੀਆ ਅਵਸਰਲਾ ਅਤੇ ਅਵਨੀ ਸ਼ਰਮਾ ਦੇ ਵਜੋਂ ਹੋਈ ਹੈ। 

ਇਹ ਵੀ ਪੜ੍ਹੋ: Haryana News: ਸੋਨਾ, ਚਾਂਦੀ ਨਹੀਂ ਸਗੋਂ ਕਿਸਾਨ ਦੇ ਖੇਤ ਵਿਚੋਂ ਮਿੱਟੀ ਚੋਰੀ ਕਰਕੇ ਲੈ ਗਏ ਚੋਰ 

ਹਾਦਸੇ ਵਿੱਚ ਜ਼ਖ਼ਮੀ ਹੋਏ ਵਿਦਿਆਰਥੀਆਂ ਦੀ ਪਛਾਣ ਰਿਤਵਾਕ ਸੰਪੱਲੀ ਅਤੇ ਮੁਹੰਮਦ ਲਿਆਕਤ ਦੇ ਵਜੋਂ ਹੋਈ ਹੈ। ਪੁਲਿਸ ਦਾ ਮੰਨਣਾ ਹੈ ਕਿ ਹਾਦਸਾ ਤੇਜ਼ ਰਫ਼ਤਾਰ ਕਾਰਨ ਹੋਇਆ ਹੋ ਸਕਦਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਕਾਰ ਜਿਸ ਵਿੱਚ ਵਿਦਿਆਰਥੀ ਜਾ ਰਹੇ ਸਨ, ਦੇ ਡਰਾਈਵਰ ਨੇ ਪੂਰੀ ਰਫ਼ਤਾਰ ਨਾਲ ਸਟੇਅਰਿੰਗ ਤੋਂ ਕੰਟਰੋਲ ਗੁਆ ਦਿੱਤਾ ਅਤੇ ਸੜਕ ਦੇ ਕਿਨਾਰੇ ਲੱਗੇ ਦਰੱਖਤ ਦੇ ਨਾਲ ਟਕਰਾ ਕੇ ਕਾਰ ਪਲਟ ਗਈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from America Accident News in punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement