Slovakia PM News: ਸਲੋਵਾਕੀਆ ਦੇ ਪ੍ਰਧਾਨ ਮੰਤਰੀ ਖਤਰੇ ਤੋਂ ਬਾਹਰ, 3:30 ਘੰਟੇ ਤਕ ਚੱਲੀ ਸਰਜਰੀ
Published : May 15, 2024, 8:53 pm IST
Updated : May 16, 2024, 8:39 am IST
SHARE ARTICLE
Slovakia's prime minister Robert Fico shot and injured
Slovakia's prime minister Robert Fico shot and injured

ਰਿਪੋਰਟ ਵਿਚ ਕਿਹਾ ਗਿਆ ਹੈ ਕਿ ਇਕ ਸ਼ੱਕੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ।

Slovakia PM News: ਯੂਰਪੀ ਦੇਸ਼ ਸਲੋਵਾਕੀਆ ਦੇ ਪ੍ਰਧਾਨ ਮੰਤਰੀ ਰਾਬਰਟ ਫਿਕੋ (56) 'ਤੇ ਬੁੱਧਵਾਰ (15 ਮਈ) ਨੂੰ 71 ਸਾਲਾ ਹਮਲਾਵਰ ਨੇ ਜਾਨਲੇਵਾ ਹਮਲਾ ਕਰ ਦਿਤਾ। ਹਮਲਾਵਰ ਨੇ ਉਨ੍ਹਾਂ 'ਤੇ ਪੰਜ ਗੋਲੀਆਂ ਚਲਾਈਆਂ, ਜਿਨ੍ਹਾਂ 'ਚੋਂ ਇਕ ਪੇਟ 'ਚ ਲੱਗੀ। ਪ੍ਰਧਾਨ ਮੰਤਰੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿਥੇ ਉਨ੍ਹਾਂ ਦੀ ਸਾਢੇ ਤਿੰਨ ਘੰਟੇ ਤਕ ਸਰਜਰੀ ਹੋਈ।

ਸਲੋਵਾਕੀਆ ਦੇ ਡਿਪਟੀ ਪੀਐਮ ਥਾਮਸ ਤਾਰਾਬਾ ਨੇ ਕਿਹਾ, ‘ਫਿਕੋ ਦਾ ਆਪਰੇਸ਼ਨ ਹੋਇਆ ਹੈ ਅਤੇ ਮੈਨੂੰ ਉਮੀਦ ਹੈ ਕਿ ਉਹ ਇਸ ਹਮਲੇ ਤੋਂ ਉਭਰਨਗੇ। ਫਿਲਹਾਲ ਉਨ੍ਹਾਂ ਦੀ ਜਾਨ ਖਤਰੇ ਤੋਂ ਬਾਹਰ ਹੈ’। ਗ੍ਰਹਿ ਮੰਤਰੀ ਮੈਟਿਊਜ਼ ਸੁਤਾਜ ਐਸਟੋਕ ਨੇ ਕਿਹਾ ਕਿ ਹਮਲਾ ਰਾਜਨੀਤੀ ਤੋਂ ਪ੍ਰੇਰਿਤ ਸੀ। ਹਮਲਾਵਰ ਨੇ ਦੇਸ਼ ਵਿਚ ਰਾਸ਼ਟਰਪਤੀ ਚੋਣਾਂ ਹੋਣ ਤੋਂ ਬਾਅਦ ਹੀ ਇਹ ਹਮਲਾ ਕਰਨ ਦਾ ਫੈਸਲਾ ਕੀਤਾ ਸੀ।

ਇਹ ਹਮਲਾ ਉਸ ਸਮੇਂ ਹੋਇਆ ਜਦੋਂ ਪ੍ਰਧਾਨ ਮੰਤਰੀ ਹੈਂਡਲੋਵਾ ਕਸਬੇ ਵਿਚ ਇਕ ਸੱਭਿਆਚਾਰਕ ਹਾਲ ਦੇ ਬਾਹਰ ਭਾਸ਼ਣ ਦੇ ਰਹੇ ਸਨ। ਪੁਲਿਸ ਨੇ ਹਮਲਾਵਰ ਨੂੰ ਫੜ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਜਾਰੀ ਹੈ। ਸਲੋਵਾਕੀਆ ਦੀ ਰਾਸ਼ਟਰਪਤੀ ਜ਼ੁਜ਼ਾਨਾ ਕੈਪਟੋਵਾ ਨੇ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇਸ ਨੂੰ ਬੇਰਹਿਮ ਦਸਿਆ ਅਤੇ ਪ੍ਰਧਾਨ ਮੰਤਰੀ ਫਿਕੋ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

ਇਹ ਹਮਲਾ ਰਾਜਧਾਨੀ ਬ੍ਰਾਤੀਸਲਾਵਾ ਤੋਂ ਕਰੀਬ 180 ਕਿਲੋਮੀਟਰ ਦੂਰ ਹੈਂਡਲੋਵਾ ਕਸਬੇ ਵਿਚ ਹੋਇਆ। ਯੂਰਪੀ ਕਮਿਸ਼ਨ ਦੇ ਮੁਖੀ ਨੇ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇਕ ਪੋਸਟ ਵਿਚ ਲਿਖਿਆ ਕਿ ਸਾਡੇ ਸਮਾਜ ਵਿਚ ਅਜਿਹੀ ਹਿੰਸਾ ਲਈ ਕੋਈ ਥਾਂ ਨਹੀਂ ਹੈ। ਅਜਿਹੇ ਹਮਲੇ ਲੋਕਤੰਤਰ ਵਿਚ ਸਾਡੀ (ਸਰਕਾਰ) ਦੀ ਭਲਾਈ ਨੂੰ ਕਮਜ਼ੋਰ ਕਰਦੇ ਹਨ।

ਫਿਕੋ ਨੇ 30 ਸਤੰਬਰ 2023 ਨੂੰ ਸਲੋਵਾਕੀਆ ਵਿਚ ਸੰਸਦੀ ਚੋਣ ਜਿੱਤੀ ਸੀ। ਇਸ ਤੋਂ ਬਾਅਦ ਉਹ ਵਿਵਾਦਾਂ 'ਚ ਰਹਿਣ ਲੱਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਯੂਕਰੇਨ ਨੂੰ ਮਿਲਟਰੀ ਸਹਾਇਤਾ 'ਤੇ ਰੋਕ ਲਗਾ ਦਿਤੀ ਸੀ ਅਤੇ ਬਾਅਦ ਵਿਚ ਸਰਕਾਰੀ ਟੀਵੀ ਚੈਨਲ Rtvs 'ਤੇ ਪਾਬੰਦੀ ਲਗਾ ਦਿਤੀ ਗਈ।

(For more Punjabi news apart from Slovakia's prime minister Robert Fico shot and injured, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement