ਪੈਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ 5 ਰੁਪਏ ਪ੍ਰਤੀ ਲੀਟਰ ਦੀ ਕੀਤੀ ਗਈ ਕਟੌਤੀ
ਇਸਲਾਮਾਬਾਦ : ਇਰਾਨ-ਅਮਰੀਕਾ ਦੀ ਜੰਗ ਕਾਰਨ ਬੰਦੇ ਹੋਏ ਹੋਰਮੁਜ਼ ਨੇ ਪੂਰੀ ਦੁਨੀਆਂ ’ਚ ਤੇਲ-ਗੈਸ ਦਾ ਸੰਕਟ ਖੜ੍ਹਾ ਕਰ ਦਿਤਾ ਹੈ। ਇਸੇ ਦੌਰਾਨ ਪਾਕਿਸਤਾਨ ਸਰਕਾਰ ਨੇ ਕੌਮਾਂਤਰੀ ਬਾਜ਼ਾਰ ਵਿਚ ਤੇਲ ਦੀਆਂ ਕੀਮਤਾਂ ਵਿਚ ਚੱਲ ਰਹੀ ਭਾਰੀ ਉਥਲ-ਪੁਥਲ ਦੇ ਬਾਵਜੂਦ ਆਮ ਜਨਤਾ ਨੂੰ ਰਾਹਤ ਦਿੰਦਿਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 5 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰ ਦਿੱਤੀ ਹੈ। ਨਵੀਆਂ ਕੀਮਤਾਂ ਸ਼ਨੀਵਾਰ (16 ਮਈ, 2026) ਤੋਂ ਲਾਗੂ ਹੋ ਗਈਆਂ ਹਨ।
ਪਾਕਿਸਤਾਨ ਦੇ ਊਰਜਾ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ਅਨੁਸਾਰ ਪੈਟਰੋਲ ਦੀਆਂ ਕੀਮਤਾਂ ’ਚ 5 ਰੁਪਏ ਦੀ ਕਟੌਤੀ ਤੋਂ ਬਾਅਦ ਇਹ ਹੁਣ 409.78 ਰੁਪਏ ਪ੍ਰਤੀ ਲੀਟਰ ਮਿਲੇਗਾ, ਜਦਕਿ ਹਾਈ-ਸਪੀਡ ਡੀਜ਼ਲ 5 ਰੁਪਏ ਦੀ ਕਟੌਤੀ ਤੋਂ ਬਾਅਦ 409.58 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
