ਖ਼ਬਰਾਂ |

ਤਾਜ਼ਾ |

ਕੈਲੀਫੋਰਨੀਆ 'ਚ B-52 Bomber ਜਹਾਜ਼ ਹੋਇਆ ਹਾਦਸਾਗ੍ਰਸਤ

By : JAGDISH

Published : Jun 16, 2026, 8:10 am IST
Updated : Jun 16, 2026, 8:10 am IST
SHARE ARTICLE
B-52 Bomber crashes in California
B-52 Bomber crashes in California

8 ਵਿਅਕਤੀਆਂ ਦੀ ਹੋਈ ਮੌਤ, ਹਾਦਸੇ ਦੇ ਕਾਰਨਾਂ ਸਬੰਧੀ ਨਹੀਂ ਮਿਲ ਸਕੀ ਜਾਣਕਾਰੀ

ਕੈਲੀਫੋਰਨੀਆ : ਅਮਰੀਕਾ ਦੇ ਕੈਲੀਫੋਰਨੀਆ ਸਥਿਤ ਐਡਵਰਡਸ ਏਅਰਫੋਰਸ ਬੇਸ 'ਤੇ ਸੋਮਵਾਰ ਸਵੇਰੇ ਇੱਕ B-52 ਬੰਬਾਰ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਅਮਰੀਕੀ ਹਵਾਈ ਸੈਨਾ ਮੁਤਾਬਕ ਜਹਾਜ਼ ਵਿੱਚ ਸਵਾਰ ਸਾਰੇ 8 ਲੋਕਾਂ ਦੀ ਮੌਤ ਹੋ ਗਈ ਹੈ। ਅਮਰੀਕੀ ਹਵਾਈ ਸੈਨਾ ਅਨੁਸਾਰ ਜਹਾਜ਼ ਰੂਟੀਨ ਟੈਸਟਿੰਗ ਉਡਾਣ 'ਤੇ ਸੀ। ਸਵੇਰੇ ਕਰੀਬ 11:20 ਵਜੇ ਟੇਕ-ਆਫ ਤੋਂ ਤੁਰੰਤ ਬਾਅਦ ਜਹਾਜ਼ ਹੇਠਾਂ ਡਿੱਗ ਗਿਆ ਅਤੇ ਉਸ ਨੂੰ ਅੱਗ ਲੱਗ ਗਈ। ਮਰਨ ਵਾਲਿਆਂ ਵਿੱਚ ਹਵਾਈ ਸੈਨਾ ਦੇ ਜਵਾਨ ਅਤੇ ਜਹਾਜ਼ ਦੀ ਟੈਸਟਿੰਗ ਨਾਲ ਜੁੜੇ ਮਾਹਰ ਸ਼ਾਮਲ ਸਨ।

ਫਿਲਹਾਲ ਹਾਦਸੇ ਦੇ ਕਾਰਨਾਂ ਦਾ ਸਪੱਸ਼ਟ ਪਤਾ ਨਹੀਂ ਲੱਗ ਸਕਿਆ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਜਹਾਜ਼ ਦੇ ਕੰਟਰੋਲ ਸਿਸਟਮ, ਇੰਜਣ ਜਾਂ ਟੈਸਟ ਕੀਤੇ ਜਾ ਰਹੇ ਕਿਸੇ ਉਪਕਰਣ ਵਿੱਚ ਕੋਈ ਖਰਾਬੀ ਆਈ ਹੋਵੇਗੀ। ਅਧਿਕਾਰੀਆਂ ਨੇ ਇਹ ਨਹੀਂ ਦੱਸਿਆ ਹੈ ਕਿ ਕੀ ਜਹਾਜ਼ ਵਿੱਚ ਹਥਿਆਰ ਮੌਜੂਦ ਸਨ। ਹਾਦਸੇ ਤੋਂ ਬਾਅਦ ਏਅਰਫੀਲਡ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਆਉਣ ਵਾਲੀਆਂ ਉਡਾਣਾਂ ਨੂੰ ਦੂਜੇ ਏਅਰਬੇਸਾਂ ਵੱਲ ਮੋੜਿਆ ਜਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement