ਟਰੰਪ ਪ੍ਰਸ਼ਾਸਨ ਨੇ ਵਿਦੇਸ਼ੀ ਵਿਦਿਆਰਥੀਆਂ ਦਾ ਵੀਜ਼ਾ ਰੱਦ ਕਰਨ ਦਾ ਫ਼ੈਸਲਾ ਲਿਆ ਵਾਪਸ
Published : Jul 16, 2020, 8:09 am IST
Updated : Jul 16, 2020, 8:09 am IST
SHARE ARTICLE
Doanld Trump
Doanld Trump

ਅਕਾਦਮਿਕ ਸੈਸ਼ਨ ਦੌਰਾਨ ਆਨਲਾਈਨ ਕਲਾਸਾਂ ਵਿਰੁਧ ਲਿਆ ਸੀ ਫ਼ੈਸਲਾ , ਵਿਦੇਸ਼ੀ ਵਿਦਿਆਰਥੀਆਂ ਤੇ ਸਿਖਿਅਕ ਅਦਾਰਿਆਂ ਦੀ ਹੋਈ ਜਿੱਤ

ਵਾਸ਼ਿੰਗਟਨ : ਟਰੰਪ ਪ੍ਰਸ਼ਾਸਨ ਨੇ ਇਕ ਹੈਰਾਨੀ ਭਰਿਆ ਕਦਮ ਚੁੱਕਦੇ ਹੋਏ 6 ਜੁਲਾਈ ਨੂੰ ਸੁਣਾਇਆ ਅਪਣਾ ਉਹ ਫ਼ੈਸਲਾ ਵਾਪਸ ਲੈ ਲਿਆ, ਜਿਸ ਵਿਚ ਕਿਹਾ ਗਿਆ ਸੀ ਕਿ ਭਾਰਤੀਆਂ ਸਮੇਤ ਹਜ਼ਾਰਾਂ ਉਨ੍ਹਾਂ ਵਿਦੇਸ਼ੀ ਵਿਦਿਆਰਥੀਆਂ ਨੂੰ ਵਾਪਸ ਉਨ੍ਹਾਂ ਦੇ ਦੇਸ਼ ਵਿਚ ਭੇਜ ਦਿਤਾ ਜਾਏਗਾ, ਜਿਨ੍ਹਾਂ ਦੀਆਂ ਯੂਨੀਵਰਸਿਟੀਆਂ ਇਸ ਸਾਲ ਸਤੰਬਰ ਤੋਂ ਸ਼ੁਰੂ ਹੋਣ ਵਾਲੇ ਅਕਾਦਮਿਕ ਸੈਸ਼ਨ ਵਿਚ ਕੋਰੋਨਾ ਵਾਇਰਸ ਕਾਰਨ ਸਿਰਫ਼ ਆਨਲਾਈਨ ਕਲਾਸਾਂ ਹੀ ਦੇਣਗੀਆਂ।

Harvard UniversityHarvard University

ਇਸ ਹੁਕਮ ਖ਼ਿਲਾਫ਼ ਦੇਸ਼ ਭਰ ਵਿਚ ਗੁੱਸਾ ਅਤੇ ਵੱਡੀ ਗਿਣਤੀ ਵਿਚ ਸਿਖਿਅਕ ਸੰਸਥਾਨਾਂ ਵਲੋਂ ਮੁਕੱਦਮਾ ਦਰਜ ਕੀਤੇ ਜਾਣ ਦੇ ਬਾਅਦ ਟਰੰਪ ਪ੍ਰਸ਼ਾਸਨ ਨੇ ਇਹ ਹੁਕਮ ਪਲਟ ਦਿਤਾ ਹੈ। ਹਾਰਵਰਡ ਯੂਨੀਵਰਸਿਟੀ ਅਤੇ ਮੈਸਾਚਿਉਟਸ ਇੰਸਟੀਚਿਊਟ ਆਫ਼ ਤਕਨਾਲੋਜੀ (ਐਮ.ਆਈ.ਟੀ.) ਸਮੇਤ ਕਈ ਸਿਖਿਅਕ ਸੰਸਥਾਨਾਂ ਨੇ ਹੋਮਲੈਂਡ ਸੁਰੱਖਿਆ ਵਿਭਾਗ (ਡੀ.ਐਚ.ਐਸ) ਅਤੇ ਅਮਰੀਕੀ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ (ਆਈ.ਸੀ.ਈ.) ਨੂੰ ਉਸ ਹੁਕਮ ਨੂੰ ਲਾਗੂ ਕਰਨ ਤੋਂ ਰੋਕਣ ਦਾ ਵਿਰੋਧ ਕੀਤਾ,

Massachusetts Institute of TechnologyMassachusetts Institute of Technology

ਜਿਸ ਵਿਚ ਸਿਰਫ਼ ਆਨਲਾਈਨ ਕਲਾਸਾਂ ਲੈ ਰਹੇ ਵਿਦੇਸ਼ੀ ਵਿਦਿਆਰਥੀਆਂ ਦੇ ਦੇਸ਼ ਵਿਚ ਰਹਿਣ 'ਤੇ ਰੋਕ ਲਗਾਉਣ ਦੀ ਗੱਲ ਕੀਤੀ ਗਈ ਸੀ। ਮੈਸਾਚਿਉਟਸ ਵਿਚ ਅਮਰੀਕੀ ਸਮੂਹ ਅਦਾਲਤ ਵਿਚ ਇਸ ਮੁਕੱਦਮੇ ਦੇ ਸਮਰਥਨ ਵਿਚ 17 ਸੂਬਿਆਂ ਅਤੇ ਡਿਸਟਰਿਕਟ ਆਫ਼ ਕੋਲੰਬੀਆ ਦੇ ਨਾਲ ਹੀ ਗੂਗਲ, ਫੇਸਬੁੱਕ ਅਤੇ ਮਾਈਕ੍ਰੋਸਾਫ਼ਟ ਵਰਗੀਆਂ ਸਿਖਰ ਅਮਰੀਕੀ ਆਈ.ਟੀ. ਕੰਪਨੀਆਂ ਵੀ ਆ ਗਈਆਂ। ਬੋਸਟਨ ਵਿਚ ਸੰਘੀ ਜ਼ਿਲ੍ਹਾ ਜੱਜ ਐਲੀਸਨ ਬਰਾਘ ਨੇ ਕਿਹਾ, 'ਮੈਨੂੰ ਪੱਖਕਾਰਾਂ ਨੇ ਸੂਚਿਤ ਕੀਤਾ ਹੈ ਕਿ ਉਨ੍ਹਾਂ ਨੇ ਇਕ ਫ਼ੈਸਲਾ ਕੀਤਾ ਹੈ। ਉਹ ਸਥਿਤੀ ਨੂੰ ਮੁੜ ਬਹਾਲ ਕਰਣਗੇ।'

ਯੋਗਤਾ ਆਧਾਰਤ ਨਵੇਂ ਇਮੀਗ੍ਰੇਸ਼ਨ ਕਾਨੂੰਨ 'ਤੇ ਜਲਦੀ ਕਰਾਂਗਾ ਦਸਤਖ਼ਤ : ਟਰੰਪ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਜਲਦੀ ਹੀ ਯੋਗਤਾ ਆਧਾਰਿਤ ਨਵੇਂ ਇਮੀਗ੍ਰੇਸ਼ਨ ਕਾਨੂੰਨ 'ਤੇ ਦਸਤਖ਼ਤ ਕਰਨਗੇ ਜਿਸ ਵਿਚ ਉਨ੍ਹਾਂ ਪ੍ਰਵਾਸੀਆਂ ਦਾ ਵੀ ਖ਼ਿਆਲ ਰਖਿਆ ਜਾਵੇਗਾ, ਜਿਨ੍ਹਾਂ ਨੂੰ ਬਚਪਨ ਵਿਚ ਗ਼ੈਰ ਕਾਨੂੰਨੀ ਤੌਰ 'ਤੇ ਅਮਰੀਕਾ ਵਿਚ ਲਿਆਂਦਾ ਗਿਆ ਸੀ।

Donald TrumpDonald Trump

ਇਨ੍ਹਾਂ ਪ੍ਰਵਾਸੀਆਂ 'ਚ ਕਈ ਭਾਰਤੀ ਅਤੇ ਦਖਣੀ ਏਸ਼ੀਆ ਦੇ ਲੋਕ ਵੀ ਹਨ। ਟਰੰਪ ਨੇ ਵਾਇਟ ਹਾਊਸ ਦੇ 'ਰੋਜ਼ ਗਾਰਡਨ' ਵਿਚ ਇਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ, ''ਮੈਂ ਇਕ ਇਮੀਗ੍ਰੇਸ਼ਨ ਕਾਨੂੰਨ 'ਤੇ ਜਲਦ ਹੀ ਦਸਤਖ਼ਤ ਕਰਾਂਗਾ।  ਇਹ ਯੋਗਤਾ 'ਤੇ ਆਧਾਰਿਤ ਹੋਵੇਗਾ ਤੇ ਇਹ ਕਾਫ਼ੀ ਸਮੱਰਥ ਹੋਵੇਗਾ।''

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement